Breaking News

DSP Gursher Sandhu – ਬਰਖਾਸਤ ਡੀਐੱਸਪੀ ਅਤੇ ਉਨ੍ਹਾਂ ਦੀ ਮਾਤਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ

DSP Gursher Sandhu – ਬਰਖਾਸਤ ਡੀਐੱਸਪੀ ਅਤੇ ਉਨ੍ਹਾਂ ਦੀ ਮਾਤਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ

ਮੋਹਾਲੀ ਵਿੱਚ ਬਰਖ਼ਾਸਤ DSP ਗੁਰਸ਼ੇਰ ਸਿੰਘ ਤੇ ਉਸ ਦੀ ਮਾਂ ਵਿਰੁੱਧ FIR ਦਰਜ
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਕੀਤੀ FIR

ਗੁਰਸ਼ੇਰ ਸੰਧੂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ, ਪਰਿਵਾਰ ਦੇ ਆਮਦਨ ਨਾਲੋਂ 97 ਫੀਸਦ ਵੱਧ ਪੈਸਾ ਖਰਚਣ ਦਾ ਖੁਲਾਸਾ

ਮੁਹਾਲੀ, 27 ਜੂਨ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ ਇਸ ਕੇਸ ਦੀ ਜਾਂਚ ਕਰ ਰਹੀ ਹੈ।

ਇਹ ਮੁਕੱਦਮਾ ਉਨ੍ਹਾਂ ਦੇ ਪਿਛਲੇ ਤਿੰਨ ਸਾਲਾਂ ਦੀ ਆਮਦਨ ਅਤੇ ਖ਼ਰਚ ਦੇ ਰਿਕਾਰਡ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ। ਇਸੇ ਰਿਕਾਰਡ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਵਿਜੀਲੈਂਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਭੱਜ ਗਿਆ ਹੈ। ਵਿਜੀਲੈਂਸ ਜਾਂਚ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਆਪਣੀ ਕੁੱਲ ਆਮਦਨ ਤੋਂ ਲਗਭਗ 97 ਫੀਸਦ ਵੱਧ ਪੈਸਾ ਖਰਚ ਕੀਤਾ ਹੈ।

Check Also

Canada -ਕੈਨੇਡਾ ਸਰਕਾਰ ਵਲੋਂ ਜ਼ਮਾਨਤਾਂ ਬਾਰੇ ਨਵਾਂ ਕਨੂੰਨ ਲਿਆਉਣ ਦਾ ਫੈਸਲਾ

Canada -ਕੈਨੇਡਾ ਸਰਕਾਰ ਵਲੋਂ ਜ਼ਮਾਨਤਾਂ ਬਾਰੇ ਨਵਾਂ ਕਨੂੰਨ ਲਿਆਉਣ ਦਾ ਫੈਸਲਾ         …