ਅੰਮ੍ਰਿਤਸਰ : ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਐੱਸ.ਐੱਚ. ਓ. ਅਮਨਜੋਤ ਕੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵਾਰਦਾਤ ਵਿਚ ਮੁੱਖ ਮੁਲਜ਼ਮ ਫੌਜ ਦੇ ਮੌਜੂਦਾ ਮੁਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਹਮਲੇ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਸੱਤ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਸੀ. ਪੀ. ਨੇ ਦੱਸਿਆ ਕਿ ਜਿਸ ਥਾਂ ‘ਤੇ ਹਮਲਾ ਹੋਇਆ, ਉਥੇ ਦੋ ਧੜੇ ਆਪਸ ‘ਚ ਲੜ ਰਹੇ ਸਨ, ਜਦੋਂ ਇਸ ਦੀ ਸੂਚਨਾ ਐੱਸ. ਐੱਚ. ਓ. ਨੂੰ ਮਿਲੀ ਤਾਂ ਉਹ ਉੱਥੇ ਪਹੁੰਚੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ‘ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਇਸ ਪੂਰੇ ਮਾਮਲੇ ‘ਚ ਦੋ ਵੱਖ-ਵੱਖ ਪਰਚੇ ਦਰਜ ਕੀਤੇ ਹਨ। ਇਕ ਪਰਚੇ ਵਿਚ ਦੋ ਧੜਿਆਂ ਦੀ ਲੜਾਈ ਨੂੰ ਆਧਾਰ ਬਣਾਇਆ ਗਿਆ ਹੈ ਜਦਕਿ ਦੂਜੇ ਵਿਚ ਐੱਸ. ਐੱਚ. ਓ. ’ਤੇ ਹੋਏ ਹਮਲੇ ਨੂੰ ਆਧਾਰ ਬਣਾਇਆ ਗਿਆ ਹੈ। ਪੁਲਸ ਵਲੋਂ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ
ਪੰਜਾਬ ‘ਚ ਵੱਡੀ ਵਾਰਦਾਤ, ਐੱਸ. ਐੱਚ. ਓ. ਅਮਨਜੋਤ ਕੌਰ ‘ਤੇ ਡਿਊਟੀ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਐੱਸ.ਐੱਚ. ਓ. ਅਮਨਜੋਤ ਕੌਰ ‘ਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਕਰ ਦਿੱਤਾ। ਇਸ ਹਮਲੇ ਵਿਚ ਐੱਸ.ਐੱਚ. ਓ. ਅਮਨਜੋਤ ਕੌਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਨਾਕੇ ਦੌਰਾਨ ਹੋਇਆ ਹੈ। ਪੁਲਸ ਨੇ ਬੀਤੀ ਰਾਤ ਪਿੰਡ ਮੂਧਲ ਨੇੜੇ ਨਾਕਾ ਲਗਾਇਆ ਹੋਇਆ ਸੀ, ਇਸ ਦੌਰਾਨ ਕੁਝ ਨੌਜਵਾਨਾਂ ਨੇ ਦਾਤਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਐੱਸ. ਐੱਚ. ਓ. ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਚੱਲ ਰਿਹਾ ਹੈ।
ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਵਿਚ ਬੋਲਣ ਲਈ ਤਿਆਰ ਨਹੀਂ ਹੈ। ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਉਹ ਨਾਕੇ ‘ਤੇ ਮੌਜੂਦ ਸੀ ਤਾਂ ਥੋੜੀ ਦੂਰੀ ‘ਤੇ ਕੁਝ ਲੋਕਾਂ ਦੇ ਝਗੜੇ ਦੀ ਖ਼ਬਰ ਮਿਲੀ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਨਸ਼ੇ ਵਿਚ ਧੁੱਤ ਲੋਕਾਂ ਨੇ ਐੱਸ.ਐੱਚ. ਓ. ‘ਤੇ ਹਮਲਾ ਕਰ ਦਿੱਤਾ।
ਅੰਮ੍ਰਿਤਸਰ ‘ਚ ਮਹਿਲਾ SHO ‘ਤੇ ਹਮਲਾ ਤੇ*ਜ਼*ਧਾਰ ਹ*ਥਿਆ*ਰਾਂ ਨਾਲ ਕੀਤੇ ਵਾਰ
ਨਸ਼ੇ ‘ਚ ਧੁੱਤ ਕੁਝ ਲੋਕਾਂ ਨੇ ਕੀਤਾ ਹਮਲਾ
ਪਿੰਡ ਮੂਧਲ ਨੇੜੇ ਲਗਾਇਆ ਹੋਇਆ ਸੀ ਨਾਕਾ
ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ
SHO ਅਮਨਜੋਤ ਕੌਰ, ਵੇਰਕਾ
#SHOAmanjotKaur #SHO #Police #LatestNews #Amritsar #PunjabiNews
ਜ਼ਖਮੀ ਮਹਿਲਾ SHO ਨੂੰ ਮਿਲੇ ਕੁਲਦੀਪ ਸਿੰਘ ਧਾਲੀਵਾਲ,
ਐੱਸ. ਐੱਚ. ਓ. ਅਮਨਜੋਤ ਕੌਰ ‘ਤੇ ਡਿਊਟੀ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