Breaking News

Sudanese student stabbed to death in Lovely Professional University – ਲਵਲੀ ਯੂਨੀਵਰਸਿਟੀ ਫਗਵਾੜਾ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

Sudanese student stabbed to death in Lovely Professional University

Phagwara – ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

 

 

ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਸਥਿਤ ਨਿੱਜੀ ਯੂਨੀਵਰਸਿਟੀ ‘ਚ ਪੜ੍ਹਾਈ ਕਰ ਰਹੇ ਸੁਡਾਨ ਦੇ ਇਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਯੂਨੀਵਰਸਿਟੀ ਵਿਚ ਹੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਵਿਚ ਸ਼ਾਮਲ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਤਲ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 

 

ਇਸ ਦੌਰਾਨ ਹਾਲੇ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸਵੇਰੇ 4 ਵਜੇ ਗਰੀਨ ਵੈਲੀ ਇਲਾਕੇ ਪਿੰਡ ਮਹੇੜੂ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਸੂਡਾਨ ਦੇ ਰਹਿਣ ਵਾਲੇ ਵਿਦਿਆਰਥੀ, ਜਿਨ੍ਹਾਂ ਨਾਲ ਦੋ ਸੂਡਾਨ ਦੀਆਂ ਰਹਿਣ ਵਾਲੀਆਂ ਵਿਦਿਆਰਥਨਾ ਸ਼ਾਮਲ ਸਨ। ਸਵੇਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਵਾਪਸ ਆਪਣੇ ਪੀ. ਜੀ. ਵੱਲ ਆ ਰਹੇ ਸਨ।

 

 

 

ਦੱਸਿਆ ਜਾਂਦਾ ਹੈ ਕਿ ਇਲਾਕੇ ਵਿਚ ਮੌਜੂਦ ਯੂਨੀਵਰਸਿਟੀ ਵਿਚ ਹੀ ਪੜ੍ਹਨ ਵਾਲੇ ਕੁਝ ਵਿਦਿਆਰਥੀਆਂ ਨਾਲ ਇਨ੍ਹਾਂ ਦੀ ਤਕਰਾਰ ਹੋ ਗਈ, ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਸੁਡਾਨ ਦੀਆਂ ਰਹਿਣ ਵਾਲੀਆਂ ਦੋ ਵਿਦਿਆਰਥਣਾਂ ਨੂੰ ਤੰਗ-ਪਰੇਸ਼ਾਨ ਕਰਕੇ ਇਨ੍ਹਾਂ ਦੇ ਮੋਬਾਇਲ ਫੋਨ ਨੰਬਰ ਮੰਗਣੇ ਸ਼ੁਰੂ ਕਰ ਦਿੱਤੇ।

 

 

 

ਸੂਤਰਾਂ ਮੁਤਾਬਕ ਥਾਣਾ ਸਤਨਾਮਪੁਰਾ ਵਿਖੇ ਦਰਜ ਕੀਤੇ ਗਏ ਪੁਲਸ ਕੇਸ ਵਿਚ ਇਸ ਮਾਮਲੇ ਵਿਚ ਜ਼ਖ਼ਮੀ ਹੋਏ ਅਹਿਮਦ ਮੁਹੰਮਦ ਨੂਰ ਅਹਿਮਦ ਹੁਸੈਨ ਨੇ ਦੱਸਿਆ ਹੈ ਕਿ ਉਸ ਦੇ ਦੋਸਤ ਮੁਹੰਮਦ ਵਧਾ ਬਾਲਾ ਯੂਨਸ ਅਹਿਮਦ ਨੇ ਜਦੋਂ ਇਨ੍ਹਾਂ ਦੋਸ਼ੀਆਂ ਨੂੰ ਵਿੱਚ-ਵਿਚਾਲੇ ਹੋ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੇ ਦੋਸਤ ਮੁਹੰਮਦ ਵਧਾ ਅਤੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਜਦੋਂ ਉਨ੍ਹਾਂ ਨੂੰ ਜਲੰਧਰ ਕੈਂਟ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸ ਦੇ ਦੋਸਤ ਮੁਹੰਮਦ ਵਧਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਹੈ।

 

 

 

 

 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਵਿਚ ਸ਼ਾਮਲ 6 ਦੋਸ਼ੀਆਂ ਦੀ ਪਛਾਣ ਅਬਦੁਲ ਅਹਦ ਵਾਸੀ ਕਰਨਾਟਕਾ, ਕੁਵਰ ਅਮਰ ਪ੍ਰਤਾਪ ਸਿੰਘ, ਅਦਿਤਿਆ ਗਰਗ, ਮੁਹੰਮਦ ਸ਼ੋਇਬ ਸੁਸ਼ਾਂਤ ਉਰਫ਼ ਸ਼ੈਗੀ ਅਤੇ ਯਾਸ਼ਵਰਧਨ ਰਾਜਪੂਤ ਵਾਸੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਜੋਂ ਹੋਈ ਹੈ, ਜੋ ਫਗਵਾੜਾ ਦੇ ਹੀ ਇਕ ਪੀ. ਜੀ. ਵਿਚ ਰਹਿ ਰਹੇ ਸਨ।

 

 

 

ਇਨ੍ਹਾਂ ਨੂੰ ਕਤਲ ਕਾਂਡ ਤੋਂ ਬਾਅਦ ਚਲਾਏ ਗਏ ਆਪਰੇਸ਼ਨ ਵਿਚ ਹਿਮਾਚਲ ਪ੍ਰਦੇਸ਼ ਦੇ ਮੰਡੀ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਇਸ ਕਤਲ ਕਾਂਡ ਵਿਚ ਸ਼ਾਮਲ ਰਹੇ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਕਤਲ ਕੀਤੇ ਗਏ ਸੁਡਾਨ ਦੇ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ ਜਦਕਿ ਇਸ ਕਤਲ ਕਾਂਡ ਵਿਚ ਜ਼ਖ਼ਮੀ ਹੋਏ ਸੂਡਾਨ ਦੇ ਦੂਜੇ ਵਿਦਿਆਰਥੀ ਦਾ ਇਲਾਜ ਜਲੰਧਰ ਵਿਖੇ ਨਿੱਜੀ ਹਸਪਤਾਲ ਵਿਚ ਜਾਰੀ ਹੈ। ਪੁਲਸ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ।

A 25-year-old Sudanese student at Lovely Professional University in Phagwara, Punjab, was fatally stabbed on May 15, 2025, while defending female students from harassment by a group of youths. The incident occurred early Thursday morning around 4 am when the victim, Mohamad Wada Bala Yousuf Ahmed, and another Sudanese student, Ahmed Mohamad Nour Ahmed Hussen, were returning from morning prayers with two female Sudanese students.

A group of six to seven individuals confronted them, allegedly hurling abuses and demanding the female students’ phone numbers. When the victims intervened, two of the assailants stabbed them in the chest. Mohamad Wada Bala Yousuf Ahmed succumbed to his injuries, while Ahmed Mohamad Nour Ahmed Hussen was grievously injured.

Police have arrested six suspects, and an FIR has been registered based on the injured student’s complaint. The incident took place in a residential area outside the university, where both victims and accused resided in private accommodations.

Check Also

Educational institutions to remain closed till May 11, 2025-Deputy Commissioner, Amritsar

Educational institutions to remain closed till May 11, 2025-Deputy Commissioner, Amritsar ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਿੱਖਿਆ …