Breaking News

Bathinda: ਅੱਧੀ ਰਾਤ ਨੂੰ ਪ੍ਰੇਮੀ ਨਾਲ ਗਲਤ ਹਾਲ ‘ਚ ਫੜੀ ਪਤਨੀ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੂਲਭਾਈ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਵਿੱਕੀ ਕੁਮਾਰ ਦਾ ਆਪਣੇ ਪਿੰਡ ਲੂਲਭਾਈ ਦੀ ਰਹਿਣ ਵਾਲੀ 30 ਸਾਲਾ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਸਨ।

ਬੀਤੀ ਰਾਤ 12 ਤੋਂ 1 ਵਜੇ ਦੇ ਦਰਮਿਆਨ ਨੌਜਵਾਨ ਵਿੱਕੀ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਚੋਰੀ-ਛਿਪੇ ਗਿਆ ਸੀ।

ਬਠਿੰਡਾ ਜ਼ਿਲੇ ਦੇ ਪਿੰਡ ਲੂਲਭਾਈ ‘ਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਇਕ ਨੌਜਵਾਨ ਦੀ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਕਤਲ ਤੋਂ ਬਾਅਦ ਔਰਤ ਦਾ ਪਤੀ ਅਤੇ ਹੋਰ ਪਰਿਵਾਰਕ ਮੈਂਬਰ ਮੌਕੇ ਤੋਂ ਫਰਾਰ ਹੋ ਗਏ, ਜਦੋਂਕਿ ਮਾਮਲੇ ਦੀ ਸੂਚਨਾ ਪੁਲਸ ਨੂੰ ਸਵੇਰੇ ਦਿੱਤੀ ਗਈ।

ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਥਾਣਾ ਨੰਦਗੜ੍ਹ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਫਰਾਰ ਹਨ ਅਤੇ ਪੁਲਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੂਲਭਾਈ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਵਿੱਕੀ ਕੁਮਾਰ ਦਾ ਆਪਣੇ ਪਿੰਡ ਲੂਲਭਾਈ ਦੀ ਰਹਿਣ ਵਾਲੀ 30 ਸਾਲਾ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਸਨ। ਬੀਤੀ ਰਾਤ 12 ਤੋਂ 1 ਵਜੇ ਦੇ ਦਰਮਿਆਨ ਨੌਜਵਾਨ ਵਿੱਕੀ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਚੋਰੀ-ਛਿਪੇ ਗਿਆ ਸੀ।

ਇਸ ਦੌਰਾਨ ਔਰਤ ਦੇ ਪਤੀ ਸੁਖਪ੍ਰੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵਿੱਕੀ ਨੂੰ ਫੜ ਲਿਆ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

ਜਿਸ ਤੋਂ ਬਾਅਦ ਮੁਲਜ਼ਮ ਸੁਖਪ੍ਰੀਤ ਸਿੰਘ, ਉਸ ਦਾ ਭਰਾ ਲੱਬੀ ਅਤੇ ਇੱਕ ਹੋਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦਾ ਪਤਾ ਐਤਵਾਰ ਸਵੇਰੇ ਲੱਗਾ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਦੋਸ਼ੀ ਸੁਖਪ੍ਰੀਤ ਸਿੰਘ ਦੇ ਘਰ ਪਹੁੰਚੇ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ,

ਜਿਸ ਤੋਂ ਬਾਅਦ ਐੱਸ.ਪੀ ਸਿਟੀ ਨਰਿੰਦਰ ਸਿੰਘ, ਡੀਐੱਸਪੀ ਦਿਹਾਤੀ ਅਤੇ ਥਾਣਾ ਨੰਦਗੜ੍ਹ ਦੇ ਇੰਚਾਰਜ ਮੌਕੇ ‘ਤੇ ਪਹੁੰਚੇ। ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਿੱਕੀ ਦੇ ਪਿੰਡ ਲੂਲਭਾਈ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਸਨ। ਜਿਸ ਕਾਰਨ ਉਹ ਸ਼ਨੀਵਾਰ ਨੂੰ ਉਕਤ ਔਰਤ ਦੇ ਘਰ ਉਸ ਨੂੰ ਮਿਲਣ ਲਈ ਗਿਆ ਸੀ ਪਰ ਔਰਤ ਦੇ ਪਤੀ ਨੇ ਉਸ ਨੂੰ ਫੜ ਕੇ ਕੁੱਟਮਾਰ ਕਰ ਦਿੱਤੀ।

ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਸੁਖਪ੍ਰੀਤ ਸਿੰਘ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਮੁਲਜ਼ਮ ਅਜੇ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮੌਕੇ ਤੋਂ ਇੱਕ ਡੰਡਾ ਵੀ ਬਰਾਮਦ ਕੀਤਾ ਹੈ ਜਿਸ ਨਾਲ ਕਤਲ ਕੀਤਾ ਗਿਆ ਸੀ।