Breaking News

ਮਸ਼ਹੂਰ ਪੰਜਾਬੀ ਗਾਇਕ ਦੀਆਂ ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ, ਫੈਨਜ਼ ਦੇ ਉੱਡੇ ਹੋਸ਼

Punjabi Singer: ਮਸ਼ਹੂਰ ਪੰਜਾਬੀ ਗਾਇਕ ਦੀਆਂ ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ, ਫੈਨਜ਼ ਦੇ ਉੱਡੇ ਹੋਸ਼

Punjabi Singer: ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ (Sultan Singh) ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

Punjabi Singer: ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ (Sultan Singh) ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਗਾਇਕ ਵੱਲੋਂ ਭਿਆਨਕ ਸੜਕ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ।

ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ। ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਕਲਾਕਾਰ ਵੱਲੋਂ ਆਪਣੇ ਨਾਲ ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ ਸੀ। ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਸੀ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਸੀ।


ਇਸ ਤੋਂ ਬਾਅਦ ਹੁਣ ਕਲਾਕਾਰ ਵੱਲੋਂ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, ਸਤਿ ਸ੍ਰੀ ਅਕਾਲ ਜੀ ਸਭ ਨੂੰ…ਤੁਹਾਡੀਆਂ ਸਭ ਦੀਆਂ ਦੁਆਵਾਂ ਨਾਲ ਹੌਲੀ-ਹੌਲੀ ਰਿਕਵਰ ਹੋ ਰਿਹਾ ਇਦਾ ਹੀ ਪਿਆਰ ਦਿੰਦੇ ਰਹੋ…ਦੁਆ ਕਰਿਓ ਸਭ ਸੈੱਟ ਹੋ ਜਾਵੇ…ਲਵ ਯੂ ਆਲ…


ਦੱਸ ਦੇਈਏ ਕਿ ਕਲਾਕਾਰ ਨੇ ਇਸ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਵ ਨਹੀਂ ਹੈਗਾ, ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ, ਮੇਰਾ ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ 26/072024…ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ।


ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗੀ। ਥੋੜਾ ਟਾਈਮ ਲੱਗਣਾ ਰਿਕਵਰ ਹੋਣ ਨੂੰ… ਕ੍ਰਿਪਾ ਕਰਕੇ ਤੁਸੀ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ…। ਇਸਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ…