Breaking News

ਜਵਾਈ ਨੂੰ ਗੋਲੀ ਮਾਰਨ ਵਾਲੇ ਸਾਬਕਾ AIG ਦਾ ਸੱਚ ਆਇਆ ਸਾਹਮਣੇ, ਬਾਥਰੂਮ ਜਾਣ ਸਮੇਂ ਚਲਾਈਆਂ ਗੋਲੀਆਂ

Chandigarh Murder Update : ਕੋਰਟ ਨੇ ਸਾਬਕਾ AIG ਮਲਵਿੰਦਰ ਸਿੰਘ ਸਿੱਧੂ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਕੋਰਟ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਸਾਬਕਾ ਏ. ਆਈ. ਜੀ. ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਜਵਾਈ ਹਰਪ੍ਰੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਅਦਾਲਤ ਦੇ ਸਰਵਿਸ ਬਲਾਕ ਦੀ ਦੂਜੀ ਮੰਜ਼ਿਲ ’ਤੇ ਸਥਿਤ ਵਿਚੋਲਗੀ ਕੇਂਦਰ ’ਚ ਉਸ ਨੇ ਪਿਸਤੌਲ ਨਾਲ ਤਕਰੀਬਨ 4 ਤੋਂ 8 ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ 2 ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ।

ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਅਦਾਲਤ ’ਚ ਤੜਥੱਲੀ ਮਚ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਸਥਾਨ ’ਤੇ ਸੀ. ਐੱਫ. ਐੱਸ. ਐੱਲ. ਦੀ ਟੀਮ ਨੂੰ ਵੀ ਜਾਂਚ ਲਈ ਮੌਕੇ ’ਤੇ ਬੁਲਾਇਆ ਗਿਆ।

ਟੀਮ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਮਲਵਿੰਦਰ ਸਿੰਘ ਆਪਣੇ ਜਵਾਈ ਹਰਪ੍ਰੀਤ ਸਿੰਘ ਨੂੰ ਬਾਥਰੂਮ ਜਾਣ ਸਮੇਂ ਆਪਣੇ ਨਾਲ ਲੈ ਗਿਆ।

ਇਸੇ ਦੌਰਾਨ ਉਸ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿੱਚੋਂ 2 ਗੋਲੀਆਂ ਮ੍ਰਿਤਕ ਨੂੰ ਲੱਗੀਆਂ। ਇਕ ਗੋਲੀ ਕਮਰੇ ਦੇ ਦਰਵਾਜ਼ੇ ਅੰਦਰ ਜਾ ਵੱਜੀ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਅਦਾਲਤ ‘ਚ ਹੰਗਾਮਾ ਹੋ ਗਿਆ।

ਮੌਕੇ ‘ਤੇ ਪਹੁੰਚੇ ਵਕੀਲਾਂ ਨੇ ਮੁਲਜ਼ਮ ਨੂੰ ਫੜ੍ਹ ਲਿਆ ਤੇ ਪੁਲਸ ਨੂੰ ਸੂਚਨਾ ਦਿੱਤੀ। ਗੋਲੀ ਲੱਗਣ ਤੋਂ ਬਾਅਦ ਉਹ ਵਿਚੋਲਗੀ ਕੇਂਦਰ ਦੇ ਬਾਹਰ ਗੈਲਰੀ ’ਚ ਕਰੀਬ 10 ਮਿੰਟ ਤੱਕ ਦਰਦ ਨਾਲ ਤੜਫ਼ਦਾ ਰਿਹਾ। ਉਸ ਨੂੰ ਨਿੱਜੀ ਗੱਡੀ ’ਚ ਹਸਪਤਾਲ ਲਿਜਾਇਆ ਗਿਆ।

ਪੁਲਸ ਨੇ ਮਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ’ਚ ਵਰਤਿਆ ਪਿਸਤੌਲ ਵੀ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਨੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਪੁਲਸ ਥਾਣਾ ਸੈਕਟਰ-36 ਵਿਖੇ ਮਾਮਲਾ ਦਰਜ ਕਰ ਲਿਆ।

ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ ਤਲਾਕ ਦਾ ਕੇਸ

ਮਲਵਿੰਦਰ ਸਿੰਘ ਦੀ ਧੀ ਦਾ ਪਿਛਲੇ ਕਾਫ਼ੀ ਸਮੇਂ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਮਲਵਿੰਦਰ ਸਿੰਘ ਸਿੱਧੂ ਦੀ ਧੀ ਡਾ. ਅਮਨਜੋਤ ਕੌਰ ਦਾ ਆਈ. ਆਰ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਨਾਲ 19 ਜੁਲਾਈ, 2020 ਨੂੰ ਵਿਆਹ ਹੋਇਆ ਸੀ। ਕੁੱਝ ਮਹੀਨਿਆਂ ਬਾਅਦ ਹੀ ਦੋਹਾਂ ਦਰਮਿਆਨ ਝਗੜਾ ਸ਼ੁਰੂ ਹੋ ਗਿਆ।

ਉਸ ਨੇ ਆਪਣੇ ਪਤੀ ਤੇ ਉਸ ਦੇ ਪਰਿਵਾਰ ਖ਼ਿਲਾਫ਼ ਮੋਹਾਲੀ ’ਚ ਦਾਜ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਸੀ।

ਇਸ ਮਗਰੋਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ’ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਇਸੇ ਮਾਮਲੇ ’ਚ ਦੋਵੇਂ ਧਿਰਾਂ ਨੂੰ ਅਦਾਲਤ ਬੁਲਾਇਆ ਹੋਇਆ ਸੀ।

ਅਦਾਲਤ ’ਚ ਸੁਰੱਖਿਆ ਪ੍ਰਬੰਧਾਂ ’ਤੇ ਖੜ੍ਹੇ ਹੋਏ ਸਵਾਲ

ਜ਼ਿਲ੍ਹਾ ਅਦਾਲਤ ’ਚ ਹਰ ਸਮੇਂ ਚੰਡੀਗੜ੍ਹ ਪੁਲਸ ਤਾਇਨਾਤ ਰਹਿੰਦੀ ਹੈ। ਜਿੱਥੇ ਲੋਕ ਇਨਸਾਫ਼ ਤੇ ਆਪਣੀ ਸੁਰੱਖਿਆ ਦੀ ਆਸ ਨਾਲ ਜਾਂਦੇ ਹਨ, ਜਦੋਂ ਉੱਥੇ ਹੀ ਲੋਕ ਆਪਣੀ ਜਾਨ ਗੁਆਉਣ ਲੱਗ ਜਾਣ ਤਾਂ ਸੁਰੱਖਿਆ ‘ਤੇ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਕੋਈ ਵਿਅਕਤੀ ਪਿਸਤੌਲ ਲੈ ਕੇ ਜ਼ਿਲ੍ਹਾ ਅਦਾਲਤ ’ਚ ਦਾਖ਼ਲ ਹੋ ਕੇ ਗੋਲੀ ਮਾਰ ਦੇਵੇ।

ਇਸ ਮੌਕੇ ਤੇ ਮੌਜੂਦ ਡੀ. ਐੱਲ. ਐੱਸ. ਏ. ਡਿਸਟਰਿਕਟ ਲੀਗਲ ਸਰਵਿਸ ਅਥਾਰਟੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਜਦੋਂ ਗੋਲੀ ਚੱਲੀ ਤਾਂ ਇੱਕ ਵਾਰ ਤਾਂ ਉਨ੍ਹਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਆਪਣੇ ਆਪ ਨੂੰ ਬਚਾਉਣ ਲਈ ਉਹ ਟੇਬਲ ਥੱਲੇ ਵੜ ਗਏ।

ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ : ਐੱਸ.ਐੱਸ.ਪੀ.

ਚੰਡੀਗੜ੍ਹ ਦੀ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਦੁਪਹਿਰ 2 ਵਜੇ ਅਦਾਲਤ ’ਚ ਗੋਲੀ ਚੱਲਣ ਸਬੰਧੀ ਪੁਲਸ ਕੰਟਰੋਲ ਰੂਮ ’ਤੇ ਫੋਨ ਆਇਆ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਉੱਥੋਂ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਪਿਸਤੌਲ ਲੈ ਕੇ ਅਦਾਲਤ ਅੰਦਰ ਕਿਸ ਗੇਟ ਤੋਂ ਦਾਖ਼ਲ ਹੋਇਆ ਸੀ। ਜਿੱਥੇ ਵਿਚੋਲਗੀ ਕੇਂਦਰ ਹੈ, ਉੱਥੇ ਕੋਈ ਸੀ. ਸੀ. ਟੀ. ਵੀ. ਕੈਮਰੇ ਨਹੀਂ ਲਾਏ ਗਏ। ਕੁੱਝ ਲੋਕਾਂ ਨੇ ਮੌਕੇ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ, ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਕਈ ਵਿਵਾਦਾਂ ’ਚ ਘਿਰਿਆ ਰਿਹਾ ਹੈ ਮਲਵਿੰਦਰ ਸਿੱਧੂ

ਸਾਬਕਾ ਏ. ਆਈ. ਜੀ. ਮਲਵਿੰਦਰ ਸਿੰਘ ਸਿੱਧੂ ਪਹਿਲਾਂ ਵੀ ਕਈ ਵਿਵਾਦਾਂ ਨਾਲ ਜੁੜਿਆ ਰਿਹਾ ਹੈ। ਅਕਤੂਬਰ 2023 ’ਚ ਵਿਜੀਲੈਂਸ ਬਿਊਰੋ ਨੇ ਮਲਵਿੰਦਰ ਸਿੰਘ ਸਿੱਧੂ ਤੇ ਉਸ ਦੇ 2 ਸਾਥੀਆਂ ਖ਼ਿਲਾਫ਼ ਫਿਰੌਤੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਕੇਸ ਦਰਜ ਕੀਤਾ ਸੀ। ਇਸ ਦੌਰਾਨ ਉਸ ਦੀ ਪਤਨੀ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ ਸੀ।

ਮਲਵਿੰਦਰ ਪੁੱਛਗਿੱਛ ‘ਚ ਸ਼ਾਮਲ ਹੋਣ ਲਈ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਪਹੁੰਚਿਆ ਸੀ। ਉਸ ’ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ।

Chandigarh District Court Murder Update : ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮਾਲ ਸੇਵਾ (ਆਈਆਰਐਸ) ਦੇ ਅਧਿਕਾਰੀ ਯਾਨੀ ਕਿ ਆਪਣੇ ਜਵਾਈ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ।

ਕਤਲ ਤੋਂ ਮਗਰੋਂ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੇ ਕੋਰਟ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

ਤਲਾਕ ਦੇ ਕੇਸ ਦੀ ਸੁਣਵਾਈ ਲਈ ਪਹੁੰਚੇ ਸਨ ਕੋਰਟ

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਸੀ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਮ੍ਰਿਤਕ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਅਧਿਕਾਰੀ ਸੀ। ਉਸ ਦਾ ਵਿਆਹ ਕੁਝ ਸਾਲ ਪਹਿਲਾਂ ਡਾਕਟਰ ਅਮਿਤੋਜ ਕੌਰ ਨਾਲ ਹੋਇਆ ਸੀ। ਇਸ ਸਮੇਂ ਅਮਿਤੋਜ ਕੌਰ ਕੈਨੇਡਾ ਵਿੱਚ ਰਹਿ ਰਹੀ ਹੈ। ਉਸਨੇ ਸਾਲ 2023 ਵਿੱਚ ਤਲਾਕ ਦਾ ਕੇਸ ਦਾਇਰ ਕੀਤਾ ਸੀ। ਵਿਦੇਸ਼ ਵਿੱਚ ਹੋਣ ਕਾਰਨ ਅਮਿਤੋਜ ਕੌਰ ਨੇ ਆਪਣੇ ਪਿਤਾ ਮਾਲਵਿੰਦਰ ਸਿੰਘ ਸਿੱਧੂ ਨੂੰ ਪੇਸ਼ੀ ਲਈ ਪਾਵਰ ਆਫ਼ ਅਟਾਰਨੀ ਦਿੱਤੀ ਸੀ।

ਕਰੀਬ 5 ਮਹੀਨੇ ਪਹਿਲਾਂ ਅਦਾਲਤ ਨੇ ਮਾਮਲੇ ਨੂੰ ਮੀਡੀਏਸ਼ਨ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਸੀ। ਦੋਵਾਂ ਧਿਰਾਂ ਵਿਚਾਲੇ ਦੋ ਵਾਰ ਸ਼ਾਂਤੀਪੂਰਨ ਗੱਲਬਾਤ ਹੋਈ। ਸ਼ਨੀਵਾਰ ਨੂੰ ਦੋਵੇਂ ਧਿਰਾਂ ਤੀਜੇ ਦੌਰ ਦੀ ਗੱਲਬਾਤ ਲਈ ਪਹੁੰਚੀਆਂ ਸਨ।

ਬਾਥਰੂਮ ਦਾ ਰਸਤਾ ਪੁੱਛਣ ਦੇ ਬਹਾਨੇ ਲੈ ਕੇ ਗਿਆ ਸੀ ਬਾਹਰ

ਦੱਸ ਦਈਏ ਕਿ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਬਾਥਰੂਮ ਦਾ ਬਹਾਨਾ ਲਗਾ ਕੇ ਆਪਣੇ ਜਵਾਈ ਹਰਪ੍ਰੀਤ ਨੂੰ ਮੀਡੀਏਸ਼ਨ ਸੈਂਟਰ ਤੋਂ ਬਾਹਰ ਲੈ ਗਿਆ। ਬਾਹਰ ਨਿਕਲਦੇ ਹੀ ਸਹੁਰੇ ਨੇ ਕਰੀਬ 5 ਰਾਊਂਡ ਫਾਇਰ ਕੀਤੇ। ਜਿਸ ਵਿੱਚ ਦੋ ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ। ਆਲੇ-ਦੁਆਲੇ ਦੇ ਲੋਕਾਂ ਨੇ ਹਰਪ੍ਰੀਤ ਨੂੰ ਸੰਭਾਲ ਲਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਥੇ ਇਲਾਜ ਦੌਰਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਕੋਲੋਂ ਇੱਕ ਹਥਿਆਰ ਬਰਾਮਦ ਹੋਇਆ ਸੀ, ਇਹ ਇੱਕ .32 ਬੋਰ ਦਾ ਪਿਸਤੌਲ ਸੀ।