Breaking News

Canada ਕਿਊਬੈੱਕ ‘ਚ ਧਾਰਮਿਕ ਚਿੰਨ੍ਹ ਪਹਿਨਣ ਵਾਲਿਆਂ ਦੀ ਪਰੇਸ਼ਾਨੀ ਵਧੀ

Canada ਕਿਊਬੈੱਕ ‘ਚ ਧਾਰਮਿਕ ਚਿੰਨ੍ਹ ਪਹਿਨਣ ਵਾਲਿਆਂ ਦੀ ਪਰੇਸ਼ਾਨੀ ਵਧੀ

ਇੱਕ ਇਤਿਹਾਸਕ ਫ਼ੈਸਲੇ ਵਿੱਚ ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬਿਕ ਦੇ ਵਿਵਾਦਤ ਧਰਮ ਨਿਰਪੱਖਤਾ ਕਾਨੂੰਨ ਬਿੱਲ-21 (Bill 21) ਨੂੰ ਵੱਡੇ ਪੱਧਰ ‘ਤੇ ਬਰਕਰਾਰ ਰੱਖਿਆ ਹੈ। ਇਹ ਕਾਨੂੰਨ ਕੁਝ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕਦਾ ਹੈ।

 

 

 

 

 

 

 

 

ਹਾਲਾਂਕਿ, ਅਦਾਲਤ ਨੇ ਫ਼ੈਸਲਾ ਦਿੱਤਾ ਕਿ ਇਸ ਕਾਨੂੰਨ ਤਹਿਤ ਕਿਊਬਿਕ ਦੀ ਨੈਸ਼ਨਲ ਅਸੈਂਬਲੀ ਲਈ ਚੁਣੇ ਗਏ ਨੁਮਾਇੰਦਿਆਂ ਨੂੰ ਧਾਰਮਿਕ ਕਾਰਨਾਂ ਕਰਕੇ ਚਿਹਰਾ ਢੱਕਣ ਤੋਂ ਰੋਕਣਾ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ।
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੈਨੇਡੀਅਨ ਚਾਰਟਰ ਆਫ਼ ਰਾਈਟਸ ਐਂਡ ਫ੍ਰੀਡਮਜ਼ ਨੂੰ ਕੁਝ ਸਮੇਂ ਲਈ ਪਾਸੇ ਰੱਖਣ ਵਾਲੀ ਨੌਟਵਿਦਸਟੈਂਡਿੰਗ ਕਲਾਜ਼ (Notwithstanding Clause) ਦੀ ਪਹਿਲਾਂ ਹੀ ਵਰਤੋਂ ਕਰਨਾ ਕਾਨੂੰਨੀ ਤੌਰ ‘ਤੇ ਜਾਇਜ਼ ਹੈ। ਇਸ ਧਾਰਾ ਰਾਹੀਂ ਸਰਕਾਰਾਂ ਕੁਝ ਮਾਮਲਿਆਂ ਵਿੱਚ ਚਾਰਟਰ ਦੇ ਅਧਿਕਾਰਾਂ ਨੂੰ ਪੰਜ ਸਾਲਾਂ ਲਈ ਮੁਅੱਤਲ ਕਰ ਸਕਦੀਆਂ ਹਨ।

 

 

 

 

 

 

 

 

 

 

 

 

 

 

 

 

ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਅਦਾਲਤਾਂ ਅਜਿਹੇ ਕਾਨੂੰਨਾਂ ਬਾਰੇ ਗੈਰ-ਪਾਬੰਦਕਾਰੀ ਫ਼ੈਸਲੇ ਦੇ ਸਕਦੀਆਂ ਹਨ ਅਤੇ ਇਹ ਸਪੱਸ਼ਟ ਕਰ ਸਕਦੀਆਂ ਹਨ ਕਿ ਕਿਹੜੇ ਚਾਰਟਰ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਹਾਲਾਂਕਿ, ਮੌਜੂਦਾ ਕੇਸ ਵਿੱਚ ਅਦਾਲਤ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ।
ਕੈਨੇਡੀਅਨ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ ਤੇ “ਬਹੁਤ ਨਿਰਾਸ਼ਾ” ਜ਼ਾਹਰ ਕੀਤੀ ਹੈ।

 

 

 

 

 

 

 

 

 

 

 

 

 

 

