Blast in an illegal firecracker factory at Singhawala village, Muktsar district kills 5, injures 28+. Factory owned by Tarsem Singh exploded late night. Injured admitted to Bathinda AIIMS & Badal hospital. Police have filed a case against the owner & his wife. Investigation ongoing.
Blast in an illegal firecracker factory at Singhawala village, Muktsar district kills 5, injures 28+. Factory owned by Tarsem Singh exploded late night. Injured admitted to Bathinda AIIMS & Badal hospital. Police have filed a case against the owner & his wife. Investigation… pic.twitter.com/PbpwgN5K57
— Akashdeep Thind (@thind_akashdeep) May 30, 2025
Firecracker factory ਪਟਾਕਾ ਫੈਕਟਰੀ ਸੀ ਕਿਸ ਦੀ ?
ਪਟਾਕਾ ਫੈਕਟਰੀ ਧਮਾਕਾ: ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਤੌਰ ’ਤੇ ਬਣ ਰਹੇ ਸੀ ਪਟਾਕੇ
ਮਨਜ਼ੂਰੀ ਲਈ ਅਰਜ਼ੀ ਕਾਰਵਾਈ ਅਧੀਨ ਸੀ ਪਰ ਪ੍ਰਸ਼ਾਸਨ ਵੱਲੋਂ ਨਹੀਂ ਸੀ ਕੋਈ ਪ੍ਰਵਾਨਗੀ; ਫਰਿਸ਼ਤੇ ਸਕੀਮ ਤਹਿਤ ਹੋਵੇਗਾ ਜ਼ਖਮੀਆਂ ਦਾ ਇਲਾਜ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ
ਇੱਥੋਂ ਦੇ ਪਿੰਡ ਫ਼ਤੂਹੀਵਾਲਾ ਵਿਚ ਸਥਿਤ ਪਟਾਕਾ ਫੈਕਟਰੀ ਵਿੱਚ ਗੈਰਕਾਨੂੰਨੀ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੋਈ ਵੀ ਪ੍ਰਵਾਨਗੀ ਜਾਰੀ ਨਹੀਂ ਹੋਈ ਸੀ। ਡਿਪਟੀ ਕਮਿਸ਼ਨਰ ਅਭੀਜੀਤ ਕਪਲੀਸ਼ ਨੇ ਦੱਸਿਆ ਹੈ ਕਿ ਅਜਿਹੇ ਕਾਰਜ ਲਈ ਐਕਸਪਲੋਸਿਵ ਰੂਲਸ 2008 ਦੇ ਤਹਿਤ ਪ੍ਰਵਾਨਗੀ ਲੈਣੀ ਲਾਜ਼ਮੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਸੰਚਲਾਕ ਨੇ ਮਨਜ਼ੂਰੀ ਲਈ ਅਪਲਾਈ ਕੀਤਾ ਸੀ, ਪਰ ਅਰਜ਼ੀ ਅਜੇ ਤੱਕ ਕਾਰਵਾਈ ਅਧੀਨ ਸੀ। ਅਜਿਹੇ ਵਿੱਚ ਫੈਕਟਰੀ ਦੇ ਕੋਲ ਕੋਈ ਮਨਜ਼ੂਰੀ ਨਹੀਂ ਸੀ।
ਸੂਤਰਾਂ ਮੁਤਾਬਕ ਆਗੂ ਤਰਸੇਮ ਸਿੰਘ ਦੇ ਪੁੱਤਰ ਨਵਰਾਜ ਸਿੰਘ ਵਾਸੀ ਫਤੂਹੀਵਾਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੋਲ ਪਟਾਕੇ ਬਣਾਉਣ ਦੀ ਮਨਜ਼ੂਰੀ ਲਈ ਮੈਸਰਜ ਸਿਵਿਕ ਟਰੇਡਰਜ਼ ਨੂੰ ਲਾਈਸੈਂਸ ਮਨਜ਼ੂਰੀ ਦੇਣ ਲਈ ਅਰਜ਼ੀ ਦਿੱਤੀ ਸੀ। ਜਿਸ ਦੀ ਜਮੀਨ ਸਬੰਧੀ ਪੜਤਾਲ ਰਿਪੋਰਟ ਅਪਰੈਲ ਮਹੀਨੇ ਵਿੱਚ ਹੋਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਪਹਿਲ ਜ਼ਖਮੀਆਂ ਦੀ ਸੰਭਾਲ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਟਾਕਾ ਫੈਕਟਰੀ ਧਮਾਕੇ ’ਚ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਵਿੱਚੋਂ ਇਲਾਜ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੰਭੀਰ ਜ਼ਖਮੀਆਂ ਬਠਿੰਡਾ ਸਥਿਤ ਏਮਜ਼ ਅਤੇ ਹੋਰਾਂ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੁਲੀਸ ਮੁਖੀ ਡਾ. ਅਖਿਲ ਚੌਧਰੀ, ਐਸ.ਡੀ.ਐਮ ਜਸਪਾਲ ਸਿੰਘ ਅਤੇ ਐਸਪੀ (ਡੀ) ਮਨਮੀਤ ਸਿੰਘ ਨੇ ਪਿੰਡ ਬਾਦਲ ਵਿਖੇ ਸਥਿਤ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਉਧਰ ਡਾਕਟਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਜ਼ਖਮੀਆਂ ਹਾਲਤ ਦੀ ਸਥਿਰ ਹੈ।
