Breaking News

Arvind Kejriwal Threat Case: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਹਰਿਆਣਾ ਤੋਂ ਗ੍ਰਿਫ਼ਤਾਰ, ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ

Arvind Kejriwal Threat Case: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਹਰਿਆਣਾ ਤੋਂ ਗ੍ਰਿਫ਼ਤਾਰ, ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ

ਰੋਹਤਕ ਡੀ.ਸੀ. ਦਫ਼ਤਰ ’ਚ ਕਲਰਕ ਰਹਿ ਚੁੱਕਿਆ ਹੈ ਮੁਲਜ਼ਮ ਕੋਮਲ ਉਰਫ਼ ਕੋਬਰਾ; ‘ਆਪ’ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਹਰਿਆਣਾ ਦੇ ਰੋਹਤਕ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਕੋਮਲ ਉਰਫ਼ ਕੋਬਰਾ ਜਾਂਗੜਾ ਵਜੋਂ ਹੋਈ ਹੈ। ਪੁਲੀਸ ਨੇ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਹੁਣ ਪੁਲੀਸ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਧਮਕੀ ਦੇਣ ਦੇ ਮਕਸਦ ਅਤੇ ਵਰਤੇ ਗਏ ਮੋਬਾਈਲ ਨੰਬਰਾਂ ਬਾਰੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਮੁਲਜ਼ਮ ਦੇ ਭਰਾ ਤਿਲਕਰਾਜ ਅਨੁਸਾਰ ਪੰਜਾਬ ਪੁਲੀਸ 12 ਨਵੰਬਰ ਨੂੰ ਰੋਹਤਕ ਦੀ ਸ਼ਾਸਤਰੀ ਕਲੋਨੀ ਤੋਂ ਕੋਮਲ ਨੂੰ ਆਪਣੇ ਨਾਲ ਲੈ ਗਈ ਸੀ ਅਤੇ ਪਰਿਵਾਰ ਨੂੰ ਬਾਅਦ ਵਿੱਚ ਉਸ ਦੀ ਗ੍ਰਿਫ਼ਤਾਰੀ ਦੇ ਕਾਰਨਾਂ ਦਾ ਪਤਾ ਲੱਗਾ। ਕੋਮਲ ਮੂਲ ਰੂਪ ਵਿੱਚ ਰੋਹਤਕ ਦੇ ਪਿੰਡ ਸਮਰਗੋਪਾਲਪੁਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਕਲੋਨੀ ਵਿੱਚ ਰਹਿ ਰਿਹਾ ਸੀ।

ਜਾਣਕਾਰੀ ਮੁਤਾਬਕ ਮੁਲਜ਼ਮ ਰੋਹਤਕ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਲਰਕ ਵਜੋਂ ਤਾਇਨਾਤ ਸੀ, ਜਿਸ ਨੂੰ ਕਰੀਬ ਛੇ ਮਹੀਨੇ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਆਪਣਾ ਨਾਂ ਪਸੰਦ ਨਹੀਂ ਸੀ, ਜਿਸ ਕਾਰਨ ਉਸ ਨੇ ਆਪਣਾ ਨਾਂ ਬਦਲ ਕੇ ‘ਕੋਬਰਾ’ ਰੱਖ ਲਿਆ ਸੀ।

ਇਸ ਮਾਮਲੇ ਦੀ ਸ਼ੁਰੂਆਤ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਹੋਈ ਸੀ। ਵਿਧਾਇਕ ਨੇ ਪੁਲੀਸ ਨੂੰ ਦੱਸਿਆ ਸੀ ਕਿ 6 ਨਵੰਬਰ ਨੂੰ ਸ਼ਾਮ ਕਰੀਬ ਛੇ ਵਜੇ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਇੱਕ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ ਅਤੇ ਵਟਸਐਪ ’ਤੇ ਵੀ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਸੀ।

ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਤਕਨੀਕੀ ਜਾਂਚ ਸ਼ੁਰੂ ਕੀਤੀ ਅਤੇ ਕਾਲ ਡਿਟੇਲ ਤੇ ਲੋਕੇਸ਼ਨ ਦੇ ਆਧਾਰ ’ਤੇ ਰੋਹਤਕ ਵਾਸੀ ਕੋਮਲ ਉਰਫ਼ ਕੋਬਰਾ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲੀਸ ਰਿਮਾਂਡ ਦੌਰਾਨ ਮੁਲਜ਼ਮ ਦੇ ਮੋਬਾਈਲ ਫੋਨ, ਕਾਲ ਰਿਕਾਰਡ ਅਤੇ ਵਟਸਐਪ ਚੈਟ ਖੰਗਾਲਣ ਦੇ ਨਾਲ-ਨਾਲ ਇਸ ਸਾਜ਼ਿਸ਼ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ।

Check Also

Police MMS: SHO ਨੇ ਮਹਿਲਾ ਮੁਲਾਜ਼ਮ ਨਾਲ ਬਣਾਈ ਅਸ਼ਲੀਲ ਵੀਡੀਓ! ਥਾਣੇ ਦੇ ਸਰਕਾਰੀ Whatsapp ਗਰੁੱਪ ਵਿਚ ਭੇਜੀ…ਹੁਣ ਸਾਹਮਣੇ ਆਈ ਇਕ ਹੋਰ VIDEO

Police MMS: SHO ਨੇ ਮਹਿਲਾ ਮੁਲਾਜ਼ਮ ਨਾਲ ਬਣਾਈ ਅਸ਼ਲੀਲ ਵੀਡੀਓ! ਥਾਣੇ ਦੇ ਸਰਕਾਰੀ Whatsapp ਗਰੁੱਪ …