**********************
ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਪਹਿਲ ਕੀਤੀ ਤੇ ਇਸ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਕਿਸੇ ਨੂੰ ਆਪਣੀ ਨੌਕਰੀ ਜਾਂ ਵਿਸ਼ਵਾਸ ‘ਚੋਂ ਇੱਕ ਰੱਖਣ ਲਈ ਨਹੀਂ ਕਿਹਾ ਜਾ ਸਕਦਾ।
**ਕੈਨੇਡਾ ਦੇ ਪ੍ਰਧਾਨ ਮੰਤਰੀ, ਵਿਰੋਧੀ ਧਿਰਾਂ ਦੇ ਆਗੂ, ਸੂਬਿਆਂ ਦੇ ਮੁੱਖ ਮੰਤਰੀ, ਐਮਪੀ, ਐਮਐਲਏ, ਮੇਅਰਾਂ ਦਾ ਇਸ ਬਾਰੇ ਖੁੱਲ੍ਹ ਕੇ ਬੋਲਣਾ ਬਣਦਾ, ਲੋਕ ਉਨ੍ਹਾਂ ਦੇ ਪ੍ਰਤੀਕਰਮ ਉਡੀਕ ਰਹੇ ਹਨ।**

 

 

 

 

 

 

 

 

 

 

 

 

 

 

 

 

 

 

 

 

 

 

++++++++++++++
ਬੀਸੀ ਦੇ ਮੁੱਖ ਮੰਤਰੀ ਲੋਰਨ ਡਰਕਸਨ ਦਾ ਬਿਆਨ:
++++++++++++++
ਸਾਡੀ ਸਰਕਾਰ ਨੇ ਅੱਜ ਸੁਪਰੀਮ ਕੋਰਟ ਵੱਲੋਂ ਨੌਟਵਿਦਸਟੈਂਡਿੰਗ ਕਲਾਜ਼ (Notwithstanding Clause) ਦੀ ਵਰਤੋਂ ਨੂੰ ਕਾਨੂੰਨੀ ਤੌਰ ‘ਤੇ ਜਾਇਜ਼ ਮੰਨਣ ਵਾਲੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਇਹ ਧਾਰਾ ਕੈਨੇਡਾ ਦੇ ਸੰਘੀ ਢਾਂਚੇ ਦਾ ਅਹਿਮ ਹਿੱਸਾ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਾਡੇ ਕਾਨੂੰਨਾਂ ਬਾਰੇ ਆਖ਼ਰੀ ਫ਼ੈਸਲਾ ਬ੍ਰਿਟਿਸ਼ ਕੋਲੰਬੀਆ ਦੇ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੇ ਹੱਥ ਵਿੱਚ ਰਹੇ।

 

 

 

 

 

 

 

 

 

 

ਇਸ ਫ਼ੈਸਲੇ ਨਾਲ ਕਿਊਬਿਕ ਦਾ ਵਿਵਾਦਤ ਕਾਨੂੰਨ ਵੀ ਲਾਗੂ ਰਹੇਗਾ। ਮੈਂ ਜਾਣਦਾ ਹਾਂ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਰਹਿਣ ਵਾਲੇ ਵੱਖ-ਵੱਖ ਧਰਮਾਂ ਦੇ ਬਹੁਤ ਸਾਰੇ ਲੋਕ ਇਸ ਗੱਲ ਨੂੰ ਲੈ ਕੇ ਚਿੰਤਤ ਹਨ।
ਕੈਨੇਡਾ ਵਿੱਚ ਧਾਰਮਿਕ ਆਜ਼ਾਦੀ ਇੱਕ ਬੁਨਿਆਦੀ ਅਧਿਕਾਰ ਹੈ। ਸਰਕਾਰ ਦਾ ਇਹ ਕੰਮ ਨਹੀਂ ਕਿ ਉਹ ਕਿਸੇ ਅਧਿਆਪਕ ਜਾਂ ਜਨਤਾ ਦੀ ਸੇਵਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਇਹ ਦੱਸੇ ਕਿ ਉਹ ਕੰਮ ‘ਤੇ ਪੱਗ, ਹਿਜਾਬ, ਕਿੱਪਾ ਜਾਂ ਕਰਾਸ ਪਹਿਨ ਕੇ ਨਹੀਂ ਆ ਸਕਦਾ।
ਸਾਡੀ ਸਰਕਾਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਲੋਕਾਂ ਦੀਆਂ ਆਜ਼ਾਦੀਆਂ ਦੀ ਰੱਖਿਆ ਕਰਨ ਲਈ ਚੁਣਿਆ ਗਿਆ ਹੈ ਅਤੇ ਮੈਂ ਹਮੇਸ਼ਾ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਾ ਰਹਾਂਗਾ।
-ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ

Check Also

Pakistan Bars Hindu Pilgrims – ਜਥੇ ਵਿੱਚ ਹਿੰਦੂ ਸ਼ਰਧਾਲੂਆਂ ਨੂੰ ਲੰਘਣ ਨਾ ਦੇਣ ਦਾ ਝੂਠ ਬੇਨਕਾਬ

Pakistan Bars Hindu Pilgrims   ਕੀ ਕੋਈ ਵੀ ਹਿੰਦੂ ਸ਼ਰਧਾਲੂ ਗੁਰਪੁਰਬ ਮਨਾਉਣ ਵਾਸਤੇ ਪਾਕਿਸਤਾਨ ਨਹੀਂ …