Bikram Majithia Case – ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ
ਅੰਮ੍ਰਿਤਸਰ ਵਿਚਲੀ ਰਿਹਾਇਸ਼ ’ਤੇ ਵਿਜੀਲੈਂਸ ਦੇ ਛਾਪੇ ਮੌਕੇ ਆਪਣੇ ਸਮਰਥਕਾਂ ਨੂੰ ਉਕਸਾਉਣ ਦਾ ਦੋਸ਼
ਮਜੀਠੀਆ ‘ਤੇ ਡ*ਰੱ*ਗ ਦਾ ਪਰਚਾ ਦੇਣ ਵਾਲੇ EX DGP ਦੇ ਵੱਡੇ ਖੁਲਾਸੇ ! ਪੁਲਿਸ ਦੀਆਂ ਕਾਲੀਆਂ ਭੇਡਾਂ ਦੇ ਖੋਲ੍ਹੇ ਭੇਦ ਵਿਜੀਲੈਂਸ ਨੂੰ ਦਿੱਤੀ ਕਿਹੜੀ ਜਾਣਕਾਰੀ ?
2012 ਵਿੱਚ ਸਬੂਤ ਸਨ ਪਰ ਅਕਾਲੀ ਦਲ ਦੀ ਸਰਕਾਰ ਹੋਣ ਕਰ ਕੇ ਕਾਰਵਾਈ ਨਹੀਂ ਹੋਈ: ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ
‘ਬਾਦਲ ਸਰਕਾਰ ਮੌਕੇ ਹੌਲਦਾਰ ਇੰਦਰਜੀਤ ਸਿੰਘ ਵਰਗੇ ਭ੍ਰਿਸ਼ਟ ਮੁਲਾਜ਼ਮ ਨੂੰ 4-4 ਤਰੱਕੀਆਂ ਦਿੱਤੀਆਂ ਗਈਆਂ
Former DGP Siddharth Chattopadhyaya says In 2012, we had solid evidence against Bikram Singh Majitha but the action was not taken against him as the Govt was of Akali Dal. In 2021 FIR registered against Majithia, I came to the vigilance office to brief & assist the case. Further, Chattopadhyaya says 100% proof against Majithia, will surely come in the Public domain.
Former Punjab DGP Siddharth Chattopadhyaya has agreed to record his statement with the Vigilance Bureau, which summoned him in connection with the ongoing investigation. Chattopadhyaya, who initiated the probe against Bikram Majithia during his tenure, is expected to make significant disclosures regarding alleged drug trade links. The statement will be recorded today at 2 PM at the Punjab Police Officers Institute, Chandigarh.
ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲੀਸ ਵਿਰੁੱਧ ਹਿੰਸਾ ਭੜਕਾਈ, ਜਿਸ ਕਾਰਨ ਕਈ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ।
ਜਾਂਚ ਟੀਮ ਨੇ ਮਜੀਠੀਆ ’ਤੇ ਵਿਜੀਲੈਂਸ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ, ਧੱਕਾ-ਮੁੱਕੀ, ਸਬੂਤਾਂ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਘੜਨ ਅਤੇ ਆਪਣੇ ਸਮਰਥਕਾਂ ਨੂੰ ਪੁਲੀਸ ’ਤੇ ਹਮਲੇ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਮਜੀਠੀਆ ਦੇ ਘਰ ’ਤੇ ਕੇਸ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਮੌਜੂਦ ਹਨ।
ਵਿਜੀਲੈਂਸ ਟੀਮ ਦੀ ਸ਼ਿਕਾਇਤ ਮੁਤਾਬਕ ਮਜੀਠੀਆ ਦੇ ਸਮਰਥਕਾਂ ਨੂੰ ਵਿ
ਜੀਲੈਂਸ ਟੀਮ ਵੱਲੋਂ ਕੀਤੀ ਜਾਂਚ ਵਿਚ ਅੜਿੱਕਾ ਪਾਉਣ ਲਈ ਉਕਸਾਇਆ ਗਿਆ ਅਤੇ ਟੀਮ ’ਤੇ ਹਮਲਾ ਇਸ ਲਈ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਮਹੱਤਵਪੂਰਨ ਸਬੂਤ ਇਕੱਠੇ ਕਰਨ ਤੋਂ ਰੋਕਿਆ ਜਾ ਸਕੇ।
ਇਹ ਜਾਇਦਾਦ ਕਥਿਤ 540 ਕਰੋੜ ਦੇ ਡਰੱਗ ਮਨੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਨਾਲ ਸਬੰਧਤ ਹੈ। ਦੱਸਿਆ ਜਾਂਦਾ ਹੈ ਕਿ ਮਜੀਠੀਆ ਦੀ ਇਸੇ ਰਿਹਾਇਸ਼ ’ਤੇ ਕੌਮਾਂਤਰੀ ਨਸ਼ਾ ਤਸਕਰ ਠਹਿਰਦੇ ਸਨ, ਜਿੱਥੇ ਮਜੀਠੀਆ ਦੇ ਸਮਰਥਕਾਂ ਨੇ ਵਿਜੀਲੈਂਸ ਟੀਮ ਦੀ ਜਾਂਚ ਵਿੱਚ ਅੜਿੱਕਾ ਪਾਇਆ ਸੀ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਫੈਰੀ ਸੋਫਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਜਾਗਰ ਕੀਤਾ ਸੀ ਕਿ ਬਿਕਰਮ ਮਜੀਠੀਆ ਵੱਲੋਂ ਆਪਣੀ ਰਿਹਾਇਸ਼ ਵਿਖੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਸੀ ਕਿ ਇਹ ਸਾਰਾ ਮਾਮਲਾ ਮਾਨਯੋਗ ਅਦਾਲਤ ਵਿੱਚ ਵੀ ਰੱਖਿਆ ਗਿਆ ਹੈ।
ਵਕੀਲ ਫੈਰੀ ਸੋਫਤ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਸ੍ਰੀ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸੋਸ਼ਲ ਮੀਡੀਆ ਉੱਤੇ ਆਪਣੀਆਂ ਪੋਸਟਾਂ ਵਿੱਚ ਅਜਿਹੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਅਤੇ ਉਨ੍ਹਾਂ ਦਾਅਵਾ ਵੀ ਕੀਤਾ ਸੀ ਕਿ ਇਸ ਮਾਮਲੇ ਨੂੰ ਮਾਣਯੋਗ ਅਦਾਲਤ ਨੇ ਗੰਭੀਰਤਾ ਨਾਲ ਸੁਣਿਆ ਹੈ।