Guru Randhawa – ਵੱਡੀ ਵਾਰਦਾਤ! ਮਸ਼ਹੂਰ ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ; ਇਲਾਕੇ ‘ਚ ਫੈਲੀ ਦਹਿਸ਼ਤ
ਗਾਇਕ ਗੁਰੂ ਰੰਧਾਵਾ ਦੇ ਜਿੰਮ ਤੇ ਗੋਲੀਆ ਚਲਾਉਣ ਦੀ ਜਿੰਮੇਵਾਰੀ ਬਿ/ਸ਼ਨੋ/ਈ ਗੈਂ/ਗ ਨੇ ਲਈ
ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਜਿੰਮ ਦੇ ਬਾਹਰ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਕੋਈ ਜ਼ਖਮੀ ਨਹੀਂ ਹੋਇਆ, ਪਰ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।
ਬਦਨਾਮ ਲਾਰੈਂਸ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਬਰੀ ਵਸੂਲੀ, ਗੈਂਗਵਾਰ ਅਤੇ ਨਿੱਜੀ ਰੰਜਿਸ਼ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਹਮਲਾਵਰਾਂ ਨੇ ਜਿੰਮ ‘ਤੇ ਘੱਟੋ-ਘੱਟ ਸੱਤ ਰਾਉਂਡ ਫਾਇਰ ਕੀਤੇ ਅਤੇ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਆਸਾਨੀ ਨਾਲ ਮੌਕੇ ਤੋਂ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ, ਹਮਲਾ ਤੜਕੇ ਹੋਇਆ, ਜਦੋਂ ਜਿੰਮ ਬੰਦ ਸੀ ਅਤੇ ਕੋਈ ਵੀ ਮੌਜੂਦ ਨਹੀਂ ਸੀ। ਇਸ ਲਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
Lawrence Bishnoi Gang Claims Responsibility For Firing at Guru Randhawa’s Delhi Gym
ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ‘24HS ਫਿਟਨੈੱਸ’ ਜਿੰਮ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਹਮਲਾਵਰਾਂ ਨੇ ਜਿੰਮ ਦੇ ਸ਼ੀਸ਼ੇ ਵਾਲੇ ਫਰੰਟ ’ਤੇ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਤੋਂ ਤੁਰੰਤ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਅਤੇ ਇੱਕ ਕਥਿਤ ਆਡੀਓ ਕਲਿੱਪ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦਾ ਕਹਿਣਾ ਹੈ ਕਿ ਗੁਰੂ ਰੰਧਾਵਾ ਦੀ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਵਧਦੀ ਨੇੜਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਪੋਸਟ ਕਥਿਤ ਤੌਰ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਵੱਲੋਂ ਪਾਈ ਗਈ ਦੱਸੀ ਜਾ ਰਹੀ ਹੈ। ਵਾਇਰਲ ਆਡੀਓ ਵਿੱਚ ਗੈਂਗ ਦੇ ਇੱਕ ਕਥਿਤ ਮੈਂਬਰ ਨੇ ਗੁਰੂ ਰੰਧਾਵਾ ਨੂੰ ਸਲਮਾਨ ਖ਼ਾਨ ਦਾ ਕਰੀਬੀ ਹੋਣ ਦੇ ਨਤੀਜੇ ਭੁਗਤਣ ਦੀ ਧਮਕੀ ਦਿੰਦਿਆਂ ਕਿਹਾ ਕਿ ਇਹ ਹਮਲਾ ਤਾਂ ‘ਸਿਰਫ਼ ਇੱਕ ਟ੍ਰੇਲਰ’ ਸੀ। ਦੂਜੇ ਪਾਸੇ, ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਸ ਆਡੀਓ ਕਲਿੱਪ ਅਤੇ ਸੋਸ਼ਲ ਮੀਡੀਆ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਪੂਰੇ ਘਟਨਾਕ੍ਰਮ ’ਤੇ ਗਾਇਕ ਗੁਰੂ ਰੰਧਾਵਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
Guru Randhawa Gym Firing: सिंगर गुरु रंधावा के जिम के बाहर ताबड़तोड़ फायरिंग | Lawrence Bishnoi Gang