Breaking News

ਸੁੱਚਾ ਲੰਗਾਹ ਦੇ ਮੁੰਡੇ ਬਾਰੇ ਹੋਇਆ ਵੱਡਾ ਖ਼ੁਲਾਸਾ

The Shimla police arrested two-time former Shiromani Akali Dal (SAD) Punjab minister Sucha Singh Langah’s son Parkash Singh and four others, including a woman, for allegedly possessing and consuming drugs at a private hotel on Tuesday.

ਸ਼ਿਮਲਾ ਤੋਂ ਨਸ਼ੇ ਤੇ ਕੁੜੀ ਸਮੇਤ

ਫੜ੍ਹੇ ਗਏ ਸੁੱਚਾ ਲੰਗਾਹ ਦੇ ਮੁੰਡੇ ਬਾਰੇ

ਹੋਇਆ ਵੱਡਾ ਖ਼ੁਲਾਸਾ,

3 ਮਹੀਨੇ ਪਹਿਲਾਂ ਐਲਾਨਿਆ ਸੀ PO

ਸੁੱਚਾ ਸਿੰਘ ਲੰਗਾਹ ਦੇ ਪੁੱਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿੱਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਚ ਨਾ ਪੇਸ਼ ਹੋਣ ਕਰਕੇ 3 ਮਹੀਨੇ ਪਹਿਲਾਂ ਭਗੌੜਾ ਕਰਾਰ ਦੇ ਦਿੱਤਾ ਸੀ।

ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਪ੍ਰਕਾਸ਼ ਸਿੰਘ ਲੰਗਾਹ ਨੂੰ ਬੀਤੇ ਦਿਨ ਸ਼ਿਮਲਾ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਸੁੱਚਾ ਸਿੰਘ ਲੰਗਾਹ ਦੇ ਪੁੱਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿੱਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਚ ਨਾ ਪੇਸ਼ ਹੋਣ ਕਰਕੇ 3 ਮਹੀਨੇ ਪਹਿਲਾਂ ਭਗੌੜਾ ਕਰਾਰ ਦੇ ਦਿੱਤਾ ਸੀ।

ਜ਼ਿਕਰ ਕਰ ਦਈਏ ਕਿ ਪ੍ਰਕਾਸ਼ ਸਿੰਘ ਲੰਗਾਹ ਨੂੰ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਸ਼ਿਮਲਾ ਤੋਂ ਇੱਕ ਹੋਟਲ ਦੇ ਕਮਰੇ ਚੋਂ ਇੱਕ ਕੁੜੀ ਤੇ ਤਿੰਨ ਦੋਸਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਮੌਕੇ ਇਨ੍ਹਾਂ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ। ਕਿਹਾ ਜਾ ਰਿਹਾ ਹੈ ਜਿਸ ਵੇਲੇ ਇਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਉਸ ਵੇਲੇ ਇਹ ਨਸ਼ੇ ਵਿੱਚ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਗੁਰਦਾਸਪੁਰ ਦੇ ਧਾਰੀਵਾਲ ਵਿੱਚ ਪ੍ਰਕਾਸ਼ ਸਿੰਘ ਲੰਗਾਹ ਖ਼ਿਲਾਫ਼ ਹੈਰੋਇਨ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ 3 ਮਹੀਨੇ ਪਹਿਲਾਂ ਗੁਰਦਾਸਪੁਰ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਲੰਗਾਹ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਸ਼ਿਮਲਾਂ ਤੋਂ ਹੈਰਇਨ ਸਮੇਤ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਸਾਬਕਾ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਦਾ ਪੁੱਤ ਨਿਕਲਿਆ ਭਗੌੜਾ, 3 ਮਹੀਨੇ ਪਹਿਲਾਂ ਚਿੱਟੇ ਦੇ ਹੋਰ ਕੇਸ ਵਿੱਚ ਅਦਾਲਤ ਨੇ ਸੁਣਾਇਆ ਸੀ ਹੁਕਮ
#SuchaSinghLangah #son #Drugs #FIR #arrested #Gurdaspur