ਅਮਰੀਕਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਦੱਸ ਦੇਈਏ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਕਾਦੀਆਂ ਦੇ ਪਿੰਡ ਧਾਰੀਵਾਲ ਦਾ ਹੈ ਜਿੱਥੋਂ ਦਾ ਇਕ 20 ਸਾਲਾ ਨੌਜਵਾਨ ਰਵੀ ਜੋ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ ।
ਜਿੱਥੇ ਨੌਜਵਾਨ ਦੀ ਮੌਤ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ ਉਥੇ ਹੀ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ।ਦੂਜੇ ਪਾਸੇ ਪਰਿਵਾਰ ਨੇ ਸਰਕਾਰ ਤੇ ਐਨਆਰਆਈ ਵੀਰਾਂ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮਦਦ ਦੀ ਅਪੀਲ ਕੀਤੀ ਹੈ।ਪਰਿਵਾਰ ਨੇ 60-70 ਲੱਖ ਰੁ. ਕਰਜ਼ਾ ਚੁੱਕ ਕੇ ਆਪਣੇ ਪੁੱਤ ਨੂੰ ਅਮਰੀਕਾ ਭੇਜਿਆ ਸੀ।ਜਿੱਥੇ ਉਸਦੀ ਮੌਤ ਹੋ ਗਈ।