Breaking News

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ

Canada ਤੋਂ ਆਇਆ ਸੀ ਮੁੰਡਾਯਾਰਾਂ ਨੇ ਕਰ ਦਿੱਤਾ ਕਤਲ

ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦੀ ਲਾਸ਼ ਥਾਣਾ ਤਿੱਬੜ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈਓਵਰ ਹੇਠੋਂ ਝਾੜੀਆਂ ‘ਚੋਂ ਮਿਲੀ, ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਆਲੇ-ਦੁਆਲੇ ਦੇ CCTV ਕੈਮਰੇ ਖੰਗਾਲੇ ਤਾਂ 2 ਵਿਅਕਤੀਆਂ ਵਲੋਂ ਇਕ ਲਾਸ਼ ਕਾਰ ‘ਚ ਲਿਆ ਕੇ ਇਥੇ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਦਿਆਂ 2 ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ।

ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪੰਜਾਬ ਪੁਲਿਸ ‘ਚ ਤਾਇਨਾਤ ਸੀ। ਉਸ ਦਾ ਲੜਕਾ ਜਸ਼ਨਪ੍ਰੀਤ ਕੈਨੇਡਾ ਰਹਿੰਦਾ ਹੈ ਤੇ ਕਰੀਬ 5 ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਪਰਤਿਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਗੁਰਦਾਸਪੁਰ ‘ਚ ਰਹਿੰਦੇ ਇਕ ਦੋਸਤ ਦੇ ਜਨਮਦਿਨ ‘ਤੇ ਜਾ ਰਿਹਾ ਹੈ।

ਸ਼ਾਮ ਕਰੀਬ 5 ਵਜੇ ਉਸ ਨੂੰ ਫੋਨ ਆਇਆ ਕਿ ਉਹ ਦੋਸਤ ਦੀ ਪਾਰਟੀ ‘ਚ ਗੁਰਦਾਸਪੁਰ ਪਹੁੰਚ ਗਿਆ ਹੈ। ਜਦੋਂ ਅਸੀਂ ਸਾਢੇ 6 ਵਜੇ ਜਸ਼ਨਪ੍ਰੀਤ ਨੂੰ ਦੁਬਾਰਾ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਸੀ। 23 ਅਪ੍ਰੈਲ ਦੀ ਸਵੇਰ ਸਾਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲਿਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੂੰ ਦੇਖ ਕੇ ਪਤਾ ਲੱਗਾ ਕਿ ਇਹ ਜਸ਼ਨਪ੍ਰੀਤ ਦੀ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ।