Breaking News

Australia ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Australia ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮ ਖਾਰਾ ਦੇ ਟਰੱਕ ਚਾਲਕ ਨੌਜਵਾਨ ਦੀ ਆਸਟ੍ਰੇਲੀਆ ‘ਚ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

 

 

 

 

ਜ਼ਿਕਰਯੋਗ ਹੈ ਕਿ ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਟਰੱਕ ਦੇ ਪਲਟਨ ਦੌਰਾਨ ਉਸ ਨੂੰ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖਬਰ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ ਉੱਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।

 

 

 

 

 

 

 

 

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ ਪਾਕਿਸਤਾਨ ਸਰਹਦ ਨੇੜੇ ਪੈਂਦੇ ਪਿੰਡ ਰਾਮ ਖਾਰਾ ਦੇ ਨਿਵਾਸੀ ਅਰਸ਼ਪ੍ਰੀਤ ਸਿੰਘ (23) ਪੁੱਤਰ ਨਿਰਮਲ ਸਿੰਘ ਜੋ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿਖੇ ਬੀਤੇ ਕੁਝ ਸਮੇਂ ਪਹਿਲਾਂ ਰਵਾਨਾ ਹੋਇਆ ਸੀ। ਅਰਸ਼ਪ੍ਰੀਤ ਸਿੰਘ ਦਾ ਅੱਜ ਸਵੇਰੇ ਕੈਂਟਰ ਰਾਹੀਂ ਸਮਾਨ ਲਿਜਾਣ ਦੌਰਾਨ ਰਸਤੇ ਵਿੱਚ ਸੜਕੀ ਹਾਦਸਾ ਵਾਪਰ ਗਿਆ।

 

 

 

 

 

 

ਇਸ ਸੜਕੀ ਹਾਦਸੇ ਵਿੱਚ ਉਸ ਦਾ ਕੈਂਟਰ ਸੜਕ ਉੱਪਰ ਪਲਟੀ ਖਾ ਗਿਆ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਅਰਸ਼ਪ੍ਰੀਤ ਸਿੰਘ ਖਾਹਰਾ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ ਜਿਨ੍ਹਾਂ ਵੱਲੋਂ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਸਬੰਧੀ ਮੰਗ ਕੀਤੀ ਜਾ ਰਹੀ ਹੈ।

 

 

 

 

Check Also

Canada News –

The name Lawrence Bishnoi is being used in Canada to kill and intimidate Sikhs who …