Breaking News

Ludhiana ਵਿੱਖੇ Mass Shooting ਦੀ ਵਾਰਦਾਤ ਟਲੀ

Ludhiana ਵਿੱਖੇ Mass Shooting ਦੀ ਵਾਰਦਾਤ ਟਲੀ

ਖ਼ੂਨ ਦਾਨ camp ਨੂੰ ਨਿਸ਼ਾਨਾ ਬਣਾਉਣ ਆਏ Doni ਬੱਲ ਗਿਰੋਹ ਦੇ 2 ਹਥਿਆਰਬੰਦ ਹਮਲਾਵਰ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਢੇਰ
ਮਾਰੇ ਹਮਲਾਵਰਾਂ ਕੋਲੋਂ 3 ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ

 

ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਅਤੇ ਲੁਧਿਆਣਾ ਪੁਲਿਸ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।

 

ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

 

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ‘ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ।

 

 

 

 

 

 

 

ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ ‘ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

 

ਪੁਲਿਸ ਕਮਿਸ਼ਨਰ ਨੇ ਦੱਸਿਆ, “ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ ‘ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ ‘ਤੇ ਵੀ ਲੱਗੀਆਂ, ਜਿਸ ‘ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ ‘ਤੇ ਹੀ ਢੇਰ ਕਰ ਦਿੱਤਾ।”

 

 

 

 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ।

 

 

 

 

ਮ੍ਰਿਤਕਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਨਜੋਤ ਸਿੰਘ ਉਰਫ਼ ਨੋਨਾ ਦਾ ਪੁਰਾਣਾ ਅਪਰਾਧਕ ਰਿਕਾਰਡ ਸੀ, ਜਿਸ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਦੋ ਪੁਰਾਣੇ ਅਪਰਾਧਿਕ ਮਾਮਲੇ ਵੀ ਦਰਜ ਸਨ। ਇਸ ਦੇ ਨਾਲ ਹੀ ਦੂਜੇ ਮ੍ਰਿਤਕ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ।
Ritesh LAKHI

Check Also

AAP ਮੇਰੀ Ex-girlfriend ਵਾਂਗ ਕਰ ਰਹੀ ਹੈ ਵਤੀਰਾ; ਹਾਲੇ ਵੀ ਦੇਖ ਰਹੀ ਹੈ ਮੇਰੇ ਸੁਪਨੇ: Raghav Chadha

AAP ਮੇਰੀ Ex-girlfriend ਵਾਂਗ ਕਰ ਰਹੀ ਹੈ ਵਤੀਰਾ; ਹਾਲੇ ਵੀ ਦੇਖ ਰਹੀ ਹੈ ਮੇਰੇ ਸੁਪਨੇ: …