“ਵਿਸ਼ਵਗੁਰੂ” ਲਈ ਘੜੀ ਉਲਟੀ ਦਿਸ਼ਾ ਵਿੱਚ ਘੁੰਮਣ ਲੱਗੀ ਹੈ।
ਭਾਜਪਾ ਵਾਲੇ 2014 ਵਿੱਚ ਸਵਿਸ ਬੈਂਕਾਂ ਤੋਂ ਪੈਸਾ ਵਾਪਸ ਲਿਆਉਣ ਅਤੇ ਹਰੇਕ ਭਾਰਤੀ ਨੂੰ 15 ਲੱਖ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਸਨ।
ਹਿੰਡਨਬਰਗ ਰਿਸਰਚ ਨੇ ਰਿਪੋਰਟ ਦਿੱਤੀ ਹੈ ਕਿ ਸਵਿਸ ਬੈਂਕ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਅਡਾਨੀ ਸ਼ੈੱਲ ਕੰਪਨੀਆਂ ਦੇ 310 ਮਿਲੀਅਨ ਅਮਰੀਕੀ ਡਾਲਰ ਜ਼ਬਤ ਕੀਤੇ ਹਨ।
ਸਵਿੱਸ ਅਧਿਕਾਰੀਆਂ ਨੇ ਅਡਾਨੀ ਸਮੂਹ ਦੇ ਪ੍ਰਮੁੱਖ ਵਿਅਕਤੀ ਨਾਲ ਜੁੜੀ 31 ਕਰੋੜ ਡਾਲਰ ਦੀ ਰਾਸ਼ੀ ਜ਼ਬਤ ਕੀਤੀ: ਹਿੰਡਨਬਰਗ
ਅਡਾਨੀ ਸਮੂਹ ਨੇ ਦੋਸ਼ਾਂ ਨੂੰ ਆਧਾਰਹੀਣ ਦੱਸਿਆ
ਅਮਰੀਕੀ ਖੋਜ ਤੇ ਨਿਵੇਸ਼ ਕੰਪਨੀ ਹਿੰਡਨਬਰਗ ਰਿਸਰਚ ਨੇ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੇ ਅਡਾਨੀ ਸਮੂਹ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਸਵਿੱਸ ਬੈਂਕ ਖਾਤਿਆਂ ਵਿੱਚ 31 ਕਰੋੜ ਡਾਲਰ ਤੋਂ ਵੱਧ ਦੀ ਰਾਸ਼ੀ ਜ਼ਬਤ ਕਰ ਲਈ ਹੈ। ਹਾਲਾਂਕਿ, ਅਡਾਨੀ ਸਮੂਹ ਨੇ ਦੋਸ਼ਾਂ ਨੂੰ ਆਧਾਰਹੀਣ ਦੱਸਦੇ ਹੋਏ ਇਸ ਨੂੰ ਸਿਰੇ ਤੋਂ ਖਾਰਜ ਕੀਤਾ ਹੈ।
ਹਿੰਡਨਬਰਗ ਰਿਸਰਚ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਸਵਿਟਜ਼ਰਲੈਂਡ ਦੀ ਮੀਡੀਆ ਕੰਪਨੀ ਵਿੱਚ ਜਾਰੀ ਸਵਿੱਸ ਅਧਰਾਧਿਕ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਵਿੱਸ ਅਧਿਕਾਰੀਆਂ ਨੇ ਅਡਾਨੀ ਨਾਲ ਸਬੰਧਤ ਮਨੀ ਲਾਂਡਰਿੰਗ ਅਤੇ ਸਕਿਓਰਟੀਜ਼ ਵਿੱਚ ਜਾਅਲਸਾਜ਼ੀ ਦੀ ਜਾਂਚ ਤਹਿਤ ਸਵਿੱਸ ਬੈਂਕ ਖਾਤਿਆਂ ਵਿੱਚ ਰੱਖੇ 31 ਕਰੋੜ ਡਾਲਰ ਤੋਂ ਵੱਧ ਦੀ ਰਾਸ਼ੀ ਜ਼ਬਤ ਕਰ ਲਈ ਹੈ। ਇਹ ਜਾਂਚ 2021 ਵਿੱਚ ਹੋਈ ਸੀ।’’
ਹਿੰਡਨਬਰਗ ਨੇ ਰਿਪੋਰਟ ਦੇ ਹਵਾਲੇ ਨਾਲ ਕਿਹਾ, ‘‘ਸਰਕਾਰੀ ਧਿਰ ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਅਡਾਨੀ ਦੇ ਇਕ ਪ੍ਰਮੁੱਖ ਵਿਅਕਤੀ ਨੇ ਅਪਾਰਦਰਸ਼ੀ ਬੀਵੀਆਈ/ਮੌਰਿਸ਼ਸ ਅਤੇ ਬਰਮੂਡਾ ਫੰਡ ਵਿੱਚ ਨਿਵੇਸ਼ ਕੀਤਾ। ਇਸ ਵਿੱਚ ਜ਼ਿਆਦਾਤਰ ਅਡਾਨੀ ਦੇ ਸ਼ੇਅਰ ਸਨ।’’
