Amritsar News: ਅੰਮ੍ਰਿਤਸਰ ਦੇ ਨੌਜਵਾਨ ਦੀ ਦੁਬਈ ਵਿੱਚ ਬ੍ਰੇਨ ਹੈਮਰੇਜ ਨਾਲ ਮੌਤ
Amritsar News: 6 ਸਾਲ ਪਹਿਲਾਂ ਗਿਆ ਸੀ ਵਿਦੇਸ਼
Amritsar youth dies in Dubai News in punjabi : ਅੰਮ੍ਰਿਤਸਰ ਦੇ ਇਕ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਮਜੀਠਾ ਨੇੜੇ ਭਾਗਵਾ ਪਿੰਡ ਦੇ 30 ਸਾਲਾ ਗੁਰਜੰਟ ਸਿੰਘ ਦੀ ਲਾਸ਼ ਦੁਬਈ ਤੋਂ ਅੰਮ੍ਰਿਤਸਰ ਪਹੁੰਚ ਗਈ ਹੈ।
ਗੁਰਜੰਟ ਦੀ ਦੇਹ ਨੂੰ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਿਆਂਦਾ ਗਿਆ। ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੀ ਦੇਹ ਨੂੰ ਉਸ ਦੇ ਘਰ ਲਿਜਾਇਆ ਗਿਆ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਗੁਰਜੰਟ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ 6 ਸਾਲਾਂ ਤੋਂ ਦੁਬਈ ਵਿਚ ਕੰਮ ਕਰ ਰਿਹਾ ਸੀ। ਪਰਿਵਾਰ ਅਨੁਸਾਰ, ਉਸਦੀ ਸਿਹਤ ਵਿਗੜਨ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 24 ਜੁਲਾਈ ਨੂੰ ਬ੍ਰੇਨ ਹੈਮਰੇਜ ਕਾਰਨ ਉਸ ਦੀ ਮੌਤ ਹੋ ਗਈ ਗਈ।