ਅੰਮ੍ਰਿਤਸਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਐੱਸ ਐੱਚ ਓ ਖਿਲਾਫ ਯੂਪੀ ਸਰਕਾਰ ਬਣਦੀ ਕਾਨੂੰਨੀ ਕਾਰਵਾਈ ਕਰੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਿਸ ਅਧਿਕਾਰੀਆਂ ਉਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਮਾਮਲਾ ਲਖੀਮਪੁਰ ਦੇ ਪਾਲੀਆ ਥਾਣੇ ਦਾ ਹੈ ਜਿੱਥੇ ਦੇ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਇਲਜ਼ਾਮ ਹੈ। ਦੇਰ ਸ਼ਾਮ ਸੈਂਕੜੇ ਲੋਕਾਂ ਨੇ ਸ਼ਹਿਰ ਵਿੱਚ ਜਲੂਸ ਕੱਢ ਕੇ ਨਾਅਰੇਬਾਜ਼ੀ ਕਰਦਿਆਂ ਤਹਿਸੀਲ ਦੇ ਗੇਟ ਅੱਗੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ।
ਲਖੀਮਪੁਰ ਖੇੜੀ – ਪਲੀਆ ਭੀਰਾ (ਯੂਪੀ) ਰਾਜ ਮਾਰਗ ‘ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ‘ਤੇ ਸਾਨੂੰ ਸਖ਼ਤ ਇਤਰਾਜ਼ ਹੈ।
ਜਿੱਥੇ ਮੈਂ ਯੂ ਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ‘ਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ। – Sukhbir Singh Badal
ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ SHO ਖਿਲਾਫ ਕਾਰਵਾਈ ਕਰੇ UP ਸਰਕਾਰ : ਗਿਆਨੀ ਹਰਪ੍ਰੀਤ ਸਿੰਘ
ਖ਼ਬਰ ਦਾ Link Comment box ਵਿਚ ਹੈ…👇