Breaking News

Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਆਰੋਪਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

Delhi Gurdwara Incident : ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਆਰੋਪਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਕਈ ਵਿਧਾਇਕਾਂ ਨੇ ਇਸ ਘਟਨਾ ਦਾ ਵਿਰੋਧ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ।

ਵਿਧਾਇਕਾਂ ਵੱਲੋਂ ਸੌਂਪੇ ਗਏ ਪੱਤਰ ਵਿੱਚ ਆਰੋਪ ਲਾਇਆ ਗਿਆ ਹੈ ਕਿ ਦਿੱਲੀ ਪੁਲਿਸ ਦੇ ਮੁਲਾਜ਼ਮ ਵਰਦੀ ਵਿੱਚ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਉੱਥੇ ਮੌਜੂਦ ਸੰਗਤ ਨੂੰ ਗੁਰਦੁਆਰਾ ਕੰਪਲੈਕਸ ਵਿੱਚੋਂ ਬਾਹਰ ਕੱਢਿਆ। AAP ਵਿਧਾਇਕਾਂ ਨੇ ਇਸ ਮਾਮਲੇ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮੁੱਦਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਚਰਚਾ ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ’ਤੇ ਵੀ ਹੋ ਰਹੀ ਹੈ।

ਗ੍ਰਹਿ ਮੰਤਰੀ ਤੋਂ ਸਪੱਸ਼ਟੀਕਰਨ ਲੈਣ ਦੀ ਮੰਗ

ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ। ਉਨ੍ਹਾਂ ਦਾ ਤਰਕ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਇਸ ਲਈ ਗ੍ਰਹਿ ਮੰਤਰੀ ਤੋਂ ਇਸ ਘਟਨਾ ਸਬੰਧੀ ਸਪੱਸ਼ਟੀਕਰਨ ਲਿਆ ਜਾਣਾ ਚਾਹੀਦਾ ਹੈ।

ਪੱਤਰ ਵਿੱਚ ਵਿਧਾਇਕਾਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਇਸ ਘਟਨਾ ਨੇ ਸਿੱਖ ਭਾਈਚਾਰੇ ਨੂੰ ਪੁਰਾਣੀਆਂ ਘਟਨਾਵਾਂ ਦੀ ਯਾਦ ਦਿਵਾ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਨਿਮਾਣੇ ਸਿੱਖ ਦੱਸਦਿਆਂ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।

ਕੌਣ-ਕੌਣ ਵਿਧਾਇਕ ਮੌਜੂਦ ਰਹੇ?

ਮੰਗ ਪੱਤਰ ਸੌਂਪਣ ਸਮੇਂ ਕੈਬਨਿਟ ਮੰਤਰੀ ਬਲਜਿੰਦਰ ਕੌਰ, ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਗੁਰਦੀਪ ਸਿੰਘ ਢਿੱਲੋਂ, ਜੀਵਨਜੋਤ ਕੌਰ, ਕੁਲਵੰਤ ਸਿੰਘ ਪੰਡੋਰੀ, ਸਰਵਣ ਸਿੰਘ ਧੁੰਨ, ਕੁਲਵੰਤ ਸਿੰਘ ਗੈਸਪੁਰਾ ਅਤੇ ਦਲਵੀਰ ਸਿੰਘ ਤੁੰਗ ਸਮੇਤ ਹੋਰ ਆਗੂ ਮੌਜੂਦ ਸਨ। AAP ਵਿਧਾਇਕਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਣਦੀ ਕਾਰਵਾਈ ਕੀਤੀ ਜਾਵੇ।

MLA Manwinder Giaspura Alleges Entry Denied Because of His Dalit Identity
#ManwinderGiaspura #MLAGiaspura #PunjabNews #PunjabPolitics #DalitCommunity #CasteDiscrimination #PunjabSpectrum
Disclaimer: These allegations reflect MLA Manwinder Giaspura’s statement and have not been independently verified by Punjab Spectrum. Publication does not imply endorsement. Any response from the concerned parties should also be considered.
ਸੇਵਾਦਾਰ ਕਹਿੰਦੇ ਜੱਥੇਦਾਰ ਸਾਹਿਬ ਦਾ ਹੁਕਮ ਹੋਇਆ ਵੀ ਮੈਨੂੰ ਅੰਦਰ ਨਾ ਜਾਣ ਦਿੱਤਾ ਜਾਵੇ
ਕਿਉਂਕਿ ਮੈਂ ਦਲਿਤ ਭਾਈਚਾਰੇ ’ਚੋਂ ਹਾਂ
MLA ਮਨਵਿੰਦਰ ਗਿਆਸਪੁਰਾ ਦੇ ਦੋਸ਼ਾਂ ਦਾ ਜਵਾਬ
ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ
ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ
“10 ਅਕਤੂਬਰ ਦਾ ਦਿਨ ਸਾਡੇ ਲਈ ਕਾਲਾ ਦਿਨ ਸੀ”
AAP MLA ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਪੱਤਰ

#ManwinderGiaspura #MLAGiaspura #PunjabNews #PunjabPolitics #PunjabSpectrum
Disclaimer: These allegations reflect MLA Manwinder Giaspura’s statement and have not been independently verified by Punjab Spectrum. Publication does not imply endorsement. Any response from the concerned parties should also be considered.

Check Also

CBI Raid, Dhol & Flowers! ਰਾਜਬੀਰ ਘੁੰਮਣ ਦੇ ਪਿੰਡ ’ਚ ਛਾਪੇ ਦੌਰਾਨ ਜਸ਼ਨ ਕਿਉਂ? ਮਾਮਲੇ ਨੇ ਫੜਿਆ ਸਿਆਸੀ ਤੂਫ਼ਾਨ

**CBI Raid, Dhol & Flowers! ਰਾਜਬੀਰ ਘੁੰਮਣ ਦੇ ਪਿੰਡ ’ਚ ਛਾਪੇ ਦੌਰਾਨ ਜਸ਼ਨ ਕਿਉਂ? ਮਾਮਲੇ …