Breaking News

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ

ਕੰਨੜ ਅਦਾਕਾਰ ਕਿਰਨ ਰਾਜ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ। ਕਿਰਨ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

ਹਾਦਸੇ ਤੋਂ ਬਾਅਦ ਕਿਰਨ ਰਾਜ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਕਿਰਨ ਰਾਜ ਮੰਗਲਵਾਰ ਨੂੰ ਆਪਣੀ ਕਾਰ ‘ਚ ਜਾ ਰਿਹਾ ਸੀ ਕਿ ਤੇਜ਼ ਰਫਤਾਰ ਕਾਰਨ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।

ਆਈ.ਸੀ.ਯੂ. ‘ਚ ਦਾਖ਼ਲ ਹੋਣ ਤੋਂ ਬਾਅਦ ਅਦਾਕਾਰ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਕਾਰ ‘ਚ ਕਿਰਨ ਦੇ ਨਾਲ ਉਸ ਦਾ ਐਗਜ਼ੀਕਿਊਟਿਵ ਪ੍ਰੋਡਿਊਸਰ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ ‘ਚ ਕਿਰਨ ਰਾਜ ਦੇ ਸੱਟਾਂ ਲੱਗੀਆਂ ਹਨ ਪਰ ਉਸ ਦੇ ਨਿਰਮਾਤਾ ਦਾ ਬਚਾਅ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕਿਰਨ ਰਾਜ ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਲੋਕਾਂ ਨੇ ਉਨ੍ਹਾਂ ਦੀ ਫਿਲਮ ‘ਦਿ ਰੂਲਰ’ ਨੂੰ ਕਾਫੀ ਪਸੰਦ ਕੀਤਾ ਸੀ। ਰਿਪੋਰਟ ਅਨੁਸਾਰ, ਕਿਰਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 ‘ਚ ਫਿਲਮ ‘ਰਾਜਮਨਿਕਯਮ’ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ।