Breaking News

Chandigarh Sector 11 shooting: ਸੈਕਟਰ 11 ਮੈਡੀਕਲ ਸਟੋਰ ਗੋਲੀਕਾਂਡ ਦੇ ਦੋ ਮੁਲਜ਼ਮ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ

Chandigarh Sector 11 shooting: ਸੈਕਟਰ 11 ਮੈਡੀਕਲ ਸਟੋਰ ਗੋਲੀਕਾਂਡ ਦੇ ਦੋ ਮੁਲਜ਼ਮ ਆਰੀਅਨ ਅਤੇ ਸੰਨੀ ਮਹਿਰਾ ਮੁਕਾਬਲੇ ਵਿੱਚ ਜ਼ਖ਼ਮੀ

ਚੰਡੀਗੜ੍ਹ ਦੇ ਸੈਕਟਰ 11 ਵਿਖੇ ਸਥਿਤ ਮੈਡੀਕਲ ਸਟੋਰ ਉੱਤੇ ਗੋਲੀਆਂ ਚਲਾ ਕੇ ਕੈਸ਼ੀਅਰ ਦੀ ਹੱਤਿਆ ਕਰਨ ਵਾਲੇ ਦੋ ਮੁਲਜਮ ਅੱਜ ਤੜਕੇ ਪੁਲੀਸ ਮੁਕਾਬਲੇ ਵਿੱਚ ਜਖਮੀ ਹੋ ਗਏ ਹਨ।। ਆਰੀਅਨ ਅਤੇ ਸੰਨੀ ਮਹਿਰਾ ਨਾਮ ਦੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕਰਕੇ ਬੁੱਧਵਾਰ ਦੇਰ ਸ਼ਾਮ ਚੰਡੀਗੜ੍ਹ ਲਿਆਂਦਾ ਗਿਆ ਸੀ।

 

 

 

 

 

 

 

ਪੁਲੀਸ ਦੀਆਂ ਗੱਡੀਆਂ ਦੇ ਨਾਲ ਕ੍ਰਾਈਮ ਬ੍ਰਾਂਚ ਦਫ਼ਤਰ ਲਿਜਾਂਦੇ ਸਮੇਂ, ਮੁਲਜ਼ਮਾਂ ਨੇ ਧਨਾਸ ਜੰਗਲ ਖੇਤਰ ਦੇ ਰਸਤੇ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲੀਸ ਟੀਮ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਮੁਲਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ, ਸੈਕਟਰ 16 ਵਿੱਚ ਦਾਖਲ ਕਰਵਾਇਆ ਗਿਆ ਹੈ।

 

 

 

 

 

 

 

 

 

 

ਜ਼ਿਕਰਯੋਗ ਹੈ ਕਿ 13 ਜੂਨ ਨੂੰ ਦਿਨ ਦਿਹਾੜੇ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਸੈਕਟਰ 11 ਵਿਖੇ ਸਥਿਤ ਮੈਡੀਕਲ ਸਟੋਰ ਉੱਤੇ ਕੈਸ਼ੀਅਰ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ ਸਨ। ਗੋਲੀਆਂ ਲੱਗਣ ਕਰਕੇ ਮੈਡੀਕਲ ਸਟੋਰ ਦਾ ਕੈਸ਼ੀਅਰ ਜਾਨਕੀ ਦਾਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਹਮਲਾਵਰ ਨੇ ਕੁਝ ਹੀ ਸਕਿੰਟਾਂ ਵਿੱਚ 13 ਗੋਲੀਆਂ ਚਲਾਈਆਂ ਸਨ। ਚੰਡੀਗੜ੍ਹ ਪੁਲੀਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਉਕਤ ਮਾਮਲੇ ਸਬੰਧੀ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ।

 

 

 

ਸੂਤਰਾਂ ਦਾ ਦਾਅਵਾ ਹੈ ਕਿ ਤੀਜਾ ਮੁਲਜ਼ਮ ਅਜੇ ਵੀ ਫਰਾਰ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੰਨੀ ਉਹ ਸ਼ੂਟਰ ਸੀ ਜਿਸ ਨੇ ਇੱਕ ਆਧੁਨਿਕ ਹਥਿਆਰ ਨਾਲ 13 ਗੋਲੀਆਂ ਚਲਾਈਆਂ ਸਨ, ਪਰ ਪੁਲੀਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਸੂਤਰਾਂ ਦਾ ਦਾਅਵਾ ਹੈ ਕਿ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਜੇ ਬਰਾਮਦ ਕੀਤੇ ਜਾਣੇ ਬਾਕੀ ਹਨ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਇੱਕ ਨਾਜ਼ੁਕ ਪੜਾਅ ‘ਤੇ ਪਹੁੰਚ ਗਈ ਹੈ।

 

 

 

 

 

 

ਪੁਲੀਸ ਨੇ ਲਗਭਗ ਤਿੰਨ ਦਿਨਾਂ ਦੇ ਸੰਘਰਸ਼ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਕੀਤੀ ਸੀ ਅਤੇ ਉਨ੍ਹਾਂ ਦੀ ਲੋਕੇਸ਼ਨ ਰਾਜੌਰੀ (ਜੰਮੂ-ਕਸ਼ਮੀਰ) ਵਿਖੇ ਟਰੇਸ ਕੀਤੀ ਸੀ। ਦੱਸਿਆ ਗਿਆ ਹੈ ਕਿ ਇਸ ਵਿਸ਼ਾਲ ਤਲਾਸ਼ੀ ਮੁਹਿੰਮ ਵਿੱਚ ਕਈ ਰਾਜਾਂ ਦੀ ਪੁਲੀਸ ਸ਼ਾਮਲ ਸੀ, ਜੋ ਅਖੀਰ ਵਿੱਚ ਰਾਜੌਰੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਖਤਮ ਹੋਈ।

Check Also

Shri Kumar Medicos Chandigarh Murder Case: ਸਬ ਇੰਸਪੈਕਟਰ ਸਣੇ ਪੰਜ ਪੁਲੀਸ ਮੁਲਾਜ਼ਮ ਮੁਅੱਤਲ

Shri Kumar Medicos Chandigarh Murder Case: ਸਬ ਇੰਸਪੈਕਟਰ ਸਣੇ ਪੰਜ ਪੁਲੀਸ ਮੁਲਾਜ਼ਮ ਮੁਅੱਤਲ ਮੁਅੱਤਲ ਮੁਲਾਜ਼ਮਾਂ …