ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਉਨ੍ਹਾਂ ਕਿਹਾ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਕ ਪਾਸੇ 1980-90 ਦੇ ਦਹਾਕੇ ਦੌਰਾਨ ਸਰਕਾਰ ਵੱਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਕੇ ਅਣਪਛਾਤੀਆਂ ਲਾਸ਼ਾਂ ਆਖ ਕੇ ਖੁਰਦ-ਬੁਰਦ ਕਰਨ ਦੇ ਅਣਮਨੁੱਖੀ ਵਰਤਾਰੇ ਨੂੰ ਬੇਪਰਦ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ਵਿਚ 80 ਤੋਂ ਵੱਧ ਕੱਟ ਲਗਾਉਣ ਤੋਂ ਬਾਅਦ ਵੀ ਭਾਰਤੀ ਸੈਂਸਰ ਬੋਰਡ ਵੱਲੋਂ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ।
1947 ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤਾਂ ਵੱਲੋਂ ਸਿੱਖਾਂ ਨਾਲ ਕੀਤੀਆਂ ਬੇਇਨਸਾਫੀਆਂ ਦੇ ਸੰਦਰਭ ਨੂੰ ਅੱਖੋਂ-ਪਰੋਖੇ ਕਰਕੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ‘ਐਮਰਜੈਂਸੀ’ ਫਿਲਮ ਨੂੰ ਪ੍ਰਵਾਨਗੀ ਦੇ ਕੇ ਸਿੱਧੇ ਤੌਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹਾਲਾਤ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦਿ੍ਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਸਰਕਾਰ ਹੋਵੇਗੀ।