ਪਿੰਡ ਫਤੂਹੀਵਾਲਾ (ਲੰਬੀ) ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਹੋਏ ਨੁਕਸਾਨ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖਮੀ ਹੋ ਗਏ। ਮੈਂ ਇਸ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਇਲਾਜ ਕਰਵਾ ਰਹੇ ਸਾਰੇ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਮੈਂ ਰਾਜ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕਰਦਾ ਹਾਂ। ਇਸ ਤੋਂ ਇਲਾਵਾ, ਮੈਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਸ਼ੁਰੂ ਕਰਨ ਅਤੇ ਸਖ਼ਤ ਸੁਰੱਖਿਆ ਉਪਾਵਾਂ ਰਾਹੀਂ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਲੋੜੀਦੇ ਪ੍ਰਬੰਧ ਕਰਨ ਦੀ ਮੰਗ ਕਰਦਾ ਹਾਂ।
Deeply saddened by the tragic explosion at a firecracker factory in Fatuhiwala village (Lambi), which claimed five lives and injured 25 people. I extend my deepest condolences to those grieving this immense loss and pray for the speedy and complete recovery of all those receiving treatment.
I urge the state government to promptly release adequate compensation to the victims’ families. Additionally, I call upon the district administration to initiate a thorough inquiry to ascertain the cause of the blast and ensure such tragedies are prevented in the future through stringent safety measures.
ਲੰਬੀ ਹਲਕੇ ਦੇ ਪਿੰਡ ਫਤੂਹੀ ਵਾਲਾ ਵਿਖੇ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ, ਜਿਸ ਵਿੱਚ ਪੰਜ ਕਾਮਿਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜਖ਼ਮੀ ਹੋ ਗਏ ਦੀ ਖ਼ਬਰ ਸੁਣ ਕੇ ਦਿਲ ਨੂੰ ਡੂੰਘਾ ਸਦਮਾ ਪਹੁੰਚਿਆ । ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ, ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ । ਜਖਮੀਆਂ ਦਾ ਹਾਲ ਪਤਾ ਕਰਨ ਲਈ ਪਹਿਲਾਂ ਬਾਦਲ ਪਿੰਡ ਦੇ ਹਸਪਤਾਲ, ਫ਼ਿਰ ਏਮਜ਼ ਬਠਿੰਡਾ ਵਿਖੇ ਪੁੱਜ ਕੇ ਦਾਖ਼ਲ ਕਾਮਿਆਂ ਦੇ ਪਰਿਵਾਰਾਂ ਅਤੇ ਡਾਕਟਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ । ਜਿੱਥੇ ਮੈਂ ਆਪਣੇ ਵੱਲੋਂ ਮਦਦ ਦਾ ਵਿਸ਼ਵਾਸ ਦਿਵਾਇਆ, ਉੱਥੇ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਯੋਗ ਮਦਦ ਅਤੇ ਘਟਨਾ ਦੀ ਨਿਰਪੱਖ ਜਾਂਚ ਕਰਨ ਲਈ ਕਿਹਾ ।
-Sukhbir Singh Badal