Breaking News

ਵਿਧਵਾ ਮਾਂ ਦੇ ਇਕਲੌਤੇ 23 ਸਾਲਾ ਪੁੱਤਰ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Youth Died In Canada: ਵਿਧਵਾ ਮਾਂ ਦੇ ਇਕਲੌਤੇ 23 ਸਾਲਾ ਪੁੱਤਰ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ ‘ਚ ਸੋਗ ਦਾ ਮਾਹੌਲ

Punjab News: ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ।

Gurdaspur Youth Died In Canada: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਟੁੱਟ ਪਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ।

ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ। ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ ‘ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਦੱਸ ਦੇਈਏ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ।

ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।