Breaking News

Punjab – ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ

Mohali, Punjab: A woman was allegedly killed inside a private company office by a colleague known to her. CCTV footage reportedly captured the incident, after which the accused attempted suicide. Both were rushed to a hospital, where the woman was declared dead, while the accused remains in critical condition. Police are investigating the case.

Punjab – ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ!

ਜੇ ਮੇਰੀ ਨਹੀਂ ਤਾਂ ਹੋਰ ਕਿਸੇ ਦੀ ਵੀ ਨਹੀਂ
35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ
ਮੋਹਾਲੀ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ ‘ਤੇ ਕਤਲ ਕਰ ਦਿੱਤਾ

Crime News: ਮੋਹਾਲੀ ਦੇ ਫੇਜ਼-11 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ ‘ਤੇ ਗੁੱਸੇ ਵਿੱਚ ਆ ਕੇ ਉਸ ਦਾ ਕਤਲ ਕਰ ਦਿੱਤਾ। ਉਸ ਨੇ ਦਫ਼ਤਰ ਵਿੱਚ ਆ ਕੇ ਕੰਮ ਕਰ ਰਹੀ ਲੜਕੀ ਦੀ ਗਰਦਨ ‘ਤੇ ਚਾਕੂ ਨਾਲ ਲਗਾਤਾਰ ਵਾਰ ਕੀਤੇ, ਉਹ ਉਦੋਂ ਤੱਕ ਵਾਰ ਕਰਦਾ ਰਿਹਾ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।

ਮ੍ਰਿਤਕਾ ਦੀ ਪਛਾਣ 29 ਸਾਲਾ ਡਿੰਪਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ‘ਤੇ ਕਰੀਬ 35 ਵਾਰ ਚਾਕੂ ਨਾਲ ਹਮਲਾ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਆਪਣੇ ਆਪ ‘ਤੇ ਵੀ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀ ਨੌਜਵਾਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਦੀ ਪਛਾਣ 34 ਸਾਲਾ ਹਰਜਿੰਦਰ ਮਾਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਤੇ ਲੜਕੀ ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ ਅਤੇ ਫੇਜ਼-11 ਵਿੱਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੇ ਸਨ।

ਜਾਣਕਾਰੀ ਅਨੁਸਾਰ ਦੋਵੇਂ ਪਹਿਲਾਂ ਪ੍ਰੇਮ ਸੰਬੰਧ ਵਿੱਚ ਸਨ, ਪਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਨਮੁਟਾਅ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਨੌਜਵਾਨ ਨੇ ਲੜਕੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਕੰਪਨੀ ਦੇ ਦਫ਼ਤਰ ਵਿੱਚ ਆ ਕੇ ਉਸ ਦੀ ਗਰਦਨ ‘ਤੇ ਚਾਕੂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤ ਐਲਾਨਿਆ
ਲੜਕੀ ਦੀ ਹਾਲਤ ਦੇਖ ਕੇ ਦੋਸ਼ੀ ਨੇ ਆਪਣੀ ਜਾਨ ਲੈਣ ਦੀ ਨੀਅਤ ਨਾਲ ਆਪਣੀ ਗਰਦਨ ‘ਤੇ ਵੀ ਚਾਕੂ ਨਾਲ ਕਈ ਵਾਰ ਕੀਤੇ। ਘਟਨਾ ਤੋਂ ਬਾਅਦ ਕੰਪਨੀ ਦੇ ਹੋਰ ਕਰਮਚਾਰੀ ਮੌਕੇ ‘ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਜਿੰਦਰ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫੇਜ਼-11 ਥਾਣੇ ਦੀ ਪੁਲਿਸ ਟੀਮ ਸਣੇ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਸ ਦੌਰਾਨ ਫ਼ੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਖੂਨ ਦੇ ਨਮੂਨੇ ਇਕੱਠੇ ਕੀਤੇ। ਪੁਲਿਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਲੜਕੀ ਦੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

 

 

 

