Canada ਵਿੱਚ 16 ਪੰਜਾਬੀ ਨੌਜਵਾਨ ਗ੍ਰਿਫਤਾਰ; ਜਬਰੀ ਵਸੂਲੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼
ਕੈਨੇਡਾ ਪੁਲਿਸ ਨੇ ਲਾਰੈਂਸ ਗੈਂਗ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ 16 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਟਾਰਗੇਟ ਫਾਇਰਿੰਗ, ਰੰਗਦਾਰੀ, ਕਿਡਨੈਪਿੰਗ ਅਤੇ ਕਾਰੋਬਾਰੀਆਂ ਨੂੰ ਧਮਕਾਉਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕੁੱਲ 56 ਕੇਸ ਦਰਜ ਹਨ।
ਕੈਨੇਡਾ ਦੀ ਕੈਲਗਰੀ ਪੁਲਸ ਨੇ ਦੱਖਣੀ ਏਸ਼ਿਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਜ਼ਬਰਦਸਤੀ ਵਸੂਲੀ ਤੇ ਫਾਇਰਿੰਗ ਦੀਆਂ ਘਟਨਾਵਾਂ ‘ਚ ਸ਼ਾਮਲ 15 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਸ ਅਨੁਸਾਰ ਇਸ ਮਾਮਲੇ ‘ਚ ਕੁੱਲ 16 ਲੋਕਾਂ ਖ਼ਿਲਾਫ਼ 56 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਮੁਤਾਬਕ ਨਾਮਜ਼ਦ ਕੀਤੇ ਗਏ ਸਾਰੇ ਮੁਲਜ਼ਮ ਭਾਰਤ ਦੇ ਪੰਜਾਬ ਸੂਬੇ ਨਾਲ ਸਬੰਧਤ ਹਨ। ਇਹ ਸਾਰੇ ਕੈਨੇਡਾ ‘ਚ ਸਟੂਡੈਂਟ ਜਾਂ ਵਰਕ ਵੀਜ਼ੇ ‘ਤੇ ਆਏ ਹੋਏ ਹਨ। ਇਨ੍ਹਾਂ ਵਿੱਚੋਂ ਕੋਈ ਵੀ ਕੈਨੇਡੀਅਨ ਨਾਗਰਿਕ ਨਹੀਂ ਹੈ।
ਇਨ੍ਹਾਂ 16 ‘ਚੋਂ 15 ਮੁਲਜ਼ਮ ਅਦਾਲਤ ਵੱਲੋਂ ਜ਼ਮਾਨਤ ‘ਤੇ ਰਿਹਾਅ ਕੀਤੇ ਜਾ ਚੁੱਕੇ ਹਨ, ਜਦਕਿ ਸਿਰਫ਼ ਇੱਕ ਹੀ ਫਿਲਹਾਲ ਜੇਲ੍ਹ ‘ਚ ਬੰਦ ਹੈ। ਪੁਲਸ ਅਧਿਕਾਰੀਆਂ ਨੇ ਮੁਲਜ਼ਮਾਂ ਦੇ ਜ਼ਮਾਨਤ ‘ਤੇ ਬਾਹਰ ਆਉਣ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਆਮ ਲੋਕਾਂ ਤੋਂ ਇਨ੍ਹਾਂ ਦੇ ਸਾਥੀਆਂ ਬਾਰੇ ਜਾਣਕਾਰੀ ਮੰਗੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਗਏ ਸਨ ਅਤੇ ਬਾਅਦ ‘ਚ ਗੈਂਗ ਨਾਲ ਜੁੜ ਗਏ। ਪੁਲਿਸ ਨੇ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਕੈਨੇਡਾ ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ।
ਕੈਨੇਡਾ ਪੁਲਿਸ ਨੇ ਲਾਰੈਂਸ ਗੈਂਗ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ 16 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਟਾਰਗੇਟ ਫਾਇਰਿੰਗ, ਰੰਗਦਾਰੀ, ਕਿਡਨੈਪਿੰਗ ਅਤੇ ਕਾਰੋਬਾਰੀਆਂ ਨੂੰ ਧਮਕਾਉਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕੁੱਲ 56 ਕੇਸ ਦਰਜ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਗਏ ਸਨ ਅਤੇ ਬਾਅਦ ‘ਚ ਗੈਂਗ ਨਾਲ ਜੁੜ ਗਏ। ਪੁਲਿਸ ਨੇ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਕੈਨੇਡਾ ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ।
ਕੈਨੇਡਾ ਦੇ ਕੈਲਗਰੀ ਵਿੱਚ ਪੁਲਿਸ ਨੇ ਸ਼ਹਿਰ ਦੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹਿੰਸਕ ਜਬਰਨ ਵਸੂਲੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਦੋਸ਼ੀ 15 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਜਨਤਾ ਨੂੰ ਸ਼ੱਕੀਆਂ ਅਤੇ ਉਨ੍ਹਾਂ ਦੇ ਸਾਥੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ।
ਕੈਲਗਰੀ ਪੁਲਿਸ ਸੇਵਾ (ਸੀਪੀਐਸ) ਨੇ ਕਿਹਾ ਕਿ ਜਬਰਨ ਵਸੂਲੀ ਦੀ ਜਾਂਚ ਨਾਲ ਜੁੜੇ ਮਾਮਲਿਆਂ ਵਿੱਚ 16 ਵਿਅਕਤੀਆਂ ਵਿਰੁੱਧ 56 ਦੋਸ਼ ਦਾਇਰ ਕੀਤੇ ਗਏ ਹਨ। ਪੁਲਿਸ ਨੇ ਨੋਟ ਕੀਤਾ ਕਿ ਇਨ੍ਹਾਂ ਵਿੱਚੋਂ ਸਿਰਫ ਇੱਕ ਵਿਅਕਤੀ ਹਿਰਾਸਤ ਵਿੱਚ ਹੈ ਜਦੋਂ ਕਿ ਬਾਕੀਆਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ, ਅਤੇ ਕੋਈ ਵੀ ਦੋਸ਼ੀ ਕੈਨੇਡੀਅਨ ਨਾਗਰਿਕ ਨਹੀਂ ਹੈ।