Breaking News

Tiger Shroff Firing: ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ’ਤੇ ਫਾਇਰਿੰਗ, ਡਰਾਈਵਰ ਤੇ ਰਿਕਸ਼ਾ ਚਾਲਕ ਜ਼ਖ਼ਮੀ

Tiger Shroff Firing: ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ’ਤੇ ਫਾਇਰਿੰਗ, ਡਰਾਈਵਰ ਤੇ ਰਿਕਸ਼ਾ ਚਾਲਕ ਜ਼ਖ਼ਮੀ

ਜੂਹੂ ਇਲਾਕੇ ’ਚ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ; ਅਦਾਕਾਰ ਸੁਰੱਖਿਅਤ; ਪੁਲੀਸ ਵੱਲੋਂ ਜਾਂਚ ਸ਼ੁਰੂ, ਹਮਲਾਵਰਾਂ ਦੀ ਭਾਲ ਜਾਰੀ

 

 

 

 

 

 

 

 

 

 

 

 

 

 

 

ਇਸ ਘਟਨਾ ਲਈ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਕੀਤੇ ਜਾ ਰਹੇ ਹਨ।

Tiger Shroff Firing: ਮੁੰਬਈ ਦੇ ਜੂਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ’ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਇਸ ਘਟਨਾ ਦੌਰਾਨ ਅਦਾਕਾਰ ਦਾ ਡਰਾਈਵਰ ਅਤੇ ਇੱਕ ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ, ਜਦਕਿ ਟਾਈਗਰ ਸ਼ਰੌਫ ਸੁਰੱਖਿਅਤ ਦੱਸੇ ਗਏ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਮੁੰਬਈ ਦੇ ਜੂਹੂ ਇਲਾਕੇ ਵਿੱਚ ਵਾਪਰੀ। ਮਾਮਲਾ ਹਾਲੇ ਜਾਂਚ ਅਧੀਨ ਹੈ ਅਤੇ ਘਟਨਾ ਦੇ ਪੂਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਪੁਲੀਸ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਦੀ ਜਾਣਕਾਰੀ ਹੈ। ਜਾਂਚ ਦੌਰਾਨ ਹਮਲਾਵਰਾਂ ਦੀ ਪਛਾਣ, ਗੋਲੀਬਾਰੀ ਦੇ ਕਾਰਨਾਂ ਅਤੇ ਉਨ੍ਹਾਂ ਦੇ ਫ਼ਰਾਰ ਹੋਣ ਦੇ ਰਸਤੇ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ, ਹਮਲੇ ਪਿੱਛੇ ਕਿਸੇ ਖ਼ਾਸ ਕਾਰਨ ਜਾਂ ਦੁਸ਼ਮਣੀ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋਈ।

 

 

 

 

 

 

 

 

 

 

 

 

 

 

 

 

 

 

 

ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੇ ਜਾਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।

ਇਸ ਘਟਨਾ ਲਈ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਕੀਤੇ ਜਾ ਰਹੇ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਮੁੰਬਈ ਦੇ ਜੂਹੂ ਇਲਾਕੇ ਵਿੱਚ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਵੀ ਗੋਲੀਬਾਰੀ ਹੋਈ ਸੀ। ਉਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਸੋਸ਼ਲ ਮੀਡੀਆ ਖਾਤੇ ਵੱਲੋਂ ਲੈਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਉਹ ਵੱਖਰੀ ਘਟਨਾ ਸੀ ਅਤੇ ਇਸ ਨੂੰ ਟਾਈਗਰ ਸ਼ਰੌਫ ਵਾਲੇ ਮਾਮਲੇ ਨਾਲ ਜੋੜਨ ਲਈ ਹਾਲੇ ਕੋਈ ਪੁਸ਼ਟੀਸ਼ੁਦਾ ਸਬੂਤ ਸਾਹਮਣੇ ਨਹੀਂ ਆਇਆ।

ਪੁਲੀਸ ਜਾਂਚ ਤੋਂ ਬਾਅਦ ਹੀ ਗੋਲੀਬਾਰੀ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਹੋਰ ਜਾਣਕਾਰੀ ਸਪੱਸ਼ਟ ਹੋ ਸਕੇਗੀ।

Check Also

Punjab ”ਯਾਰ ਤੇਰੇ ਨੇ ਗੱਡੀ ਲੈ ਲਈ Triple Zero One…” ! 21.31 ਲੱਖ ਵਿਕਿਆ 0001 ਨੰਬਰ, ਦੇਖੋ VIP ਨੰਬਰਾਂ ਦੀ LIST

Punjab ”ਯਾਰ ਤੇਰੇ ਨੇ ਗੱਡੀ ਲੈ ਲਈ Triple Zero One…” ! 21.31 ਲੱਖ ਵਿਕਿਆ 0001 …