ਅਮਰੀਕਾ ‘ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਵੰਸ਼ਦੀਪ (19) ਵਜੋਂ ਹੋਈ ਹੈ ਜੋ ਕਿ ਮਾਛੀਵਾੜਾ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਵੰਸ਼ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਜਿੱਥੇ ਸੜਕ ਹਾਦਸੇ ‘ਚ ਉਸ ਦੀ ਮੌਤ ਹੋ ਗਈ ਅਤੇ ਵੰਸ਼ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਦੱਸਿਆ ਗਿਆ ਹੈ ਵੰਸ਼ਦੀਪ ਕਾਰ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ‘ਚ ਸਾਹਮਣੇ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ ‘ਚ ਵੰਸ਼ਦੀਪ ਦੀ ਮੌਤ ਹੋ ਗਈ। ਇਸ ਦੌਰਾਨ ਪੁੱਤ ਦੀ ਮੌਤ ਖ਼ਬਰ ਸੁਣ ਕੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਮਾਛੀਵਾੜੇ ‘ਚ ਸੋਗ ਦੀ ਲਹਿਰ ਦੌੜ ਰਹੀ ਹੈ।
ਅਮਰੀਕਾ ਤੋਂ ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਕਮਾਉਣ ਗਏ ਭਾਰਤੀ ਨੌਜਵਾਨ ਦੀ ਮੌਤ
ਅਮਰੀਕਾ ‘ਚ ਇਕ ਭਾਰਤੀ ਵਿਅਕਤੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਭਾਰਤ ਤੋ ਤੇਲੰਗਾਨਾ ਦੇ ਸ਼ਹਿਰ ਹਨਮਕੋਂਡਾ ਸ਼ਹਿਰ ਦੇ ਨਜ਼ਦੀਕ ਅਟਕੁਰ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ 32 ਸਾਲਾ ਰਾਜੇਸ਼ ਵਜੋਂ ਹੋਈ ਹੈ। ਉਹ ਭਾਰਤ ਤੋਂ ਐਮ.ਏ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 2016 ਵਿੱਚ ਅਮਰੀਕਾ ਗਿਆ ਸੀ। ਉਸ ਨੇ ਉੱਥੇ ਐਮ.ਐਸ ਕੀਤਾ ਅਤੇ ਫਿਰ ਨੌਕਰੀ ਕਰ ਲਈ। ਹਾਲਾਂਕਿ ਕੋਵਿਡ ਮਹਾਮਾਰੀ ਕਾਰਨ ਉਸ ਨੂੰ ਆਪਣੀ ਨੌਕਰੀ ਗੁਆਉਣੀ ਪਈ ਅਤੇ ਫਿਰ ਉਹ ਪਾਰਟ-ਟਾਈਮ ਨੌਕਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਸੀ।ਇਸੇ ਦੌਰਾਨ 15 ਅਗਸਤ ਨੂੰ ਅਮਰੀਕਾ ਤੋਂ ਉਸ ਦੇ ਦੋਸਤਾਂ ਨੇ ਉਸ ਦੇ ਪਰਿਵਾਰ ਨੂੰ ਫੋਨ ਕਰਕੇ ਰਾਜੇਸ਼ ਦੀ ਮੌਤ ਦੀ ਖ਼ਬਰ ਦਿੱਤੀ।
ਇਹ ਸੁਣ ਕੇ ਰਾਜੇਸ਼ ਦੀ ਮਾਂ ਦੇ ਪੈਰ ਕੰਬ ਗਏ। ਉਸਨੂੰ ਯਕੀਨ ਹੀ ਨਹੀਂ ਆ ਰਿਹਾ ਸੀ ਕਿ ਉਸਦਾ ਪੁੱਤਰ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ। ਇੰਨਾ ਹੀ ਨਹੀਂ ਉਨ੍ਹਾਂ ਨੂੰ ਅਜੇ ਤੱਕ ਆਪਣੇ ਬੇਟੇ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਉਧਰ ਅਮਰੀਕਾ ਰਹਿੰਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਰੂਕੋਂਡਾ ਰਾਜੇਸ਼ ਪਿਛਲੇ ਦੋ ਦਿਨਾਂ ਤੋਂ ਕੋਮਾ ਵਿੱਚ ਸੀ ਅਤੇ ਫਿਰ ਉਸ ਦੀ ਮੌਤ ਹੋ ਗਈ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਸਾਲ 2015 ਵਿੱਚ ਉੱਚ ਸਿੱਖਿਆ ਲਈ ਅਮਰੀਕਾ ਆ ਗਿਆ ਸੀ। ਇੱਥੇ ਪੜ੍ਹ ਕੇ ਉਸ ਨੂੰ ਨੌਕਰੀ ਮਿਲ ਗਈ ਅਤੇ ਉੱਥੇ ਹੀ ਰਹਿਣ ਲੱਗਾ। ਪਰਿਵਾਰ ਨੇ ਰਾਜੇਸ਼ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਭਾਰਤ ਲਿਆਉਣ ਲਈ ਤੇਲੰਗਾਨਾ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਇਸ ਲਈ ਤੇਲੰਗਾਨਾ ਸਰਕਾਰ ਨੇ ਵਾਸ਼ਿੰਗਟਨ ਡੀ਼ ਸੀ ਸਥਿੱਤ ਭਾਰਤੀ ਦੂਤਘਰ ਨਾਲ ਸੰਪਰਕ ਕੀਤਾ ਅਤੇ ਸਥਾਨਕ ਅਥਾਰਟੀ ਅਤੇ ਹਸਪਤਾਲ ਅਥਾਰਟੀ ਨੂੰ ਰਾਜੇਸ਼ ਦੀ ਮੌਤ ਤੋਂ ਬਾਅਦ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦੀ ਬੇਨਤੀ ਵੀ ਕੀਤੀ।