Breaking News

Crime News: ਪੰਜਾਬ ‘ਚ 65 ਸਾਲਾ ਵਿਅਕਤੀ ਨੇ 7 ਸਾਲਾ ਬੱਚੀ ਨਾਲ ਕੀਤੀ ਗਲਤ ਹਰਕਤ, ਮੌਕੇ ਤੋਂ ਹੋਇਆ ਫਰਾਰ

Crime News: ਪੰਜਾਬ ‘ਚ 65 ਸਾਲਾ ਵਿਅਕਤੀ ਨੇ 7 ਸਾਲਾ ਬੱਚੀ ਨਾਲ ਕੀਤੀ ਗਲਤ ਹਰਕਤ, ਮੌਕੇ ਤੋਂ ਹੋਇਆ ਫਰਾਰ

Sri Muktsar Sahib Crime News: ਪਿਤਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਹੀ ਰਹਿਣ ਵਾਲੇ ਇੱਕ ਤਕਰੀਬਨ 60-65 ਸਾਲ ਵਿਅਕਤੀ ਨੇ ਮੇਰੀ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸਾਨੂੰ ਇਨਸਾਫ

Sri Muktsar Sahib Crime News: ਸ੍ਰੀ ਮੁਕਤਸਰ ਸਾਹਿਬ ‘ਚ 65 ਸਾਲ ਦੇ ਵਿਅਕਤੀ ਨੇ ਨਾਬਾਲਗ ਬੱਚੀ ਨਾਲ ਛੇੜਛਾੜ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਲਾਂਕਿ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਹਾਲੇ ਬਾਹਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਤਕਰੀਬਨ ਸੱਤ ਅੱਠ ਸਾਲ ਬੱਚੀ ਨਾਲ ਇੱਕ ਵਿਅਕਤੀ ਵੱਲੋਂ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੱਚੀ ਦੀ ਮਾਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਬੱਚੀ ਨਾਲ ਇੱਕ ਵਿਅਕਤੀ ਵੱਲੋਂ ਛੇੜਛਾੜ ਕੀਤੀ ਕੀਤੀ ਗਈ ਹੈ। ਜਿਸ ਦਾ ਸਾਨੂੰ ਇਨਸਾਫ ਚਾਹੀਦਾ ਹੈ।

ਇਸ ਦੇ ਨਾਲ ਹੀ ਉਹਨਾਂ ਦੇ ਪਿਤਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਹੀ ਰਹਿਣ ਵਾਲੇ ਇੱਕ ਤਕਰੀਬਨ 60-65 ਸਾਲ ਵਿਅਕਤੀ ਨੇ ਮੇਰੀ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸਾਨੂੰ ਇਨਸਾਫ ਚਾਹੀਦਾ ਹੈ।

ਉੱਥੇ ਹੀ ਥਾਣਾ ਸਿਟੀ ਦੇ ਐਸ ਐਚ ਓ ਜਸਕਰਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਵਿਅਕਤੀ ਦੇ ਖਿਲਾਫ ਪੋਸਕੋ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ.