Sheikh Hasina has resigned as Bangladesh Prime Minister and the Army is moving to take control amid violent protests demanding that she quit. Bangladesh Army chief General Waker-Uz-Zaman told the media that the Army will form an interim government and has appealed to the protesters to return to the path of peace.
“There is a crisis in the country. I have met Opposition leaders and we have decided to form an interim government to run this country. I take all responsibility and promise to protect your life and property. Your demands will be fulfilled. Please support us and stop violence. If you work with us, we can move towards a proper solution. We cannot achieve anything through violence,” he said.
ਬੰਗਲਾਦੇਸ਼ ਹਿੰਸਾ: ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ
ਸੋਮਵਾਰ ਨੂੰ ਵਾਪਰੀ ਹਿੰਸਕ ਘਟਨਾ ਦੌਰਾਨ 6 ਹੋਰ ਵਿਅਕਤੀਆਂ ਦੀ ਮੌਤ; ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਚ ਵੜੇ ਪ੍ਰਦਰਸ਼ਨਕਾਰੀ
ਬੰਗਲਾਦੇਸ਼, 05 ਅਗਸਤ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਰਕਾਰ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨਾਂ ਦੇ ਮੱਦਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ ਅਤੇ ਦੇਸ਼ ਛੱਡ ਕੇ ਚਲੀ ਗਈ ਹੈ। ਹਾਲਾਂਕਿ ਢਾਕਾ ਛੱਡ ਕੇ ਜਾਣ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਚ ਦਾਖ਼ਲ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।
ਇੱਕ ਨਿੱਜੀ ਚੈੱਨਲ ਜਮੁਨਾ ਸਮਾਚਾਰ ਨੇ ਕਿਹਾ ਹੈ ਕਿ ਵਿਵਾਦਤ ਕੋਟਾ ਵਿਵਸਥਾ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਸ਼ੇਖ ਹਸੀਨਾ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ।
ਉਧਰ ਰਾਈਟਰਜ਼ ਦੀ ਰਿਪੋਰਟ ਅਨੁਸਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਭੈਣ ਨੂੰ ਸਰਕਾਰੀ ਰਿਹਾਇਸ਼ ਤੋਂ ਦੂਰ ਇੱਕ ਸੁਰੱਖਿਅਤ ਜਗ੍ਹਾ ’ਤੇ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਏਐਫਪੀ ਨਿਊਜ਼ ਏਜੰਸੀ ਨੇ ਇੱਕ ਸੀਨੀਅਰ ਸਹਾਇਕ ਦੇ ਹਵਾਲੇ ਨਾਲ ਰਿਪੋਰਟ ਇਹ ਰਿਪੋਰਟ ਸਾਂਝੀ ਕੀਤੀ ਹੈ। ਬੰਗਲਾਦੇਸ਼ ਵਿੱਚ ਸੋਮਵਾਰ ਨੂੰ -ਢਾਕਾ ਤੱਕ ਲੰਬੇ ਮਾਰਚ’ ਲਈ ਇਕੱਠੇ ਹੋਣ ਮੌਕੇ ਹਿੰਸਾ ਦੀ ਤਾਜ਼ਾ ਘਟਨਾ ਦੌਰਾਨ ਘੱਟੋ ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ।
ਬੰਗਲਾਦੇਸ਼ ਦੇ ਫੌਜ ਮੁਖੀ ਨੇ ਕਿਹਾ ਹੈ ਕਿ ਜੇਕਰ ਸਥਿਤੀ ਵਿਚ ਸੁਧਾਰ ਹੁੰਦਾ ਹੈ ਤਾਂ ਐਮਰਜੈਂਸੀ ਲਗਾਉਣ ਦੀ ਲੋੜ ਨਹੀਂ ਹੈ