Breaking News

ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Copy of written clarification submitted by SAD President Sukhbir Singh Badal & Former Akali Minister Dr. Daljeet Cheema to Sri Akal Takht Sahib.

ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਤਨਖ਼ਾਹੀਆ ਐਲਾਨੇ ਜਾਣ ਮਗਰੋਂ ਸੁਖਬੀਰ ਬਾਦਲ ਨੇ ਜਥੇਦਾਰ ਨੂੰ ਕੀਤੀ ਬੇਨਤੀ,ਮੁਆਫੀ ਦਾ ਮੰਗਿਆ ਮੌਕਾ,ਚਿੱਠੀ ‘ਚ ਦੇਖੋ ਕੀ ਲਿਖਿਆ ?

Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚ ਗਏ ਹਨ। ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੂੰ ਤਖਨਾਹੀਆ ਕਰਾਰ ਦਿੱਤਾ ਗਿਆ ਸੀ।

ਦਰਅਸਲ, ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ…ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ…. ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ। ਅੱਜ ਉਹ ਕੁੱਝ ਤਤਕਾਲੀ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ।

ਕੱਲ੍ਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਸੀ ਕਿ “ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ਼ ਨੂੰ ਬਹੁਤ ਭਾਰੀ ਢਾਹ ਲੱਗੀ।

ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ।

Former Akali Ministers (Daljeet Cheema, Gulzar Ranike & Sharanjit Dhillon) & Sukhbir Singh Badal reach Sri Akal Takht Sahib. Yesterday, Jathedar Gaini Raghbir Singh asked them to submit their response before Sri Akal Takht Sahib as they were declared Tankhiya (Guilty of religious misconduct)