Harjot Bains: ਹਰਜੋਤ ਬੈਂਸ ਦੀ ਪਤਨੀ ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤ ਦੀ ਜਾਂਚ ਲਈ SIT ਦਾ ਗਠਨ
ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐੱਸ ਪਤਨੀ ਜੋਤੀ ਯਾਦਵ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਹੁਣ ਇਸ ਮਾਮਲੇ ਦੇ ਵਿੱਚ ਦੋਸ਼ਾਂ ਦੀ ਜਾਂਚ ਨੂੰ ਲੈ ਕੇ SIT ਦਾ ਗਠਨ ਕਰ ਦਿੱਤਾ ਗਿਆ ਹੈ।
Harjot Bains wife: ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐੱਸ ਪਤਨੀ ਜੋਤੀ ਯਾਦਵ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਈਬਰ ਕ੍ਰਾਈਮ ਸੈੱਲ ਇੰਸਪੈਕਟਰ ਅਮਨਜੋਤ ਵੱਲੋਂ ਜੋੜੇ ‘ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਹੁਣ SIT ਕਰੇਗੀ।
ਮੁਹਾਲੀ ਸਾਈਬਰ ਕਰਾਈਮ ਸੈੱਲ ਦੀ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਵੱਲੋਂ 100 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ।
ਇਸ ਐਸਆਈਟੀ ਦੀ ਅਗਵਾਈ ਏਡੀਜੀਪੀ ਪੰਜਾਬ ਸਾਈਬਰ ਕ੍ਰਾਈਮ ਵੀ ਨੀਰਜਾ ਕਰਨਗੇ। ਜਦਕਿ ਆਈਜੀ ਧਨਪ੍ਰੀਤ ਕੌਰ ਅਤੇ ਐਸਐਸਪੀ ਮੁਹਾਲੀ ਦੀਪਕ ਪਾਰੀਕ ਇਸ ਦੇ ਮੈਂਬਰ ਹੋਣਗੇ।
ਇਸ ਪੂਰੇ ਮਾਮਲੇ ਸਬੰਧੀ ਇੰਸਪੈਕਟਰ ਅਮਨਜੋਤ ਕੌਰ ਵੱਲੋਂ ਜਨਵਰੀ ਮਹੀਨੇ ਵਿੱਚ ਕਾਲ ਸੈਂਟਰ ਦੇ ਮਾਲਕ ਵਿਜੇ ਰਾਜ ਕਪੂਰੀਆ ਅਤੇ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਐਫਆਈਆਰ ਨੰਬਰ 9 ਦਰਜ ਕੀਤੀ ਗਈ ਸੀ।
ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐਸ ਅਧਿਕਾਰੀ ਪਤਨੀ ਜੋਤੀ ਯਾਦਵ ਨੇ ਪਹਿਲਾਂ ਹੀ ਇਕ ਬਿਆਨ ਜਾਰੀ ਕਰਕੇ ਦੋਸ਼ਾਂ ਨੂੰ ਨਕਾਰਦਿਆਂ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਲਈ ਉਹ ਇੰਸਪੈਕਟਰ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।