ਕੈਨੇਡਾ ਦੇ ਸੂਬੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਕੋਲ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮਰਨ ਵਾਲਿਆਂ ‘ਚ ਮਲੌਦ ਨੇੜਲੇ ਪਿੰਡ ਬੁਰਕਾਰਾ ਨਾਲ ਸਬੰਧਤ ਭੈਣ-ਭਰਾ, ਉਮਰ 19 ਤੇ 23 ਸਾਲ (ਤਾਏ-ਚਾਚੇ ਦੀ ਔਲਾਦ) ਅਤੇ ਸਮਾਣੇ ਦੀ ਇੱਕ ਲੜਕੀ, ਉਮਰ 23 ਸਾਲ ਸ਼ਾਮਲ ਹਨ। ਹਾਈਵੇਅ ‘ਤੇ ਟਾਇਰ ਫਟ ਜਾਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਕੋਈ ਹੋਰ ਗੱਡੀ ਸ਼ਾਮਲ ਨਹੀਂ ਹੈ। ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖਮੀ ਹੈ, ਪਰ ਜਾਨ ਬਚ ਗਈ ਹੈ।
ਪੁਲਿਸ ਮੁਤਾਬਕ ਹਾਦਸੇ ਮੌਕੇ ਤਿੰਨੇਂ ਮੁਸਾਫ਼ਰ ਗੱਡੀ ਵਿੱਚੋਂ ਬਾਹਰ ਨਿਕਲ ਕੇ ਡਿਗ ਪਏ ਸਨ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਲ ਹੀ ਵਿੱਚ ਕੈਨੇਡਾ ਅੰਦਰ ਘੱਟੋ-ਘੱਟ ਅਜਿਹੇ ਤਿੰਨ ਹਾਦਸੇ ਉਪਰੋਥਲੀ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਚਾਲਕ ਬਚ ਗਿਆ ਪਰ ਮੁਸਾਫ਼ਰ ਹਾਦਸੇ ਮੌਕੇ ਗੱਡੀ ‘ਚੋਂ ਬਾਹਰ ਨਿਕਲ ਕੇ ਡਿਗ ਪੈਣ ਕਾਰਨ ਮਾਰੇ ਗਏ ਤੇ ਮਰਨ ਵਾਲੇ ਪੰਜਾਬ ਤੋਂ ਨਵੇਂ ਆਏ ਨੌਜਵਾਨ ਲੜਕੇ-ਲੜਕੀਆਂ ਸਨ।
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ
Deadly Crash: 19-y/o Navjot Somal & two 23-y/o women, Harman Somal & Rasham Judge, all from Moncton, died in a single-vehicle crash in Mill Cove, N.B. Navjot came to Canada as an international student from Punjab just a few months ago. Navjot & Harman were siblings.
Police report that the car lost a tire, causing the driver to lose control & leave the highway. The three passengers were ejected & died at the scene from their injuries. The driver was transported to the hospital with what are believed to be non-life-threat. injuries. Family member Ranjit Somal has created a GoFundMe page to help return their bodies to India.