ਪਿਤਾ ਵੱਲੋਂ ਲਈ ਗਈ ਪੁੱਤਰ ਦੀ ਜਾਨ, ਤਾੜ-ਤਾੜ ਵਰ੍ਹਾਈਆਂ ਗਈਆਂ ਗੋਲੀਆਂ
ਥਾਣਾ ਚੀਮਾਂ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ 18 ਸਾਲਾ ਨੌਜਵਾਨ ਅਮਨਦੀਪ ਸਿੰਘ ਆਪਣੇ ਪਿਤਾ ਗੋਪਾਲ ਸਿੰਘ ਨੂੰ ਗਲਤ ਕੰਮਾਂ ਤੋਂ ਰੋਕਦਾ ਸੀ ਅਤੇ ਗੋਪਾਲ ਸਿੰਘ ਦੀ ਪਤਨੀ ਵੀ ਆਪਣੇ ਪਤੀ ਨੂੰ ਗਲਤ ਕੰਮਾਂ ਤੋਂ ਵਰਜਦੀ ਸੀ। ਇਸ ਕਾਰਨ ਅਕਸਰ ਹੀ ਪਰਿਵਾਰ ’ਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਕਰੀਬ 11 ਵਜੇ ਜਦੋਂ ਗੋਪਾਲ ਸਿੰਘ ਨਸ਼ੇ ਦੀ ਹਾਲਤ ਵਿਚ ਘਰ ਆਇਆ ਤਾਂ ਘਰ ’ਚ ਤਕਰਾਰ ਹੋਣ ’ਤੇ ਪਿਤਾ ਗੋਪਾਲ ਸਿੰਘ ਨੇ 12 ਬੋਰ ਦੀ ਬੰਦੂਕ ਨਾਲ ਆਪਣੇ 18 ਸਾਲਾ ਨੌਜਵਾਨ ਪੁੱਤਰ ਅਮਨਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ।
ਅਮਨਦੀਪ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਸੁਨਾਮ ਲਿਜਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ’ਤੇ ਗੋਪਾਲ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਚੀਮਾਂ ਵਿਚ ਸੋਗ ਦੀ ਲਹਿਰ ਹੈ
Punjab News: ਪਿਤਾ ਵੱਲੋਂ ਲਈ ਗਈ ਪੁੱਤਰ ਦੀ ਜਾਨ, ਤਾੜ-ਤਾੜ ਵਰ੍ਹਾਈਆਂ ਗਈਆਂ ਗੋਲੀਆਂ
ਚੀਮਾ ਮੰਡੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਿਤਾ ਵੱਲੋਂ ਹੀ ਆਪਣੇ ਨੌਜਵਾਨ ਪੁੱਤ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖਬਰ ਦੇ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾਇਆ ਪਿਆ
ਚੀਮਾ ਮੰਡੀ ਵਿੱਚ ਪਿਛਲੀ ਰਾਤ ਪਿਤਾ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਗੋਪਾਲ ਸਿੰਘ ਜੋ ਕਿ ਸਾਬਕਾ ਫੌਜੀ ਹੈ ਉਸਦੇ ਕਿਸੇ ਨਾਲ ਨਜਾਇਜ਼ ਸੰਬੰਧਾਂ ਸਨ। ਜਿਸ ਕਰਕੇ ਉਸਦਾ ਆਪਣੇ ਪਰਿਵਾਰ ਦੇ ਨਾਲ ਝਗੜਾ ਰਹਿੰਦਾ ਸੀ।
ਬੀਤੀ ਰਾਤ ਵੀ ਕਿਸੇ ਗੱਲੋਂ ਝਗੜਾ ਦੌਰਾਨ ਗੋਪਾਲ ਸਿੰਘ ਨੇ ਆਪਣੇ ਲਾਇਸੰਸ ਹਥਿਆਰ ਨਾਲ ਆਪਣੇ ਪੁੱਤਰ ਅਮਨਦੀਪ ਸਿੰਘ ‘ਤੇ ਵਾਰ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ ਸੀ। ਉਹਨਾਂ ਕਿਹਾ ਕਿ ਗੋਪਾਲ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਤਫਤੀਸ ਕੀਤੀ ਜਾ ਰਹੀ ਹੈ।
ਪਰਿਵਾਰ ਵਿੱਚ ਮ੍ਰਿਤਕ ਦੀ ਭੈਣ ਅਤੇ ਮਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਇਸ ਨੂੰ ਲੈ ਕੇ ਸਾਰੇ ਪਿੰਡ ਵਾਸੀ ਮ੍ਰਿਤਕ ਦੇ ਘਰ ਦੇ ਵਿੱਚ ਮੌਜੂਦ ਸੀ ਅਤੇ ਪੂਰਾ ਪਿੰਡ ਦੇ ਵਿੱਚ ਦੁੱਖ ਦਾ ਮਾਹੌਲ ਸੀ।