Breaking News

Mohali – ਮੋਹਾਲੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਨੇ 5 ਤਤਕਾਲੀ ਪੁਲਿਸ ਅਫ਼ਸਰਾਂ ਨੂੰ ਦਿੱਤਾ ਦੋਸ਼ੀ ਕਰਾਰ

Breaking: 1993 ਫੇਕ ਐਨਕਾਊਂਟਰ ਮਾਮਲੇ ਵਿੱਚ ਪੰਜ ਪੁਲਿਸ ਅਫ਼ਸਰ ਮੁਜ਼ਰਮ ਕਰਾਰ
ਮੋਹਾਲੀ, 1 ਅਗਸਤ 2025: ਮੋਹਾਲੀ ਅਦਾਲਤ ਨੇ 1993 ਵਿੱਚ ਤਰਨ ਤਾਰਨ ਵਿੱਚ ਹੋਏ ਇੱਕ Fake ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ 33 ਸਾਲਾਂ ਬਾਅਦ ਆਇਆ ਹੈ। ਅਦਾਲਤ ਨੇ ਸਾਬਕਾ ਐਸਐਸਪੀ ਸਮੇਤ ਪੰਜ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਭੁਪਿੰਦਰਜੀਤ ਸਿੰਘ, ਸੂਬਾ ਸਿੰਘ, ਦਵਿੰਦਰ ਸਿੰਘ, ਅਤੇ ਰਘੂਬੀਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਹੋਰ ਅਧਿਕਾਰੀ ਦਾ ਨਾਂ ਵੀ ਇਸ ਵਿੱਚ ਸ਼ਾਮਲ ਹੈ। ਇਹ ਕੇਸ ਕਾਫ਼ੀ ਸਮੇਂ ਤੋਂ ਮੋਹਾਲੀ ਅਦਾਲਤ ਵਿੱਚ ਚੱਲ ਰਿਹਾ ਸੀ ਅਤੇ ਅੱਜ ਇਸ ‘ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ।

 

 

 

 

 

 

 

 

 

 

 

Mohali – ਮੋਹਾਲੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਨੇ 5 ਤਤਕਾਲੀ ਪੁਲਿਸ ਅਫ਼ਸਰਾਂ ਨੂੰ ਦਿੱਤਾ ਦੋਸ਼ੀ ਕਰਾਰ

 

 

 

 

 

 

 

 

 

 

 

 

 

1993 ‘ਚ ਤਰਨ ਤਾਰਨ ਵਿਖੇ ਹੋਇਆ ਸੀ ਫੇਕ ਐਨਕਾਊਂਟਰ
ਮੁਹਾਲੀ: ਮੁਹਾਲੀ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਲ 1993 ਵਿਚ ਤਤਕਾਲੀ ਪੁਲਿਸ ਅਧਿਕਾਰੀਆਂ ਵਲੋਂ ਦੋ ਫਰਜ਼ੀ ਮੁਕਾਬਲਿਆਂ ਵਿਚ ਮਾਰੇ ਗਏ 5 ਨੌਜਵਾਨਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਪਹਿਲੇ ਮਾਮਲੇ ਵਿਚ 27 ਜੂਨ ਦੀ ਸਵੇਰ ਨੂੰ ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਐਸ.ਪੀ.ਓ. ਸ਼ਿੰਦਰ ਸਿੰਘ, ਦੇਸਾ ਸਿੰਘ, ਸੁਖਦੇਵ ਸਿੰਘ ਅਤੇ ਬਲਕਾਰ ਸਿੰਘ ਨੂੰ ਪਿੰਡ ਰਾਣੀ ਵਾਲਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੁੱਕਿਆ ਗਿਆ ਸੀ, ਜਿਸ ਤੋਂ ਬਾਅਦ ਡੀ.ਐਸ.ਪੀ. ਭੁਪਿੰਦਰ ਸਿੰਘ ਨਾਲ ਥਾਣਾ ਸਰਹਾਲੀ ਦੀ ਟੀਮ ਵਲੋਂ ਐਸ.ਪੀ.ਓ. ਸ਼ਿੰਦਰ ਸਿੰਘ, ਦੇਸਾ ਸਿੰਘ ਅਤੇ ਸੁਖਦੇਵ ਸਿੰਘ ਨੂੰ 12 ਜੁਲਾਈ ਨੂੰ ਮੁਕਾਬਲੇ ਵਿਚ ਮਾਰ ਦਿੱਤਾ ਗਿਆ।

