Deepika Luthra -ਮਹਿਰੋਂ ਦੀ ਧਮਕੀ ਤੋਂ ਬਾਅਦ ਦੀਪਿਕਾ ਲੂਥਰਾ ਨੂੰ ਮਿਲੀ ਸਕਿਓਟਰੀ, 3 ਮੁਲਾਜ਼ਮ ਕੀਤੇ ਤੈਨਾਤ, ਮਹਿਰੋਂ ਨੇ ਨਾਂ ਲੈ ਕੇ ਦਿੱਤੀ ਸੀ ਧਮਕੀ
ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਸ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਉਸਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ, ਤਾਂ ਜੋ ਉਸ ਦੀ ਜਾਨ ਨੂੰ ਕਿਸੇ ਵੀ ਕਿਸਮ ਦਾ ਖਤਰਾ ਨਾ ਹੋਵੇ।

ਦਰਅਸਲ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਦੇ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਦੀਪਿਕਾ ਲੂਥਰਾ ਨੂੰ ਧਮਕਾਇਆ ਗਿਆ ਸੀ। ਦੀਪਿਕਾ ਲੂਥਰਾ ਦੇ ਮੁਤਾਬਿਕ ਉਸ ਵੱਲੋਂ ਤੁਰੰਤ ਉਨ੍ਹਾਂ ਵੀਡੀਓਜ਼ ਨੂੰ ਹਟਾ ਦਿੱਤਾ ਗਿਆ ਸੀ।
ਪਿਛਲੇ ਕੁਝ ਦਿਨਾਂ ਦੌਰਾਨ ਲੂਥਰਾ ਨੂੰ ਨਿੱਜੀ ਫੋਨ ਕਾਲਾਂ ਰਾਹੀਂ ਅਤੇ ਆਨਲਾਈਨ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੀ ਲਿਖਤੀ ਸ਼ਿਕਾਇਤ ਉਸ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮੁੱਦੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਉਸ ਦੇ ਘਰ ਦੀ ਸੁਰੱਖਿਆ ਯਕੀਨੀ ਬਣਾਈ ਗਈ।
ਪੁਲਿਸ ਨੇ ਕਿਹਾ ਕਿ ਜੋ ਵੀ ਵਿਅਕਤੀ ਆਨਲਾਈਨ ਜਾਂ ਆਫਲਾਈਨ ਧਮਕੀਆਂ ਦੇਣ ਵਿੱਚ ਲਿਪਤ ਪਾਏ ਜਾਣਗੇ, ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਦੇ ਮੁਤਾਬਕ, ਇਸ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਵੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ।