Murder in Chandigarh Court: Suspended Punjab Police AIG Shoots IRS Son-in-Law in Domestic Dispute
ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਵੱਲੋਂ ਆਈਆਰਐੱਸ ਅਧਿਕਾਰੀ ਜਵਾਈ ਦੀ ਗੋਲੀ ਮਾਰ ਕੇ ਹੱਤਿਆ
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਦਿੱਤਾ ਘਟਨਾ ਨੂੰ ਅੰਜਾਮ; ਪੁਲੀਸ ਨੇ ਸਾਬਕਾ ਏਆਈਜੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 3 ਅਗਸਤ
ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਪੰਜਾਬ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਈਆਰਐੱਸ ਅਧਿਕਾਰੀ ਜਵਾਈ ਹਰਪ੍ਰੀਤ ਸਿੰਘ ਦੀ ਗੋਲੀ ਮਾਰ ਦਿੱਤੀ। ਇਸ ਦੌਰਾਨ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਸੇ ਮਾਮਲੇ ਵਿੱਚ ਅੱਜ ਦੋਵੇਂ ਧਿਰਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸਥਿਤ ਮੈਡੀਏਸ਼ਨ ਸੈਂਟਰ ’ਚ ਇਕੱਠੀਆਂ ਹੋਈਆ। ਇਸ ਦੌਰਾਨ ਸਾਬਕਾ ਏਆਈਜੀ ਨੇ ਆਪਣੇ ਜਵਾਈ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਚੰਡੀਗੜ੍ਹ ਪੁਲੀਸ ਦੇ ਥਾਣਾ ਸੈਕਟਰ-36 ਦੀ ਪੁਲੀਸ ਨੇ ਸਾਬਕਾ ਏਆਈਜੀ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
A shooting incident occurred inside the Chandigarh district court today (August 3). According to the information received, a former AIG of Punjab Police shot and killed his son-in-law. It is reported that there was an ongoing domestic dispute between the two families, and both sides appeared at the Chandigarh Family Court on Saturday regarding this matter.
The accused has been identified as former AIG Malvinder Singh Sidhu. The deceased son-in-law was an IRS officer in the Agriculture Department.