Breaking News

ਪੰਜਾਬੀ ਗਾਇਕ ਨੇ ਹਾਰਟ ਅਟੈਕ ਤੋਂ ਬਾਅਦ ਪੋਸਟ ਰਾਹੀਂ ਬਿਆਨ ਕੀਤਾ ਦਰਦ

ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਹਲਚੱਲ ਮਚਾ ਦਿੱਤੀ। ਦਰਅਸਲ, ਬੀਤੇ ਦਿਨੀਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਸੁਰਖੀਆਂ ਵਿੱਚ ਰਹੀਆਂ। ਹਾਲਾਂਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ, ਹੁਣ ਕਲਾਕਾਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਹੈ।

ਪੰਜਾਬੀ ਗਾਇਕ ਨੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਜੀ ਸਭ ਨੂੰ, ਜਿਦਾ ਕੀ ਤੁਹਾਨੂੰ ਸਭ ਨੂੰ ਪਤਾ ਹੈ ਕਿ ਸਾਰਥੀ ਕੇ ਪਾਜ਼ੀ ਨੂੰ ਹਾਰਟ ਆਇਆ, ਜਿਵੇਂ ਹੀ ਇਹ ਖਬਰ ਤੁਹਾਡੇ ਸਭ ਤੱਕ ਪਹੁੰਚੀ, ਤਾਂ ਤੁਹਾਡੇ ਸਾਰਿਆਂ ਦੇ ਬਹੁਤ ਕਾਲ ਅਤੇ ਮੈਸੇਜ ਆ ਰਹੇ ਹਨ। ਤੁਹਾਡੀਆਂ ਦੁਆਵਾਂ ਸਦਕਾ ਮਾਲਕ ਦੀ ਮੇਹਰ ਨਾਲ ਸਾਰਥੀ ਕੇ ਪਾਜ਼ੀ ਡਾਕਟਰਾਂ ਦੇ ਕਹਿਣ ਮੁਤਾਬਕ ਰਿਕਵਰੀ ਸਟੇਜ ਵਿੱਚ ਨੇ…ਜਲਦੀ ਹੀ ਤੁਹਾਨੂੰ ਸਭ ਨੂੰ ਉਨ੍ਹਾਂ ਦੀ ਚੰਗੀ ਸਿਹਤ ਦੀ ਖਬਰ ਦੇਵਾਂਗੇ। ਤੁਹਾਡਾ ਸਾਰਿਆਂ ਦਾ ਧੰਨਵਾਦ…ਦੱਸ ਦੇਈਏ ਕਿ ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ। ਇਸਦੇ ਨਾਲ ਹੀ ਉਹ ਗਾਇਕ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।


ਦੱਸਿਆ ਜਾ ਰਿਹਾ ਹੈ ਕਿ ਸਾਰਥੀ ਨੂੰ ਜਿਸ ਵੇਲੇ ਦਿਲ ਦਾ ਦੌਰਾ ਪਿਆ, ਉਸ ਵੇਲੇ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ।