Breaking News

MP ਅੰਮ੍ਰਿਤਪਾਲ ਸਿੰਘ ‘ਤੇ NSA ਲਾਉਣ ਖਿਲਾਫ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

Punjab & Haryana High court had issued a notice to Punjab & Centre govt to seek a reply regarding the NSA imposed on the MP Amritpal Singh.
Singh had filed a petition in HC for the cancellation of NSA imposed upon him. Further, Singh had mentioned that he had won the General election from Khadoor Sahib & NSA is illegally imposed upon him. The next hearing is on the 28th August.

Amritpal Singh: ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਲਾਉਣ ਖਿਲਾਫ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

MP ਅੰਮ੍ਰਿਤਪਾਲ ਸਿੰਘ ‘ਤੇ NSA ਖਿਲਾਫ ਹਾਈਕੋਰਟ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ।

Amritpal Singh News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ 28 ਅਗਸਤ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਸਰਕਾਰ ਦੇ ਵੀਕਲ ਨੂੰ ਐਨਐਸਏ ਲਾਉਣ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਵਾਧੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਉਣਾ ਗਲਤ ਹੈ। ਇਸ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੌਰਾਨ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਗਈ ਹੈ।

ਹਾਲਾਂਕਿ ਪਿਛਲੀ ਸੁਣਵਾਈ ਦੀ ਸ਼ੁਰੂਆਤ ‘ਚ ਸਰਕਾਰੀ ਵਕੀਲ ਨੇ ਪਟੀਸ਼ਨ ‘ਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਉਮਰ ਸਹੀ ਨਹੀਂ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਸੋਧ ਲਈ ਸਮਾਂ ਮੰਗਿਆ ਸੀ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।