Breaking News

Army Jawan Suicide: ਛੁੱਟੀ ਕੱਟਣ ਆਏ ਫੌਜੀ ਵੱਲੋਂ ਖੁਦਕੁਸ਼ੀ

Army Jawan Suicide: ਛੁੱਟੀ ਕੱਟਣ ਆਏ ਫੌਜੀ ਵੱਲੋਂ ਖੁਦਕੁਸ਼ੀ

ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਨਾ ਲੱਗਿਆ ਪਤਾ; ਪੁਲੀਸ ਵੱਲੋਂ ਜਾਂਚ ਸ਼ੁਰੂ

ਖੰਨਾ ਦੇ ਆਨੰਦ ਨਗਰ ਇਲਾਕੇ ਵਿਚ ਭਾਰਤੀ ਫ਼ੌਜ ਦੇ ਇਕ ਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ।

 

 

 

 

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਸਬੀਰ ਸਿੰਘ ਪਠਾਨਕੋਟ ਵਿਚ ਤਾਇਨਾਤ ਸੀ ਤੇ ਇਕ ਦਿਨ ਪਹਿਲਾਂ ਹੀ ਛੁੱਟੀਆਂ ਲੈ ਕੇ ਘਰ ਆਇਆ ਸੀ।

ਜਾਣਕਾਰੀ ਅਨੁਸਾਰ ਇਸ ਫੌਜੀ ਦੇ ਖੁਦਕੁਸ਼ੀ ਕਰਨ ਬਾਰੇ ਸਥਾਨਕ ਕੌਂਸਲਰ ਨੇ ਪੁਲੀਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲੀਸ ਮੌਕੇ ’ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

 

 

 

 

 

 

 

 

 

 

ਜਸਬੀਰ ਵਲੋਂ ਖੁਦਕੁਸ਼ੀ ਕਰਨ ਦੇ ਕਾਰਨ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਸਬੀਰ ਸਿੰਘ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਜਸਬੀਰ ਸਿੰਘ ਭਾਰਤੀ ਫ਼ੌਜ ਵਿਚ ਹੌਲਦਾਰ ਵਜੋਂ ਸੇਵਾ ਨਿਭਾਉਂਦਾ ਸੀ ਅਤੇ ਇਸ ਸਮੇਂ ਪਠਾਨਕੋਟ ਵਿਚ ਤਾਇਨਾਤ ਸੀ। ਉਸ ਦੇ ਪਰਿਵਾਰ ਨੇ ਉਸ ਦੀ ਦੇਹ ਕਮਰੇ ਵਿਚ ਛੱਤ ਵਾਲੇ ਪੱਖੇ ਨਾਲ ਲਟਕਦੀ ਹੋਈ ਦੇਖੀ।

Check Also

Yuvraj Singh Manchanda – ਯੁਵਰਾਜ ਸਿੰਘ ਦਾ ਗੋ*ਲੀਆਂ ਮਾਰ ਕੇ ਕਤ*ਲ…ਪੁਲਿਸ ‘ਤੇ ਉੱਠੇ 6 ਵੱਡੇ ਸਵਾਲ !

Yuvraj Singh Manchanda was a 31-year-old Human Resources professional working at Adani Realty and living …