Diljit Dosanjh ਦੀ ਫਿਲਮ ‘ਪੰਜਾਬ 95’ ਨੇ ਬਣਾਇਆ ਨਵਾਂ ਰਿਕਾਰਡ, ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ ‘ਚ ਆਵੇਗੀ ਨਜ਼ਰ
ਪੰਜਾਬ 95 ਫਿਲਮ ਸੁਰਖੀਆਂ ‘ਚ ਬਣੀ ਹੋਈ ਹੈ। ਇਹ ਫਿਲਮ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਸ ਫਿਲਮ ਵਿੱਚ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾ ਵਿੱਚ ਹਨ।
ਦਿਲਜੀਤ ਦੋਸਾਂਝ (Diljit Dosanjh) ਆਪਣੀ ਅਦਾਕਾਰੀ ਅਤੇ ਗਾਇਕੀ ਦਾ ਜਲਵਾ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਬਿਖੇਰ ਚੁੱਕੇ ਹਨ। ਉਨ੍ਹਾਂ ਦਾ ਹਰ ਅੰਦਾਜ਼ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਓਦਾ ਹੈ। ਹਾਲ ਹੀ ਵਿੱਚ ਅਦਾਕਾਰ ਦੇ ਨਾਂਅ ਵੱਡੀ ਉਪਲੱਬਧੀ ਲੱਗੀ ਹੈ। ਦਰਅਸਲ, ਕਲਾਕਾਰ ਦੀ ਫਿਲਮ ‘ਪੰਜਾਬ 95’ ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ ‘ਚ ਦਿਖਾਈ ਜਾਵੇਗੀ। ਇਸਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡਿਆ ‘ਤੇ ਪੋਸਟ ਸ਼ੇਅਰ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ਪੰਜਾਬ 95 ਦਾ ਪੋਸਟਰ ਸ਼ੇਅਰ ਕੀਤਾ ਹੈ। ਇਸਦੇ ਨਾਲ ਹੀ ਕੈਪਸ਼ਨ ਵਿੱਚ ਲਿਖਿਆ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! 🙏ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ📌 ਵਿਖੇ ਵਰਲਡ ਪ੍ਰੀਮੀਅਰ, ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ 🙏🏽…