MP Amritpal Singh News : ਅੰਮ੍ਰਿਤਪਾਲ ਸਿੰਘ ਕਰਨਗੇ ਸੁਪਰੀਮ ਕੋਰਟ ਦਾ ਰੁਖ਼
MP Amritpal Singh News :
ਅੰਮ੍ਰਿਤਪਾਲ ਸਿੰਘ ਕਰਨਗੇ ਸੁਪਰੀਮ ਕੋਰਟ ਦਾ ਰੁਖ਼, NSA ਨੂੰ ਦਿੱਤੀ ਜਾਵੇਗੀ ਚੁਣੌਤੀ, ਅਗਲੇ ਹਫ਼ਤੇ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਜਾਵੇਗੀ ਪਟੀਸ਼ਨ
MP Amritpal Singh News in Punjabi : ਲੰਬੇ ਸਮੇਂ ਤੋਂ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ‘ਤੇ ਲੱਗੀ NSA ਦੇ ਖ਼ਿਲਾਫ਼ ਹੁਣ ਸੁਪਰੀਮ ਕੋਰਟ ਦਾ ਰੁੱਖ ਕਰਨ ਜਾ ਰਹੇ ਹਨ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇੱਕ ਜਾਣਕਾਰੀ ਦਿੰਦਿਆਂ ਕਿਹਾ ਕਿ MP ਅੰਮ੍ਰਿਤਪਾਲ ਸਿੰਘ ਸੁਪਰੀਮ ਕੋਰਟ ਦਾ ਰੁਖ਼ ਕਰਨਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਨੂੰ ਮਾਨਯੋਗ ਸੁਪਰੀਮ ਕੋਰਟ ਦੇ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਇਸ ਬਾਬਤ ਅਗਲੇ ਹਫ਼ਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਫਿਲਹਾਲ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ, ਜਦੋਂ ਕਿ ਪੁਲਿਸ ਉਸਦੇ ਹੋਰ ਸਾਥੀਆਂ ਨੂੰ ਪੰਜਾਬ ਲੈ ਆਈ ਹੈ।
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਨਸ਼ੇ ਦਾ ਸੇਵਨ ਕਰਨ ਦੇ ਇਲਜ਼ਾਮ ਲੱਗਣ ਮਗਰੋਂ ਉਨ੍ਹਾਂ ਦੇ ਵਕੀਲ ਦਾ ਬਿਆਨ ਸਾਹਮਣੇ ਆਇਆ ਜਿਸ ਵਿੱਚ ਉਨ੍ਹਾਂ ਨੇ ਅਜਿਹੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ।
ਨਸ਼ਿਆਂ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਦੇ ਸਾਥੀਆਂ ਦੇ ਇਹ ਬਿਆਨ ਪੁਲਿਸ ਵੱਲੋਂ ਉਸੇ ਮਾਮਲੇ ‘ਚ ਅਦਾਲਤ ਵਿੱਚ ਦਾਖਲ ਕਰਵਾਏ ਚਲਾਨ ਰਾਹੀਂ ਪੇਸ਼ ਕੀਤੇ ਗਏ ਸਨ। ਹਾਲਾਂਕਿ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮੁੜ ਬਿਆਨ ਦਰਜ ਕਰਵਾਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਦਾਅਵਿਆਂ ‘ਤੇ ਗੌਰ ਕੀਤਾ ਜਾ ਸਕਦਾ ਹੈ।
“ਜੇਲ੍ਹ ‘ਚੋਂ ਪ੍ਰਧਾਨ ਮੰਤਰੀ ਬਾਜੇਕੇ ਨੇ ਕੀਤਾ ਫੋਨ, ਅਸੀਂ ਨਹੀਂ ਦਿੱਤੇ ਨਸ਼ੇ ਕਰਨ ਵਾਲੇ ਬਿਆਨ- MP ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਦਾ ਦਾਅਵਾ
ਖਡੂਰ ਸਾਹਿਬ ਤੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਜੇਲ ‘ਚ ਨਸ਼ੇ ਦਾ ਸੇਵਨ ਕਰਨ ਦੇ ਇਲਜ਼ਾਮ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਅਸਮ ਦੀ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਹਨ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜਨਾਲਾ ਅਦਾਲਤ ਵਿੱਚ ਪੁਲਿਸ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ, ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਸਿੰਘ ਫੌਜੀ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਇੱਕ ਵੱਡਾ ਨਸ਼ੇੜੀ ਹੈ, ਇਸ ’ਚ ਦੋ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਹਨ ਜਿਨ੍ਹਾਂ ਨੂੰ ਗਵਾਹ ਬਣਾਇਆ ਗਿਆ ਹੈ। ਸਾਥੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ‘ਚ ਤਰ੍ਹਾਂ-ਤਰ੍ਹਾਂ ਦੇ ਨਸ਼ਾ ਕਰਦਾ ਹੈ। ਹਾਲਾਂਕਿ, ਕੋਈ ਵੀ ਪੁਲਿਸ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
ਅੰਮ੍ਰਿਤਪਾਲ ਦੇ ਵਕੀਲ ਨੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ ਹੈ ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਜਾਵੇਗੀ।