After the arrest of Jalandhar Central AAP MLA Raman Arora, #Punjab CM Bhagwant Mann says no mercy upon the corrupts, doesn’t matter whoever does the corruption, my govt has zero tolerance for corruption.
#Punjab Vigilance raid at Jalandhar Central AAP MLA Raman Arora house.
It is learnt that Arora allegedly sent fake notices to innocent citizens through municipal officials and then took bribes to quash them.
MLA Raman Arora has been arrested by the #Punjab Vigilance
CM Bhagwant Mann -ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ‘ਤੇ CM ਮਾਨ ਦਾ ਵੱਡਾ ਬਿਆਨ…’ਭ੍ਰਿਸ਼ਟਾਚਾਰੀ ਬਖ਼ਸ਼ੇ ਨਹੀਂ ਜਾਣਗੇ’
ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ LIVE ਆ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਬਖ਼ਸ਼ੇ ਨਹੀਂ ਜਾਣਗੇ। ਇਹ ਲੜਾਈ ਕਿਸੇ ਵਿਅਕਤੀ ਖ਼ਿਲਾਫ਼ ਨਹੀਂ, ਭ੍ਰਿਸ਼ਟ ਸਿਸਟਮ ਖ਼ਿਲਾਫ਼ ਹੈ।
ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ LIVE ਆ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਤੁਸੀਂ ਸ਼ਿਕਾਇਤ ਦਿਓ, ਅਸੀਂ ਕਾਰਵਾਈ ਕਰਾਂਗੇ। ਇਹ ਲੜਾਈ ਕਿਸੇ ਵਿਅਕਤੀ ਖ਼ਿਲਾਫ਼ ਨਹੀਂ, ਭ੍ਰਿਸ਼ਟ ਸਿਸਟਮ ਖ਼ਿਲਾਫ਼ ਹੈ।
ਚਾਹੇ ਕੋਈ ਸਾਡਾ ਆਪਣਾ ਹੋਵੇ ਅਸੀਂ ਕਾਰਵਾਈ ਕਰਾਂਗੇ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ। CM ਭਗਵੰਤ ਮਾਨ ਨੇ ਆਖਿਆ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਸਾਡੀ ਜ਼ੀਰੋ ਟਾਲਰੈਂਸ ਨੀਤੀ ਹੈ।
ਦੱਸ ਦੇਈਏ ਕਿ ਜਲੰਧਰ ਸੈਂਟਰਲ ਤੋਂ ਆਪ ਵਿਧਾਇਕ ਰਮਨ ਅਰੋੜਾ ਦੇ ਘਰ ਪੰਜਾਬ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਹੈ। ਰਮਨ ਅਰੋੜਾ ‘ਤੇ ਇਲਜ਼ਾਮ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।
ਛਾਪੇਮਾਰੀ ਤੋਂ ਬਾਅਦ ਆਪ ਵਿਧਾਇਕ ਰਮਨ ਅਰੋੜਾ ਦੇ ਘਰ ਨੋਟ ਗਿਣਨ ਵਾਲੀ ਮਸ਼ੀਨ ਲਿਆਂਦੀ ਗਈ ਸੀ। ਜਿਸ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।