Breaking News

ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨਿਕਲਿਆ ਪੰਜਾਬ ਪੁਲਿਸ ਦਾ ਹੀ ਮੁਲਾਜ਼ਮ, ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ

ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨਿਕਲਿਆ ਪੰਜਾਬ ਪੁਲਿਸ ਦਾ ਹੀ ਮੁਲਾਜ਼ਮ, ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ

Amritsar Airport Bomb News: ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ ‘ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ

Amritsar Airport Bomb News: ਅੰਮ੍ਰਿਤਸਰ ‘ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ‘ਤੇ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੇ ਮਾਮਲੇ ਦੇ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਪੁਲੀਸ ਦਾ ਮੁਲਾਜ਼ਮ ਹੈ।

ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ ‘ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਸ ਦੇ ਅਤੇ ਉਸ ਦੇ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ ਸਨ।

ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਪੰਜਾਬ ਪੁਲੀਸ ਦਾ ਦਰਜਾ ਚਾਰ ਮੁਲਾਜ਼ਮ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਜਲਦੀ ਅਮੀਰ ਬਣਨ ਦੀ ਸਾਜ਼ਿਸ਼ ਰਚੀ ਸੀ।

ਥਾਣਾ ਏਅਰਪੋਰਟ ਦੀ ਪੁਲਿਸ ਨੇ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਪੁਲਿਸ ਲਾਈਨ ਫਿਰੋਜ਼ਪੁਰ ਤੋਂ ਕਾਬੂ ਕੀਤਾ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਸ਼ੁਭਮ ਕਪੂਰ ਅਸਿਸਟੈਂਟ ਮੈਨੇਜਰ ਸਕਿਓਰਿਟੀ ਇੰਡੀਗੋ ਏਅਰਲਾਈਨ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਏਅਰਲਾਈਨ ਨੂੰ ਇੱਕ ਈਮੇਲ ਮਿਲੀ ਸੀ। 14 ਅਗਸਤ ਨੂੰ ਮਿਲੀ ਈਮੇਲ ‘ਚ ਕਿਹਾ ਗਿਆ ਸੀ ਕਿ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ‘ਤੇ ਹਵਾਈ ਅੱਡੇ ‘ਤੇ ਬੰਬ ਸੁੱਟਿਆ ਜਾਵੇਗਾ।

ਮੇਲ ‘ਚ ਕਿਹਾ ਗਿਆ ਸੀ ਕਿ ਹਵਾਈ ਅੱਡੇ ‘ਤੇ ਵੱਖ-ਵੱਖ ਥਾਵਾਂ ‘ਤੇ ਬੰਬ ਲਗਾਏ ਗਏ ਸਨ। ਉਸ ਨੂੰ 1 ਕਰੋੜ ਰੁਪਏ ਦਿੱਤੇ ਜਾਣ ਨਹੀਂ ਤਾਂ ਉਹ ਬੰਬ ਧਮਾਕੇ ਕਰੇਗਾ। ਇਸ ਤੋਂ ਪਹਿਲਾਂ ਏਅਰਲਾਈਨ ਵੱਲੋਂ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਬਾਅਦ ਵਿੱਚ 16 ਅਗਸਤ ਨੂੰ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ। ਏਅਰਪੋਰਟ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।