Mansa ‘ਚ ਕਬੂਤਰ ਚੋਰੀ ਕਰਨ ਦੇ ਮਾਮਲੇ ‘ਚ ਨਾਬਾਲਗ਼ ਦਾ ਕਤਲ
Minor Murdered in Mansa Over Pigeon Theft Case Latest News in Punjabi
Mansa News : ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਪਰਵਾਰ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ
Minor Murdered in Mansa Over Pigeon Theft Case Latest News in Punjabi ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੋੜਕੀ ਵਿਚ, ਇਕ 13 ਸਾਲਾ ਲੜਕੇ ਰਾਜਾ ਸਿੰਘ ਦਾ ਕਤਲ ਸਿਰਫ਼ ਇਸ ਲਈ ਕਰ ਦਿਤਾ ਗਿਆ ਕਿਉਂਕਿ ਉਸ ‘ਤੇ ਕਬੂਤਰ ਚੋਰੀ ਕਰਨ ਦਾ ਦੋਸ਼ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਤਰਲੋਚਨ ਸਿੰਘ ਵਿਅਕਤੀ ਦੇ ਘਰ ਗਿਆ ਅਤੇ ਉਸ ਨੂੰ ਦੱਸਿਆ ਕਿ ਉਸ ਨੇ ਉਸ ਦਾ ਕਬੂਤਰ ਚੋਰੀ ਕਰ ਲਿਆ ਹੈ। ਜਦੋਂ ਉਸ ਨੂੰ ਮੁਲਜ਼ਮ ਲੜਕੇ ਦਾ ਪਤਾ ਲੱਗਾ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ।
ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦਾ ਭਾਲ ਜਾਰੀ ਹੈ। ਮ੍ਰਿਤਕ ਬੱਚੇ ਦੇ ਪਿਤਾ ਲਖਵਿੰਦਰ ਸਿੰਘ ਨੇ ਕਿਹਾ ਕਿ ਰਾਜਾ ਸਿੰਘ ਸੱਤਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਉਹ ਕਬੱਡੀ ਦਾ ਚੰਗਾ ਵੀ ਖਿਡਾਰੀ ਸੀ। ਪਰਵਾਰ ਦੇ ਮੈਂਬਰ ਵਿਸ਼ਾਲ ਨੇ ਦਸਿਆ ਕਿ ਇਸ ਘਟਨਾ ਤੋਂ ਬਾਅਦ ਪੂਰੇ ਪਰਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ। ਪੂਰੇ ਪਰਵਾਰ ਨੇ ਮੁਲਜ਼ਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਿੰਡ ਵਾਸੀ ਰਾਜੂ ਸਿੰਘ ਤੇ ਹੋਰਾਂ ਨੇ ਪਿੰਡ ਵਿਚ ਵਾਪਰੀ ਇਸ ਦਰਦਨਾਕ ਘਟਨਾ ਤੇ ਚਿੰਤਾ ਪ੍ਰਗਟ ਕੀਤੀ ਤੇ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਸਖ਼ਤ ਸਜਾ ਦੇਣ ਦੀ ਮੰਗ ਕਰਦੇ ਹੋਏ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।