Breaking News

Kangana Ranaut’s petition rejected by High Court – ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਝਟਕਾ, ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

Kangana Ranaut’s petition rejected by High Court – ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

Bollywood actress and newly elected BJP MP from Mandi, Kangana Ranaut, has suffered a legal blow from the Punjab and Haryana High Court, which has dismissed her petition seeking to quash a defamation complaint filed against her.

 

 

 

 

 

 

 

 

 

 

 

 

 

 

 

 

 

 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਵਲੋਂ ਪਟੀਸ਼ਨ ਖ਼ਾਰਜ਼ ਹੋਣ ਨਾਲ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਲਈ ਰਾਹ ਪੱਧਰਾ ਹੋ ਗਿਆ ਹੈ।

ਦੱਸਣਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਚੱਲ ਰਿਹਾ ਸੀ ਤਾਂ ਉਸ ਵੇਲੇ ਕੰਗਨਾ ਰਣੌਤ ਨੇ ਇੱਕ ਬਜ਼ੁਰਗ ਮਾਈ ’ਤੇ ਟਿੱਪਣੀ ਕਰਦਿਆਂ ਉਸਨੂੰ ਭਾੜੇ ਦੀ ਔਰਤ ਦੱਸਿਆ ਸੀ।

 

 

 

 

 

 

 

 

 

 

 

 

 

 

 

 

 

 

 

 

ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਈ ਮਹਿੰਦਰ ਕੌਰ ਨੇ 5 ਜਨਵਰੀ 2021 ਨੂੰ ਬਠਿੰਡਾ ਦੀ ਅਦਾਲਤ ਵਿੱਚ ਧਾਰਾ 499,500 ਤਹਿਤ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦੇ ਕੇਸ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ,ਜਿਸਨੂੰ ਕੰਗਨਾ ਰਣੌਤ ਨੇ ਹਾਈਕੋਰਟ ਵਿੱਚ ਚੁਣੌਤੀ ਦੇ ਦਿੱਤੀ ਸੀ। ਹਾਈਕੋਰਟ ਨੇ ਬਠਿੰਡਾ ਅਦਾਲਤ ਵਿੱਚ ਚੱਲ ਰਿਹਾ ਇਹ ਕੇਸ ਸਟੇਅ ਕਰ ਦਿੱਤਾ ਸੀ।

 

 

 

 

 

 

 

 

 

 

 

 

 

 

 

ਅੱਜ ਹਾਈਕੋਰਟ ਨੇ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ ਕਰਕੇ ਬਠਿੰਡਾ ਅਦਾਲਤ ਦੇ ਕੇਸ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਬਠਿੰਡਾ ਅਦਾਲਤ ਦੀ ਜ਼ੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਵਿੱਚ 11 ਅਗਸਤ ਨੂੰ ਹੋਵੇਗੀ।

The case pertains to Kangana’s controversial remarks made during the 2021 farmers’ protest, where she had allegedly defamed an elderly woman farmer from Punjab.

The controversy began in 2021, when Kangana Ranaut posted a tweet featuring the photograph of 87-year-old farmer Mahinder Kaur, a resident of Bahadurgarh Jandian village in Bathinda, and claimed she was a “paid protester” participating in the farmers’ movement for Rs 100.

In response, Mahinder Kaur filed a defamation case against the actress in the Bathinda district court, terming the remarks offensive and derogatory. Following the complaint, the Bathinda court issued summons to Kangana and directed her to appear in person.

ਮੰਡੀ ਤੋਂ ਨਵੀਂ ਚੁਣੀ ਗਈ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕੰਗਨਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਸਨੇ 2021 ਦੇ ਕਿਸਾਨ ਅੰਦੋਲਨ ਦੌਰਾਨ ਇੱਕ ਬਜ਼ੁਰਗ ਮਹਿਲਾ ਕਿਸਾਨ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਦਾਇਰ ਮਾਣਹਾਨੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਕੰਗਨਾ ਨੂੰ ਹੁਣ ਬਠਿੰਡਾ ਦੀ ਹੇਠਲੀ ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।

 

 

 

 

 

 

 

 

 

 

 

 

 

 

 

 

 

 

 

 

 

 

 

ਕੀ ਹੈ ਪੂਰਾ ਮਾਮਲਾ?

ਇਹ ਸਾਰਾ ਵਿਵਾਦ 2021 ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ੁਰੂ ਹੋਇਆ ਸੀ। ਉਸ ਸਮੇਂ ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਦੀ ਤਸਵੀਰ ਟਵੀਟ ਕੀਤੀ ਸੀ ਅਤੇ ਉਨ੍ਹਾਂ ਨੂੰ ਇੱਕ ਔਰਤ ਦੱਸਿਆ ਸੀ ਜੋ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸੀ।

 

 

 

 

 

 

 

 

 

 

 

 

 

 

ਇਸ ਅਪਮਾਨਜਨਕ ਟਿੱਪਣੀ ਦੇ ਖਿਲਾਫ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਕੰਗਨਾ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ। ਮਾਮਲੇ ਦੀ ਸੁਣਵਾਈ ਤੋਂ ਬਾਅਦ ਬਠਿੰਡਾ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤੇ ਅਤੇ ਉਸਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ। ਕੰਗਨਾ ਨੇ ਬਠਿੰਡਾ ਅਦਾਲਤ ਦੇ ਇਸ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।

 

 

 

 

 

 

 

 

 

 

 

 

 

 

 

 

 

 

 

 

ਹੁਣ ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ, ਕੰਗਨਾ ਰਣੌਤ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।

 

 

 

 

 

 

 

 

 

 

 

 

 

 

 

Challenging the summons, Kangana Ranaut had moved the Punjab and Haryana High Court seeking cancellation of the lower court’s order. However, the High Court has now rejected her plea, clearing the way for the trial to proceed in the Bathinda lower court.

With the petition dismissed, Kangana will now be required to appear before the Bathinda court and face the legal proceedings in the defamation case.

Check Also

Moga SHO Arshpreet Kaur Grewal : 5 ਲੱਖ ਦੀ ਰਿਸ਼ਵਤ ਲੈਣ ਵਾਲੀ ਮੁਅੱਤਲ ਮਹਿਲਾ SHO ਅਰਸ਼ਪ੍ਰੀਤ ਕੌਰ ਨੂੰ ਅਦਾਲਤ ਨੇ ਐਲਾਨਿਆ ਭਗੌੜਾ

Moga SHO Arshpreet Kaur Grewal : 5 ਲੱਖ ਦੀ ਰਿਸ਼ਵਤ ਲੈਣ ਵਾਲੀ ਮੁਅੱਤਲ ਮਹਿਲਾ SHO …