Breaking News

Tarn Taran Firing: ਤਰਨ ਤਾਰਨ ਗੋਲੀਬਾਰੀ ਮਾਮਲਾ: ਥਾਣਾ ਸਿਟੀ ਦਾ ਐੱਸਐੱਚਓ ਲਾਈਨ ਹਾਜ਼ਰ

Tarn Taran Firing: ਤਰਨ ਤਾਰਨ ਗੋਲੀਬਾਰੀ ਮਾਮਲਾ: ਥਾਣਾ ਸਿਟੀ ਦਾ ਐੱਸਐੱਚਓ ਲਾਈਨ ਹਾਜ਼ਰ
Tarn Taran SHO Action: ਇਕ ਨੌਜਵਾਨ ਦੀ ਮੌਤ ਅਤੇ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋਣ ਮਗਰੋਂ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ; ਪਰਿਵਾਰ ਨੇ ਪੁਲੀਸ ’ਤੇ ਪਹਿਲਾਂ ਮਿਲੀਆਂ ਸ਼ਿਕਾਇਤਾਂ ਅਣਗੌਲੀਆਂ ਕਰਨ ਦੇ ਲਾਏ ਸਨ ਦੋਸ਼

 

 

 

 

 

 

 

 

 

 

 

 

 

 

 

 

Tarn Taran Firing: ਤਰਨ ਤਾਰਨ ਵਿੱਚ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਅਤੇ ਤਿੰਨ ਹੋਰਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਪੁਲੀਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਥਾਣਾ ਸਿਟੀ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਹ ਕਾਰਵਾਈ ਵਾਰਦਾਤ ਮਗਰੋਂ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲਾਂ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਦਰਮਿਆਨ ਕੀਤੀ ਗਈ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

ਸ਼ਨਿੱਚਰਵਾਰ ਨੂੰ ਮੁਹੱਲਾ ਗੁਰੂ ਕਾ ਖੂਹ ਵਿੱਚ ਮਹਾਰਾਜਾ ਰਣਜੀਤ ਸਿੰਘ ਸਕੂਲ ਨੇੜੇ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ਵਿੱਚ 21 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ, ਜਦੋਂਕਿ ਬੌਬੀ, ਰਿਸ਼ੀ ਅਤੇ ਹਰਦੀਪ ਸਿੰਘ ਕਾਕਾ ਜ਼ਖ਼ਮੀ ਹੋ ਗਏ ਸਨ। ਮੁੱਢਲੀ ਜਾਣਕਾਰੀ ਅਨੁਸਾਰ ਇਹ ਝਗੜਾ ਪਿਛਲੀ ਰਾਤ ਜਗਰਾਤੇ ਦੌਰਾਨ ਹੋਈ ਤਕਰਾਰ ਦੀ ਰੰਜਿਸ਼ ਕਾਰਨ ਹੋਇਆ ਸੀ।

 

 

 

 

 

 

 

 

Tarn Taran SHO Action: ਵਾਰਦਾਤ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਸਿਵਲ ਹਸਪਤਾਲ ਦੇ ਬਾਹਰ ਸੜਕ ’ਤੇ ਰੱਖ ਕੇ ਧਰਨਾ ਦਿੱਤਾ ਸੀ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਧਮਕੀਆਂ ਸਬੰਧੀ ਪੁਲੀਸ ਕੋਲ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਦਾ ਕਹਿਣਾ ਸੀ ਕਿ ਜੇ ਪੁਲੀਸ ਨੇ ਪਹਿਲਾਂ ਮਿਲੀਆਂ ਸ਼ਿਕਾਇਤਾਂ ’ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਸ਼ਾਇਦ ਇਹ ਜਾਨਲੇਵਾ ਘਟਨਾ ਨਾ ਵਾਪਰਦੀ।

 

 

 

 

 

 

 

 

 

 

 

 

 

 

 

 

 

 

 

 

ਮੁਲਜ਼ਮਾਂ ਦੀ ਭਾਲ ਲਈ ਛਾਪੇ

ਪੁਲੀਸ ਨੇ ਇਸ ਮਾਮਲੇ ਵਿੱਚ ਮੋਹਿਤ, ਰਘੂ, ਲਵ, ਹੈਪੀ ਅਤੇ ਜੱਜ ਸਮੇਤ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

 

 

 

 

 

 

 

 

 

 

ਜਾਣਕਾਰੀ ਅਨੁਸਾਰ ਮੁਹੱਲਾ ਗੁਰੂ ਕਾ ਖੂਹ ਵਾਸੀ ਨੌਜਵਾਨਾਂ ਦੇ ਦੋ ਧੜਿਆਂ ਵਿੱਚ ਅੱਜ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਸਨ। ਮ੍ਰਿਤਕ ਦੀ ਸ਼ਨਾਖਤ ਗੌਰੀ (21) ਵਜੋਂ ਹੋਈ ਹੈ, ਜਦੋਂਕਿ ਜ਼ਖ਼ਮੀਆਂ ਵਿੱਚ ਬੌਬੀ (22), ਰਿਸ਼ੀ (25) ਅਤੇ ਹਰਦੀਪ ਸਿੰਘ ਕਾਕਾ (24) ਸ਼ਾਮਲ ਹਨ। ਇਸ ਮਗਰੋਂ ਰੋਹ ਵਿੱਚ ਆਏ ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਨੂੰ ਤਰਨ ਤਰਨ ਦੀ ਮੁੱਖ ਸੜਕ ’ਤੇ ਲਾਸ਼ ਰੱਖ ਕੇ ਧਰਨਾ ਦਿੱਤਾ।

 

 

 

 

 

 

ਇਹ ਝਗੜਾ ਬੀਤੀ ਰਾਤ ਜਗਰਾਤੇ ਦੌਰਾਨ ਹੋਇਆ। ਇਸ ਰੰਜ਼ਿਸ਼ ਕਾਰਨ ਇੱਕ ਧੜੇ ਨੇ ਅੱਜ ਦੂਜੇ ਧੜੇ ’ਤੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਸਕੂਲ ਨੇੜੇ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀ ਚੱਲਣ ਕਾਰਨ ਚਾਰ ਜਣੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤਰਨ ਤਰਨ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੌਰੀ ਨੂੰ ਮ੍ਰਿਤਕ ਐਲਾਨ ਦਿੱਤਾ, ਬੌਬੀ ਅਤੇ ਰਿਸ਼ੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਰਦੀਪ ਸਿੰਘ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ, ਜਿੱਥੇ ਉਸ ਹਾਲਤ ਗੰਭੀਰ ਹੈ।

ਡੀ ਐੱਸ ਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੋਹਿਤ, ਰਘੂ, ਲਵ, ਹੈਪੀ ਅਤੇ ਜੱਜ ਸਣੇ ਕੁਝ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਜਾਰੀ ਹਨ।

Check Also

Canada Vehicle Theft: ਬਰੈਂਪਟਨ ’ਚ ਟਰੈਕਟਰ-ਟਰੇਲਰ ਚੋਰੀ ਮਾਮਲੇ ਵਿਚ ਪੰਜਾਬੀ ਮੂਲ ਦੇ ਚਾਰ ਜਣੇ ਗ੍ਰਿਫ਼ਤਾਰ; ਦੋ ਫਰਾਰ

Canada Vehicle Theft:   ਟਰੇਲਰ ਚੋਰੀ ਮਾਮਲੇ ‘ਚ ਚਾਰ ਪੰਜਾਬੀ ਗ੍ਰਿਫਤਾਰ; ਦੋ ਦੀ ਭਾਲ ਜਾਰੀ …