Breaking News

Barnala – ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ

Barnala – ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ

 

 

ਬਰਾਨਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸੁਖਪੁਰਾ ਵਿਚ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ (20) ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦਾ ਵੀਜ਼ਾ ਰਿਫ਼ਿਊਜ਼ ਹੋਣ ਕਾਰਨ ਨੌਜਵਾਨ ਨੇ ਮੌਤ ਨੂੰ ਗਲੇ ਲਗਾਇਆ ਹੈ।

 

ਦਿਲਪ੍ਰੀਤ ਸਿੰਘ ਨੇ ਕੈਨੇਡਾ ਜਾਣ ਲਈ ਫਾਈਲ ਲਗਾਈ ਸੀ ਅਤੇ ਵੀਜ਼ਾ ਰਿਫ਼ਿਊਜ਼ ਹੋਣ ਕਾਰਨ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਅੱਜ ਨੌਜਵਾਨ ਨੇ ਘਰ ਵਿਚ ਪਈ 12 ਬੋਰ ਦੀ ਬੰਦੂਕ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਲਈ ਲਈ।

 

 

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੀ ਭੈਣ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਈ ਸੀ ਅਤੇ ਦਿਲਪ੍ਰੀਤ ਨੇ ਵੀ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ। ਘਟਨਾ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦਾ ਪਿਤਾ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਹੈ ਅਤੇ ਦੁੱਧ ਵੇਚਣ ਦਾ ਕੰਮ ਕਰਦਾ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

Check Also

Baldev Singh Sirsa – ਬਲਦੇਵ ਸਿੰਘ ਸਿਰਸਾ ਨੂੰ ਮੈਟਰੋ ਰੇਲ ‘ਤੇ ਸਫ਼ਰ ਕਰਨ ਤੋਂ ਰੋਕਿਆ

Baldev Singh Sirsa – ਦਿੱਲੀ ’ਚ ਸੀਨੀਅਰ ਕਿਸਾਨ ਆਗੂ ਨੂੰ ਮੈਟਰੋ ਰੇਲ ’ਚ ਸਫ਼ਰ ਕਰਨ …