ਇਸੇ ਵਿਚਾਲੇ ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਨਿਰਆਧਾਰ ਦੱਸਦੇ ਹੋਏ ਕਿਹਾ ਕਿ ਉਸ ਦਾ ਸਵਿਟਜ਼ਰਲੈਂਡ ਵਿੱਚ ਕਿਸੇ ਵੀ ਅਦਾਲਤੀ ਕਾਰਵਾਈ ਨਾਲ ਕੋਈ ਸਬੰਧ ਨਹੀਂ ਹੈ। ਸਮੂਹ ਨੇ ਬਿਆਨ ਵਿੱਚ ਕਿਹਾ, ‘‘ਅਸੀਂ ਇਨ੍ਹਾਂ ਨਿਰਆਧਾਰ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਅਸਵੀਕਾਰ ਕਰਦੇ ਹਾਂ।
ਅਡਾਨੀ ਸਮੂਹ ਦਾ ਕਿਸੇ ਵੀ ਸਵਿੱਸ ਅਦਾਲਤੀ ਕਾਰਵਾਈ ਵਿੱਚ ਕੋਈ ਸਬੰਧ ਨਹੀਂ ਹੈ, ਨਾ ਹੀ ਸਾਡੀ ਕੰਪਨੀ ਦੇ ਕਿਸੇ ਵੀ ਖਾਤੇ ਨੂੰ ਕਿਸੇ ਅਥਾਰਿਟੀ ਨੇ ਜ਼ਬਤ ਕੀਤਾ ਹੈ।’’
ਪੂੰਜੀ ਬਾਜ਼ਾਰ ਰੈਗੂਲੇਟਰ ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁੱਚ ਅਤੇ ਉਨ੍ਹਾਂ ਦੇ ਪਤੀ ਧਵਲ ਬੁੱਚ ਨੇ ਅਣਉਚਿਤਤਾ ਅਤੇ ਹਿੱਤਾਂ ਦੇ ਟਕਰਾਅ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਅੱਜ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਦੋਸ਼ ਗਲਤ, ਪ੍ਰੇਰਿਤ ਅਤੇ ਮਾਣਹਾਨੀ ਕਰਨ ਵਾਲੇ ਹਨ। ਬੁੱਚ ਨੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਗਏ ਦੋਸ਼ ਉਨ੍ਹਾਂ ਵੱਲੋਂ ਦਾਖ਼ਲ ਆਮਦਨ ਕਰ ਰਿਟਰਨ ਵਿੱਚ ਦਰਜ ਵੇਰਵਿਆਂ ’ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਵਿੱਤੀ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਜਾਣਕਾਰੀਆਂ ਦਾ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਖੁਲਾਸਾ ਕੀਤਾ ਗਿਆ ਹੈ ਅਤੇ ਟੈਕਸਾਂ ਦਾ ਉਚਿਤ ਭੁਗਤਾਨ ਵੀ ਕੀਤਾ ਗਿਆ ਹੈ।
ਸੇਬੀ ਮੁਖੀ ਨੇ ਆਪਣੇ ਬਿਆਨ ਵਿੱਚ ਕਿਹਾ, ‘‘ਸਾਡੀ ਆਮਦਨ ਕਰ ਰਿਟਰਨ ਨਾਲ ਜੁੜੇ ਵੇਰਵੇ ਸਪੱਸ਼ਟ ਤੌਰ ’ਤੇ ਧੋਖਾਧੜੀ ਵਾਲੇ ਤਰੀਕਿਆਂ ਅਤੇ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੇ ਗਏ ਹਨ। ਇਹ ਨਾ ਸਿਰਫ਼ ਸਾਡੀ ਗੋਪਨੀਯਤਾ ਦੇ ਅਧਿਕਾਰ (ਜੋ ਕਿ ਮੌਲਿਕ ਅਧਿਕਾਰ ਹੈ) ਦੀ ਸਪੱਸ਼ਟ ਉਲੰਘਣਾ ਹੈ ਬਲਕਿ ਆਮਦਨ ਕਰ ਐਕਟ ਵੀ ਵੀ ਉਲੰਘਣਾ ਹੈ।’’