Bhagwant Mann -ਮਾਨ ਨੇ ਪੰਜਾਬ ਨੂੰ ਬਣਾਇਆ ਕੇਜਰੀਵਾਲ ਦਾ ਬੈਂਕ, ਲੋਕਾਂ ਦਾ ਖ਼ੂਨ-ਪਸੀਨਾ ਨਚੋੜ ਕੇ ਕੱਢੇ ਜਾਣਗੇ ਹਜ਼ਾਰਾਂ ਕਰੋੜ ਰੁਪਏ- ਜਾਖੜ
ਇਸ ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹੁਣ ਸਿਰਫ਼ ਪੈਸਾ ਕਮਾਉਣ ਵਿੱਚ ਲੱਗੀ ਹੋਈ ਹੈ
Punjab News: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਤੋਂ ਬਾਅਦ ਚੰਡੀਗੜ੍ਹ ਸਥਿਤ ਭਾਜਪਾ ਦਫਤਰ ਵਿੱਚ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, , ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਸੀਨੀਅਰ ਨੇਤਾ ਸ਼ਾਮਲ ਹੋਏ।
ਇਸ ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹੁਣ ਸਿਰਫ਼ ਪੈਸਾ ਕਮਾਉਣ ਵਿੱਚ ਲੱਗੀ ਹੋਈ ਹੈਜਾਖੜ ਨੇ ਕਿਹਾ, “ਕੇਜਰੀਵਾਲ ਦੀ ਦਿੱਲੀ ਟੀਮ ਨੇ ਪੰਜਾਬ ਨੂੰ ਇੱਕ ਪੂਰਾ ਬੈਂਕ ਬਣਾ ਦਿੱਤਾ ਹੈ, ਇੱਕ ਏਟੀਐਮ ਨਹੀਂ। ਇਹ ਲੋਕ ਪੰਜਾਬ ਦਾ ਖੂਨ-ਪਸੀਨਾ ਨਿਚੋੜ ਕੇ ਹਜ਼ਾਰਾਂ ਕਰੋੜ ਰੁਪਏ ਕੱਢਣ ਦੀ ਯੋਜਨਾ ਬਣਾ ਰਹੇ ਹਨ, ਪਰ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ।”
ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਦੇ ਸਾਹਮਣੇ ਨਾ ਝੁਕਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਰਾਤ ਦੇ ਹਨੇਰੇ ਵਿੱਚ ਪੈਰ ਫੜ ਕੇ ਆਉਣ ਵਾਲੇ ਨੂੰ ਰਾਤ ਨੂੰ ਹੀ ਵਧਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਅੰਤ ਵਿੱਚ ਜਾਖੜ ਨੇ ਕਾਂਗਰਸ ਤੇ ‘ਆਪ’ ਨੂੰ “ਚੋਰ-ਪੁਲਿਸ” ਜੋੜੀ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ।
ਜਾਖੜ ਨੇ ਮੀਡੀਆ ਨੂੰ ਦੱਸਿਆ ਕਿ ਜਿਸ ਤਰ੍ਹਾਂ ਲੋਕਾਂ ਨੂੰ ਧੋਖਾ ਦੇਣ ਲਈ ਫੋਨ ‘ਤੇ ਸਕੀਮਾਂ ਦੱਸੀਆਂ ਜਾਂਦੀਆਂ ਹਨ ਤੇ ਭਾਰਤ ਸਰਕਾਰ ਉਨ੍ਹਾਂ ਨੂੰ ਚੇਤਾਵਨੀ ਦਿੰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਚੁਟਕੀ ਲਈ, “ਹੁਣ ਪੰਜਾਬ ਸਰਕਾਰ ਖੁਦ ਇੱਕ ਅਧਿਕਾਰਤ ਪੋਂਜ਼ੀ ਸਕੀਮ ਬਣ ਗਈ ਹੈ।”