ਮੋਹਾਲੀ: ਸ਼ਹਿਰ ਮੋਹਾਲੀ ਵਿੱਚ ਇੱਕ ਨਿੱਜੀ ਕੰਪਨੀ ਦੇ ਦਫ਼ਤਰ ਵਿੱਚ ਇੱਕ ਨੌਜਵਾਨ ਕੁੜੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਉਸੇ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਕੁੜੀ ਦਾ ਜਾਣਕਾਰ ਦੱਸਿਆ ਜਾ ਰਿਹਾ ਹੈ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਕੁੜੀ ‘ਤੇ ਹਮਲਾ ਕਰਦੇ ਦਿਖਾਈ ਦੇ ਰਿਹਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ। ਦੋਵਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁੜੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਮੁਲਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਅਤੇ ਮੁਲਜ਼ਮ ਦੀ ਪਛਾਣ
ਮ੍ਰਿਤਕਾ ਦੀ ਪਛਾਣ ਪਟਿਆਲਾ ਵਾਸੀ ਡਿੰਪਲ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹਰਜਿੰਦਰ ਮਾਨ ਉਰਫ਼ ਹੈਰੀ ਵਜੋਂ ਹੋਈ ਹੈ। ਦੋਵੇਂ ਇੱਕ ਪੈਕਰਜ਼ ਐਂਡ ਮੂਵਰਜ਼ ਕੰਪਨੀ ਵਿੱਚ ਕੰਮ ਕਰਦੇ ਸਨ ਅਤੇ ਕਰੀਬ ਤਿੰਨ ਸਾਲਾਂ ਤੋਂ ਇਕੱਠੇ ਨੌਕਰੀ ਕਰ ਰਹੇ ਸਨ।

 

 

 

 

 

 

 

 

 

 

 

 

 

 

 

 

 

 

 

 

 

 

ਦੋਸਤੀ ਤੋਂ ਪਿਆਰ ਤੱਕ ਦਾ ਸਫ਼ਰ
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਕੱਠੇ ਕੰਮ ਕਰਦੇ ਹੋਏ ਦੋਵਾਂ ਵਿਚਾਲੇ ਦੋਸਤੀ ਹੋਈ ਸੀ। ਸਮੇਂ ਦੇ ਨਾਲ ਇਹ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਦੋਵੇਂ ਰਿਸ਼ਤੇ ਵਿੱਚ ਆ ਗਏ ਸਨ।

 

 

 

 

 

 

 

 

 

 

 

 

ਬ੍ਰੇਕਅੱਪ ਤੋਂ ਬਾਅਦ ਬਣੇ ਤਣਾਅਪੂਰਨ ਹਾਲਾਤ
ਕੁਝ ਸਮਾਂ ਪਹਿਲਾਂ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ। ਜਾਣਕਾਰੀ ਮੁਤਾਬਕ ਹਰਜਿੰਦਰ ਇਸ ਤੋਂ ਬਾਅਦ ਮਾਨਸਿਕ ਤੌਰ ‘ਤੇ ਕਾਫ਼ੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਹ ਡਿੰਪਲ ਨਾਲ ਮੁੜ ਰਿਸ਼ਤਾ ਜੋੜਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਉਸ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋ ਸਕੀ।

 

 

 

 

 

 

 

 

 

 

ਦਫ਼ਤਰ ਵਿੱਚ ਹੋਈ ਤਕਰਾਰ
ਵੀਰਵਾਰ ਸ਼ਾਮ ਮੁਲਜ਼ਮ ਕੰਪਨੀ ਦੇ ਦਫ਼ਤਰ ਪਹੁੰਚਿਆ, ਜਿੱਥੇ ਉਸ ਦੀ ਡਿੰਪਲ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਕਰਮਚਾਰੀਆਂ ਮੁਤਾਬਕ ਦੋਵਾਂ ਵਿਚਾਲੇ ਤਕਰਾਰ ਕੁਝ ਸਮੇਂ ਤੱਕ ਚੱਲਦੀ ਰਹੀ।
ਚਾਕੂ ਨਾਲ ਕੀਤੇ ਤਾਬੜਤੋੜ ਵਾਰ
ਬਹਿਸ ਦੌਰਾਨ ਹੀ ਹਰਵਿੰਦਰ ਨੇ ਆਪਣੇ ਕੋਲ ਮੌਜੂਦ ਚਾਕੂ ਕੱਢ ਕੇ ਡਿੰਪਲ ‘ਤੇ ਤਾਬੜਤੋੜ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਨਾਲ ਦਫ਼ਤਰ ਵਿੱਚ ਮੌਜੂਦ ਹੋਰ ਕਰਮਚਾਰੀ ਡਰ ਗਏ ਅਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