 

 

 

 

 

 

 

 

 

 

‘ਮੇਰਾ ਨਵਾਂ-ਨਵਾਂ ਵਿਆਹ ਹੋਇਆ ਸੀ, ਪਤੀ ਦਾ ਝੂਠਾ ਮੁਕਾਬਲਾ ਬਣਾ’ਤਾ’
32 ਸਾਲਾਂ ਮਗਰੋਂ ਮਿਲੇ ਪਤੀ ਦੇ ਮਿਲੇ, ਇਨਸਾਫ ‘ਤੇ ਫੁੱਟ-ਫੁੱਟ ਰੋਈ ਬੇਬੇ

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਦੂਜਾ ਮਾਮਲਾ ਥਾਣਾ ਵੈਰੋਵਾਲ ਦਾ

ਦੂਜਾ ਮਾਮਲਾ ਥਾਣਾ ਵੈਰੋਵਾਲ ਦਾ ਹੈ, ਜਿਸ ਵਿਚ ਇੰਸਪੈਕਟਰ ਰਘੁਬੀਰ ਸਿੰਘ ਅਤੇ ਸੂਬਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੱਬਾ ਨੂੰ 28 ਜੁਲਾਈ ਨੂੰ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਸੀ। ਅੱਜ ਮੁਹਾਲੀ ਵਿਖੇ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਡੀ.ਐਸ.ਪੀ. ਭੁਪਿੰਦਰ ਸਿੰਘ, ਇੰਸਪੈਕਟਰ ਰਘੁਬੀਰ ਸਿੰਘ, ਸੂਬਾ ਸਿੰਘ, ਏ. ਐਸ. ਆਈ. ਦੇਵਿੰਦਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਆਈ. ਪੀ. ਸੀ. ਦੀ ਧਾਰਾ 302, 218, 201 ਅਤੇ 120 ਬੀ ਤਹਿਤ ਦੋਸ਼ੀ ਠਹਰਾਇਆ ਗਿਆ ਹੈ। ਦੱਸ ਦਈਏ ਕਿ ਇਸ ਕੇਸ ਵਿਚ ਕੁੱਲ 10 ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਜਿਨ੍ਹਾਂ ਵਿਚੋਂ ਬਾਕੀਆਂ ਦੀ ਮੌਤ ਹੋਣ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਸਕੀ। ਅਦਾਲਤ ਵਲੋਂ 4 ਅਗਸਤ ਦਿਨ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ।

 

 

 

 

 

 

 

 

 

 

 

 

 

 

 

 

ਪੁਲਿਸ ਅਫਸਰ ਪੁਲਿਸ ਵਾਲਿਆਂ ਦੇ ਹੀ ਕਿਵੇੇਂ ਬਣਾਉਂਦੇ ਰਹੇ ਝੂਠੇ ਮੁਕਾਬਲੇ ?
ਮੋਢਿਆਂ ਦੇ ਸਟਾਰ ਵਧਾਉਣ ਲਈ ਦੇਖੋ ਕਿਵੇਂ ਕੀਤਾ ਪੰਜਾਬ ਦਾ ਘਾਣ
32 ਸਾਲਾਂ ਬਾਅਦ ਝੂਠੇ ਮੁਕਾਬਲਿਆਂ ਚ ਮਿਲੇ ਇਨਸਾਫ ਨੂੰ ਲੈਕੇ ਕੀ ਬੋਲੇ ਵਕੀਲ ?

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

‘ਮੇਰੇ ਭਰਾ ਨੂੰ ਘਰੋਂ ਚੁੱਕ ਕੇ ਉਸਦਾ ਝੂਠਾ ਪੁਲਿਸ ਮੁਕਾਬਲਾ ਕੀਤਾ ਸੀ..’

Check Also

Moga SHO Arshpreet Kaur Grewal : 5 ਲੱਖ ਦੀ ਰਿਸ਼ਵਤ ਲੈਣ ਵਾਲੀ ਮੁਅੱਤਲ ਮਹਿਲਾ SHO ਅਰਸ਼ਪ੍ਰੀਤ ਕੌਰ ਨੂੰ ਅਦਾਲਤ ਨੇ ਐਲਾਨਿਆ ਭਗੌੜਾ

Moga SHO Arshpreet Kaur Grewal : 5 ਲੱਖ ਦੀ ਰਿਸ਼ਵਤ ਲੈਣ ਵਾਲੀ ਮੁਅੱਤਲ ਮਹਿਲਾ SHO …