Crime News: ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਟਰਨੈੱਟ ਉੱਪਰ ਹਲਚਲ ਮਚਾ ਦਿੱਤੀ ਹੈ।
ਦਰਅਸਲ, ਇਹ ਖਬਰ ਇੰਦੌਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਕ 35 ਸਾਲਾ ਔਰਤ ਨੇ ਫੌਜੀ ਵੱਲੋਂ ਉਸ ਨੂੰ ਹੋਟਲ ‘ਚ ਬੁਲਾ ਕੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ।
ਮਹਿਲਾ 5 ਮਹੀਨੇ ਦੀ ਗਰਭਵਤੀ ਹੈ ਅਤੇ ਘਟਨਾ ਤੋਂ ਬਾਅਦ ਉਸ ਨੂੰ ਬਲੀਡਿੰਗ ਹੋਣੀ ਸ਼ੁਰੂ ਹੋ ਗਈ, ਜੋ ਕਾਫੀ ਦੇਰ ਤੱਕ ਨਹੀਂ ਰੁਕੀ।
ਮਹਿਲਾ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਔਰਤ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਹਨ।
ਵੀਡੀਓ ਬਣਾ ਕੇ ਬਲੈਕਮੇਲ ਕਰਨ ਦਾ ਇਲਜ਼ਾਮ:
ਮਹਿਲਾ ਦਾ ਕਹਿਣਾ ਹੈ ਕਿ ਦੋਸ਼ੀ ਸਿਪਾਹੀ ਨੇ ਉਸ ਦੇ ਨਹਾਉਂਦੇ ਸਮੇਂ ਦੀ ਵੀਡੀਓ ਬਣਾਈ ਸੀ ਅਤੇ ਉਸ ਨੂੰ ਇੰਟਰਨੈੱਟ ‘ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਦੋਸ਼ੀ ਨੇ ਉਸ ਨੂੰ ਕਿਸੇ ਬਹਾਨੇ ਇੱਕ ਹੋਟਲ ‘ਚ ਬੁਲਾਇਆ, ਜਿੱਥੇ ਉਸ ਨੇ ਔਰਤ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।
ਦੋਸ਼ੀ ਨੂੰ ਜਾਣਦੀ ਸੀ ਔਰਤ :
ਪੁਲਿਸ ਮੁਤਾਬਕ ਪੀੜਤਾ ਅਤੇ ਦੋਸ਼ੀ ਇਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਸਿਪਾਹੀ ਪੀੜਤਾ ਦੇ ਘਰ ਆਉਂਦਾ-ਜਾਂਦਾ ਸੀ। ਇਸ ਨੇੜਤਾ ਦਾ ਫਾਇਦਾ ਉਠਾਉਂਦੇ ਹੋਏ ਇਕ ਦਿਨ ਦੋਸ਼ੀ ਨੇ ਔਰਤ ਦੀ ਨਿੱਜੀ ਵੀਡੀਓ ਬਣਾ ਲਈ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਸਿਪਾਹੀ ਉਸ ‘ਤੇ ਲੰਬੇ ਸਮੇਂ ਤੋਂ ਸਰੀਰਕ ਸਬੰਧ ਬਣਾਉਣ ਲਈ ਦਬਾਅ ਬਣਾ ਰਿਹਾ ਸੀ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਪ੍ਰੈਗਨੇਂਟ ਔਰਤ ਨੂੰ ਫੌਜੀ ਨੇ ਬਣਾਇਆ ਹਵਸ ਦਾ ਸ਼ਿਕਾਰ,
ਨਹਾਉਂਦੇ ਸਮੇਂ ਦੀ ਵੀਡੀਓ ਬਣਾ ਕਰਦਾ ਰਿਹਾ ਬਲੈਕਮੇਲ