 

 

 

 

 

 

 

 

 

ਹਮਲੇ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼
ਪ੍ਰੇਮਿਕਾ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਵੀ ਨੁਕਸਾਨ ਪਹੁੰਚਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕਿਆ ਅਤੇ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ।

 

 

 

 

 

 

 

 

 

 

 

 

ਫੋਰਟਿਸ ਹਸਪਤਾਲ ਵਿੱਚ ਦੋਵਾਂ ਨੂੰ ਕਰਵਾਇਆ ਦਾਖ਼ਲ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਹਰਜਿੰਦਰ ਦਾ ਇਲਾਜ ਜਾਰੀ ਹੈ।

 

 

 

 

 

 

 

 

 

 

 

 

 

 

 

 

ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਵਾਰਦਾਤ
ਕਤਲ ਦੀ ਇਹ ਪੂਰੀ ਵਾਰਦਾਤ ਕੰਪਨੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਿਥੇ ਸਾਫ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਕੰਮ ਕਰਦੀ ਕੁੜੀ ਨੂੰ ਮਿੁਲਜ਼ਮ ਨੇ ਪਿਛੋਂ ਆ ਕੇ ਚਾਕੂ ਮਾਰੇ ਅਤੇ ਕਤਲ ਕਰ ਦਿੱਤਾ। ਹਾਲਾਂ ਕਿ ਉਸ ਨੂੰ ਬਚਾਉਣ ਲਈ ਪੂਰੇ ਸਟਾਫ ਦੇ ਮੈਂਬਰਾਂ ਨੇ ਪੂਰੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨਾ ਹਟਿਆ, ਇਸ ਤੋਂ ਬਾਅਦ ਉਸ ਨੇ ਆਪਣੇ ਵੀ ਗਲੇ ‘ਚ ਚਾਕੂ ਮਾਰੇ ਅਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

 

 

 

 

 

 

ਪੁਲਿਸ ਨੇ ਇਕੱਠੇ ਕੀਤੇ ਅਹਿਮ ਸਬੂਤ
ਥਾਣਾ ਫੇਜ਼-11 ਦੇ ਐੱਸਐੱਚਓ ਅਮਨ ਬੈਦਵਾਨ ਤੋਂ ਫੋਨ ‘ਤੇ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸ਼ਾਮ ਕਰੀਬ 7:40 ਵਜੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਅਤੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ, ਜਿਨ੍ਹਾਂ ਨੇ ਸਾਰੇ ਅਹਿਮ ਸਬੂਤ ਇਕੱਠੇ ਕੀਤੇ।

Check Also

Row over ‘Khalsa tax’: ਹਿਮਾਚਲ ਦੇ ਵਾਹਨਾਂ ‘ਤੇ ‘ਖਾਲਸਾ ਟੈਕਸ’ ਲਗਾਉਣ ਮਗਰੋਂ ਪੰਜਾਬ ਵਿੱਚ ਸਿਆਸਤ ਭਖੀ

Row over ‘Khalsa tax’: ਹਿਮਾਚਲ ਦੇ ਵਾਹਨਾਂ ‘ਤੇ ‘ਖਾਲਸਾ ਟੈਕਸ’ ਲਗਾਉਣ ਮਗਰੋਂ ਪੰਜਾਬ ਵਿੱਚ ਸਿਆਸਤ …